30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਪੰਜਾਬ ਦੇ ਏਡਿਡ ਸਕੂਲਾਂ ਦੇ ਹਜ਼ਾਰਾਂ ਅਧਿਆਪਕਾਂ ਨੂੰ 4 ਮਹੀਨਿਆਂ ਤੋਂ ਨਹੀਂ ਮਿਲੀਆਂ ਤਨਖਾਹ <br/>

Ad Position 21
No active advertisement
ਅਜੀਤ ਡੈਸਕ 05-05-2026
ਤਰਨ ਤਾਰਨ, 4 ਮਈ (ਇਕਬਾਲ ਸਿੰਘ ਸੋਢੀ)-ਪੰਜਾਬ ਦੇ ਸਰਕਾਰੀ ਸਹਾਇਤਾ ਪ੍ਰਾਪਤ (ਏਡਿਡ) ਸਕੂਲ ਜ਼ਿਲ੍ਹਾ ਤਰਨ ਤਾਰਨ ਦੇ ਅਧਿਆਪਕਾਂ ਨੂੰ ਬੀਤੇ ਗਿਆਰਾਂ ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ ਹੈ, ਜਦਕਿ ਪੰਜਾਬ ਦੇ ਬਾਕੀ ਸਾਰੇ ਅਧਿਆਪਕ ਚਾਰ ਮਹੀਨਿਆਂ ਤੋਂ ਤਨਖਾਹ ਦੀ ਉਡੀਕ ਕਰ ਰਹੇ ਹਨ | ਆਪਣੀ ਬਣਦੀ ਤਨਖਾਹ ਲੈਣ ਲਈ ਯੂਨੀਅਨ ਵਲੋਂ 9 ਮਈ ਨੂੰ ਧੂਰੀ ਵਿਖੇ ਸੂਬਾ ਪੱਧਰੀ ਰੋਸ ਮੁਜ਼ਾਹਰਾ 'ਤੇ ਧਰਨਾ ਦੇਣ ਦਾ ਐਲਾਨ ਕੀਤਾ ਹੈ | ਜਾਣਕਾਰੀ ਦਿੰਦਿਆਂ ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਪੰਨੂ ਅਤੇ ਪਿ੍ੰਸੀਪਲ ਦਵਿੰਦਰ ਸਿੰਘ ਨੇ ਦੱਸਿਆ ਕਿ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ ਅਤੇ ਸੂਬਾ ਸਕੱਤਰ ਸ਼ਰਨਜੀਤ ਸਿੰਘ ਕਾਦੀਮਾਜਰਾ ਦੇ ਅਗਵਾਈ ਹੇਠ ਅਧਿਆਪਕ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਨਗੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਮਾੜੇ ਵਤੀਰੇ ਕਾਰਨ ਏਡਿਡ ਸਕੂਲਾਂ ਦੇ ਅਧਿਆਪਕਾਂ ਤੇ ਹੋਰ ਮੁਲਾਜ਼ਮਾਂ ਨੂੰ ਲੰਬੇ ਸਮੇਂ ਤੱਕ ਬਿਨ੍ਹਾ ਤਨਖਾਹਾਂ ਤੋਂ ਕੰਮ ਕਰਨਾ ਪੈ ਰਿਹਾ ਹੈ | ਸਿੱਖਿਆ ਤੇ ਵਿੱਤ ਵਿਭਾਗ ਸਕੂਲਾਂ ਦੀਆਂ ਕਮੇਟੀਆਂ ਦੇ ਆਡਿਟ ਦੇ ਬਹਾਨੇ ਅਧਿਆਪਕਾਂ ਨੂੰ ਤਨਖਾਹਾਂ ਤੋ ਵਾਂਝੇ ਰੱਖ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਏਡਿਡ ਸਕੂਲਾਂ ਦੇ ਅਧਿਆਪਕਾਂ ਨੂੰ ਜਨਵਰੀ 2026 ਤੋਂ ਹੁਣ ਤੱਕ ਕੋਈ ਗ੍ਰਾਂਟ ਜਾਰੀ ਨਹੀ ਕੀਤੀ ਗਈ ਜਦਕਿ ਕਈ ਜ਼ਿਲ੍ਹਾਂ ਦੇ ਅਧਿਆਪਕਾਂ ਨੂੰ ਮਈ 2025 ਤੋਂ ਤਨਖਾਹ ਜਾਰੀ ਨਹੀ ਕੀਤੀ ਗਈ | ਉਨ੍ਹਾਂ ਕਿਹਾ ਕਿ ਇਸ ਸਬੰਧੀ ਸਿੱਖਿਆ ਤੇ ਵਿੱਤ ਮੰਤਰੀਆਂ ਅਤੇ ਸਿੱਖਿਆ ਤੇ ਵਿੱਤ ਸਕੱਤਰਾਂ ਨਾਲ ਵੀ ਜਥੇਬੰਦੀ ਨੇ ਮੀਟਿੰਗਾਂ ਕੀਤੀਆਂ ਪਰ ਕੋਈ ਕਾਰਵਾਈ ਨਹੀ ਕੀਤੀ ਗਈ | ਯੂਨੀਅਨ ਆਗੂਆਂ ਨੇ ਕਿਹਾ ਕਿ ਸਿੱਖਿਆ ਵਿਭਾਗ ਦੇ ਨਾਕਰਾਤਮਕ ਰਵੱਈਆਂ ਕਾਰਨ ਪੰਜਾਬ ਦੀ ਦਿਸ਼ਾ ਸੁਧਾਰਨ ਵਾਲੇ ਇਹ ਏਡਿਡ ਸਕੂਲ ਬੰਦ ਹੋਣ ਕਿਨਾਰੇ ਹਨ | ਉਨ੍ਹਾਂ ਕਿਹਾ ਕਿ ਅਜਿਹਾ ਪਹਿਲੀ ਵਾਰ ਹੈ ਕਿ ਸਰਕਾਰ ਕੋਈ ਸਣਵਾਈ ਨਹੀ ਕਰ ਰਹੀ | ਏਡਿਡ ਸਕੂਲ਼ਾਂ ਦੇ ਸੇਵਾ ਮੁਕਤ ਅਧਿਆਪਕਾਂ ਨੂੰ ਪੈਨਸ਼ਨਾਂ ਦੇ ਪੀ.ਪੀ.ਓ ਵੀ ਜਾਰੀ ਨਹੀ ਹੋ ਰਹੇ, ਜਿਸ ਕਰਕੇ 9 ਮਈ ਨੂੰ ਪੰਜਾਬ ਦੇ ਸਮੁੱਚੇ ਅਧਿਆਪਕ ਤੇ ਪੈਨਸ਼ਨਰ ਪੰਜਾਬ ਸਰਕਾਰ ਖਿਲਾਫ਼ ਧੂਰੀ ਵਿਖੇ ਵੱਡਾ ਰੋਸ ਮੁਜ਼ਾਹਰਾ ਕਰਨਗੇ | ਇਸ ਮੌਕੇ ਸਰਬਜੀਤ ਸਿੰਘ, ਨਰਿੰਦਰ ਸਿੰਘ ਬੀੜ ਸਾਹਿਬ, ਪਿ੍ੰਸੀਪਲ ਜਤਿੰਦਰਪਾਲ ਸਿੰਘ, ਦਿਲਬਾਗ ਸਿੰਘ, ਪਿ੍ੰਸੀਪਲ ਅਜੇ ਸਿੰਘ ਹੁੰਦਲ, ਸੁਖਵਿੰਦਰ ਸਿੰਘ, ਬਲਜਿੰਦਰ ਸਿੰਘ ਤਰਨ ਤਾਰਨ, ਗੁਰਪਰਸੰਨ ਸਿੰਘ ਪੱਟੀ, ਸੁਨੀਲ ਕੁਮਾਰ, ਸਤਨਾਮ ਸਿੰਘ ਡੀ.ਪੀ., ਪਰਮਜੀਤ ਸਿੰਘ ਗੁਰਦਾਸਪੁਰ, ਐਬਿਟ ਮਸੀਹ, ਜਗਜੀਤ ਸਿੰਘ ਗੁਜਰਾਲ, ਸੁਖਇੰਦਰ ਸਿੰਘ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਦੇ ਹੱਕ 'ਚ ਭਰਵੀਂ ਮੀਟਿੰਗ <br/> ਅਗਲੀ ਖ਼ਬਰ ਵਿਧਾਇਕ ਸਰਵਨ ਸਿੰਘ ਧੁੰਨ ਵਲੋਂ ਵਿਕਾਸ ਕਾਰਜਾਂ ਨੂੰ ਦਿੱਤੀ ਜਾ ਰਹੀ ਤਰਜੀਹ- ਸੁਖਦੇਵ ਸਿੰਘ ਢਿੱਲੋਂ <br/>
Ad Position 24