29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਵਿਦਿਆਰਥਣ ਅਨੁਰੀਤ ਕੌਰ ਨੂੰ ਗ੍ਰਾਮ ਪੰਚਾਇਤ ਗੋਇੰਦਵਾਲ ਸਾਹਿਬ ਨੇ ਕੀਤਾ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 05-05-2026
ਗੋਇੰਦਵਾਲ ਸਾਹਿਬ, 4 ਮਈ (ਸਕੱਤਰ ਸਿੰਘ ਅਟਵਾਲ)-ਇਤਿਹਾਸਕ ਨਗਰ ਸ੍ਰੀ ਗੋਇੰਦਵਾਲ ਸਾਹਿਬ ਦੀ ਸਮੂਹ ਪੰਚਾਇਤ ਵਲੋਂ ਵਿਦਿਆਰਥਣ ਅਨੁਰੀਤ ਕੌਰ ਨੂੰ ਗੁਰੂ ਸਾਹਿਬ ਦੀ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਜ਼ਿਕਰਯੋਗ ਹੈ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਦੀ ਵਿਦਿਆਰਥਣ ਅਨੁਰੀਤ ਕੌਰ ਨੇ ਸੀ. ਬੀ. ਐੱਸ. ਈ. ਦੀ ਦਸਵੀਂ ਜਮਾਤ ਦੀ ਪ੍ਰੀਖਿਆ ਵਿਚੋਂ 99.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਜ਼ਿਲ੍ਹਾ ਤਰਨ ਤਾਰਨ ਵਿਚੋਂ ਪਹਿਲਾ ਸਥਾਨ ਪ੍ਰਾਪਤ ਗ੍ਰਾਮ ਪੰਚਾਇਤ ਗੋਇੰਦਵਾਲ ਸਾਹਿਬ ਦੇ ਸਰਪੰਚ ਨਿਰਮਲ ਸਿੰਘ ਢੋਟੀ ਅਨੁਰੀਤ ਕੌਰ ਸਨਮਾਨਿਤ ਕੀਤਾ | ਉਹਨਾਂ ਕਿਹਾ ਕਿ ਸਾਡੇ ਲਈ ਇਹ ਬੜੀ ਖੁਸ਼ੀ ਵਾਲੀ ਗੱਲ ਹੈ ਕਿ ਸਾਡੇ ਨਗਰ ਦੀ ਬੇਟੀ ਨੇ ਜਿੱਥੇ ਆਪਣੇ ਸਕੂਲ, ਅਧਿਆਪਕ ਸਾਹਿਬਾਨ ਅਤੇ ਮਾਤਾ-ਪਿਤਾ ਦਾ ਨਾਂ ਰੌਸ਼ਨ ਕੀਤਾ ਉਥੇ ਨਗਰ ਦਾ ਨਾਮ ਵੀ ਰੌਸ਼ਨ ਕੀਤਾ ਹੈ | ਉਨ੍ਹਾਂ ਭਵਿੱਖ ਵਿਚ ਵੀ ਇਸ ਤਰ੍ਹਾਂ ਹੀ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਜੀਤ ਸਿੰਘ ਜੇ. ਈ., ਆਤਮਜੀਤ ਸਿੰਘ, ਗੁਰਸਾਹਿਬ ਸਿੰਘ ਸਾਬੀ ਮੈਂਬਰ ਪੰਚਾਇਤ, ਗਗਨ, ਮੋਨੂੰ, ਗੁਰਜਿੰਦਰ ਸਿੰਘ ਰੰਧਾਵਾ, ਸੁਖਦੀਪ ਕੌਰ, ਅਰਮਾਨਦੀਪ ਸਿੰਘ, ਸਨੇਹਦੀਪ ਕੌਰ ਤੇ ਪਾਰਸਦੀਪ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਸਕੂਲ ਵਿਖੇ ਸਹਿ ਅਕਾਦਮਕ ਇੰਟਰ ਕਲਾਸ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਘਰ 'ਚੋਂ ਮੱਝਾਂ ਤੇ ਸਾਮਾਨ ਚੋਰੀ ਕਰਨ 'ਤੇ ਮਾਮਲਾ ਦਰਜ
Ad Position 24