ਤਰਨ ਤਾਰਨ, 4 ਮਈ (ਹਰਿੰਦਰ ਸਿੰਘ)ਵਿਧਾਨ ਸਭਾ ਹਲਕਾ ਖੇਮਕਰਨ ਵਿਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਚੱਲ ਰਹੇ ਹਨ ਅਤੇ ਵਿਧਾਇਕ ਸਰਵਨ ਸਿੰਘ ਧੁੰਨ ਵਲੋਂ ਪਿੰਡਾਂ ਦੇ ਵਿਕਾਸ ਲਈ ਦਿਲ ਖੋਲ ਕੇ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਕਾਰਨ ਪਿੰਡਾਂ ਵਿਚ ਵਿਕਾਸ ਕਾਰਜ ਤੇਜੀ ਨਾਲ ਹੋ ਰਹੇ ਹਨ ਅਤੇ ਲੋਕਾਂ ਨੂੰ ਸਹੂਲਤਾਂ ਮਿਲ ਰਹੀਆਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਮਾਜ ਸੇਵਕ ਸੁਖਦੇਵ ਸਿੰਘ ਢਿੱਲੋਂ ਸੁਰਸਿੰਘ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਸੁਰਸਿੰਘ ਇਲਾਕੇ ਅਧੀਨ ਆਉਂਦੇ ਪਿੰਡਾਂ ਵਿਚ ਵਿਕਾਸ ਕਾਰਜ ਚੱਲ ਰਹੇ ਹਨ, ਜਿਸ ਨਾਲ ਪਿੰਡਾਂ ਦਾ ਸਰਵਪੱਖੀ ਵਿਕਾਸ ਹੋ ਰਿਹਾ ਹੈ ਅਤੇ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਰਾਹਤ ਮਿਲ ਰਹੀ ਹਨ | ਉਨ੍ਹਾਂ ਕਿਹਾ ਕਿ ਵਿਧਾਇਕ ਸਰਵਨ ਸਿੰਘ ਧੁੰਨ ਅੱਗੇ ਲੋਕਾਂ ਵਲੋਂ ਜੋ ਵੀ ਮੰਗ ਰੱਖੀ ਜਾਂਦੀ ਹੈ, ਉਸ ਨੂੰ ਨਿੱਜੀ ਦਿਲਚਪਸੀ ਲੈਂਦੇ ਹੋਏ ਉਹ ਪੂਰੀ ਕਰਦੇ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰ ਰਹੀ ਹੈ, ਜਿਸ ਨਾਲ ਲੋਕ ਖੁਸ਼ ਨਜ਼ਰ ਆ ਰਹੇ ਹਨ |