ਗੋਇੰਦਵਾਲ ਸਾਹਿਬ, 4 ਮਈ (ਸਕੱਤਰ ਸਿੰਘ ਅਟਵਾਲ)-ਸਕੂਲ ਆਫ਼ ਐਮੀਨੈਂਸ ਗੋਇੰਦਵਾਲ ਸਾਹਿਬ ਦੀ ਵਿਦਿਆਰਥਣ ਫਰਵਰੀ 2026 ਵਿਚ ਹੋਈ ਐੱਨ. ਐੱਮ. ਐੱਮ. ਐੱਸ. ਦੀ ਪ੍ਰੀਖਿਆ ਪਾਸ ਕਰਕੇ ਸਕੂਲ ਦੀ ਰਿਵਾਇਤ ਨੂੰ ਹੋਰ ਅੱਗੇ ਵਧਾਇਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਐੱਨ .ਐੱਮ. ਐੱਮ. ਐੱਸ. ਦੇ ਕੋਆਰਡੀਨੇਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਹ ਪ੍ਰੀਖਿਆ ਨੈਸ਼ਨਲ ਪੱਧਰ 'ਤੇ ਹਰ ਸਾਲ ਕਰਵਾਈ ਜਾਂਦੀ ਹੈ, ਜਿਸ ਵਿਚ ਕੁਆਲੀਫਾਈ ਹੋਣ ਤੇ ਵਿਦਿਆਰਥੀ ਨੂੰ ਸਾਲ ਦਾ 12 ਹਜ਼ਾਰ ਰੁਪਏ ਵਜ਼ੀਫਾ ਮਿਲਦਾ ਹੈ | ਸਕੂਲ ਆਫ਼ ਐਮੀਨੈਂਸ ਗੋਇੰਦਵਾਲ ਸਾਹਿਬ ਦੇ ਵਿਦਿਆਰਥੀ ਹਰ ਸਾਲ ਇਸ ਇਹ ਪ੍ਰੀਖਿਆ ਪਾਸ ਕਰਕੇ ਵਜੀਫਾ ਲਗਵਾਉਂਦੇ ਹਨ | ਪਿ੍ੰਸੀਪਲ ਪ੍ਰਵੀਨ ਕੌਰ ਨੇ ਵਿਦਿਆਰਥਣ ਗੁਰਨੂਰ ਕੌਰ ਨੂੰ ਸਨਮਾਨਿਤ ਕੀਤਾ ਅਤੇ ਉਸਦੇ ਮਾਤਾ-ਪਿਤਾ ਨੂੰ ਉਸਦੀ ਉਪਲਬਧੀ ਲਈ ਵਧਾਈ ਦਿੱਤੀ | ਉਨ੍ਹਾਂ ਨੇ ਕਿਹਾ ਕਿ ਸਕੂਲ ਆਫ ਐਮੀਨੈਂਸ ਗੋਇੰਦਵਾਲ ਸਾਹਿਬ ਦੇ ਵਿਦਿਆਰਥੀ ਹਰ ਸਾਲ ਇਹ ਪ੍ਰੀਖਿਆ ਪਾਸ ਕਰ ਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੋਸ਼ਨ ਕਰਦੇ ਹਨ | ਉਨ੍ਹਾਂ ਇਸ ਉਪਲਬਧੀ ਦਾ ਸਿਹਰਾ ਆਪਣੇ ਸਕੂਲ ਦੇ ਮਿਹਨਤੀ ਸਟਾਫ ਦੇ ਸਿਰ ਬੰਨਿਆ ਅਤੇ ਆਸ ਜਤਾਈ ਕਿ ਇਹ ਪਰੰਪਰਾ ਆਉਣ ਵਾਲੇ ਸਾਲਾਂ ਵਿਚ ਵੀ ਜਾਰੀ ਰਹੇਗੀ | ਇਸ ਮੌਕੇ ਰਜਵੰਤ ਕੌਰ, ਅਪਾਰ ਸਿੰਘ, ਬਲਵਿੰਦਰ ਸਿੰਘ, ਅੰਮਿ੍ਤਪਾਲ ਸਿੰਘ, ਸ਼ਰਨਕਮਲਜੀਤ ਸਿੰਘ, ਮੰਗਾ ਸਿੰਘ, ਬੇਅੰਤ ਕੌਰ, ਕੁਲਦੀਪ ਕੌਰ ਤੇ ਹੋਰ ਹਾਜ਼ਰ ਸਨ |