ਫਤਿਆਬਾਦ, 4 ਮਈ (ਹਰਵਿੰਦਰ ਸਿੰਘ ਧੂੰਦਾ)ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਦੋ ਤੋੋਂ ਬੀਬੀ ਰਮਨਦੀਪ ਕੌਰ ਪਤਨੀ ਅਵਤਾਰ ਸਿੰਘ ਬਿੱਲਾ ਸੇਰੋਂ ਨੂੰ ਹਲਕਾ ਖਡੂਰ ਸਾਹਿਬ ਸ਼ੋ੍ਰਮਣੀ ਅਕਾਲੀ ਦਲ ਦਾ ਇੰਚਾਰਜ ਨਿਯੁਕਤ ਕੀਤਾ ਹੈ, ਉਸ ਸਮੇਂ ਤੋਂ ਹੀ ਉਹ ਆਪਣੇ ਸਾਥੀਆਂ ਅਤੇ ਹੋਰ ਆਗੂਆਂ ਨੂੰ ਨਾਲ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਦਿਨ ਰਾਤ ਇਕ ਕਰ ਰਹੇ ਹਨ ਅਤੇ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਸ਼ੋ੍ਰਮਣੀ ਅਕਾਲੀ ਦਲ ਨਾਲ ਜੋੜ ਰਹੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਵਤਾਰ ਸਿੰਘ ਬਿੱਲਾ ਨੇ ਦੱਸਿਆ ਕਿ ਸ਼ੋ੍ਰਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦ ਪਿੰਡ ਮਾਣਕਦੇਕੇ ਦੇ ਸਰਪੰਚ ਅਤੇ ਹੋਰ ਮੈਂਬਰ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਪਿੰਡ ਮਾਣਕਦੇਕੇ ਦੇ ਸਰਪੰਚ ਹਰਵਿੰਦਰ ਸਿੰਘ, ਮਾ. ਕਰਮਜੀਤ ਸਿੰਘ, ਕੁਲਵੰਤ ਸਿੰਘ, ਦਵਿੰਦਰ ਸਿੰਘ ਸਾ. ਸਰਪੰਚ, ਸਕੱਤਰ ਸਿੰਘ ਭੱਲਾ, ਸਵਿੰਦਰ ਸਿੰਘ ਸਰਪੰਚ, ਹੀਰਾ ਸਿੰਘ ਬਾਠ, ਸੁਖਰਾਜ ਬਹਾਦੁਰ ਸਿੰਘ ਰਾਜਾ ਸਰਪੰਚ, ਸੁਖਜੀਤ ਸਿੰਘ, ਚਰਨਜੀਤ ਸਿੰਘ, ਬਲੀ ਸਿੰਘ ਸੇਰੋਂ ਦੇ ਨਾਂਅ ਪ੍ਰਮੁੱਖ ਹਨ | ਇਸ ਮੌਕੇ ਉਨ੍ਹਾਂ ਨੇ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸੁਲੱਖਣ ਸਿੰਘ ਸਰਪੰਚ, ਸਕੱਤਰ ਸਿੰਘ ਸੇਰੋਂ ਵਾਲੇ, ਪਰਮਜੀਤ ਸਿੰਘ ਭੈਲ, ਸਿੰਕਦਰ ਸਿੰਘ ਵਰਾਣਾ, ਸਤਨਾਮ ਸਿੰਘ ਸੇਰੋਂ ਆਦਿ ਹਾਜ਼ਰ ਸਨ |