ਤਰਨ ਤਾਰਨ, 4 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਵੱਖ-ਵੱਖ ਥਾਵਾਂ 'ਤੇ ਕੀਤੀ ਕਾਰਵਾਈ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 9 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਅਰਜਨ ਸਿੰਘ ਨੇ ਪੁਲਿਸ ਪਾਰਟੀ ਸਮਿੇਤ ਗਸਤ ਦੌਰਾਨ ਮੰਗਲ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਕੰਗ ਨੂੰ ਕਾਬੂ ਕਰਕੇ ਉਸ ਪਾਸੋਂ 4.45 ਮਿਲੀਗ੍ਰਾਮ ਹੈਰੋਇਨ ਅਤੇ 510 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਅਰਜਨ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਚੰਬਾ ਕਲਾਂ ਪੱਕਾ ਸੂਆ ਤੋਂ ਗਸ਼ਤ ਦੌਰਾਨ ਭਰਪੂਰ ਸਿੰਘ ਪੁੱਤਰ ਸੁਬੇਗ ਸਿੰਘ ਵਾਸੀ ਚੰਬਾ ਕਲਾਂ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ | ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸੁਖਜਿੰਦਰ ਸਿੰਘ ਪੁੱਤਰ ਬੋਹੜ ਸਿੰਘ, ਪ੍ਰਭਜੀਤ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀਆਨ ਰਾਜੋਕੇ ਨੂੰ ਕਾਬੂ ਕਰਕੇ ਉਸ ਪਾਸੋਂ 280 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਏ.ਐੱਸ.ਆਈ. ਜਗਦੀਸ਼ ਸਿੰਘ ਨੇ ਪੁਲਿਸ ਪਾਰਟੀ ਸਮੇਤ ਸਮਸ਼ਾਨਘਾਟ ਖੇਮਕਰਨ ਨਜ਼ਦੀਕ ਤੋਂ ਗੁਰਪਰੀਤ ਸਿੰਘ ਪੁੱਤਰ ਦਲੇਰ ਸਿੰਘ ਵਾਸੀ ਖੇਮਕਰਨ ਅਤੇ ਰਾਜ ਸਿੰਘ ਪੁੱਤਰ ਲੱਖਾ ਸਿੰਘ ਵਾਸੀ ਭੂਰਾ ਕਰੀਮਪੁਰਾ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 14 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਸ.ਆਈ. ਸਾਹਿਬ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਡਰੇਨ ਮਾੜੀਮੇਘਾ ਤੋਂ ਬਲਕਾਰ ਸਿੰਘ ਪੁੱਤਰ ਬਾਜ ਸਿੰਘ ਵਾਸੀ ਵੱਡਾ ਵੇਹੜਾ ਰਾਜੋਕੋ ਨੂੰ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਪ੍ਰਮਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਸੂਆ ਵਰਨਾਲਾ ਤੋਂ ਗਸ਼ਤ ਦੌਰਾਨ ਸੁਖਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਵਰਨਾਲਾ ਨੂੰ ਕਾਬੂ ਕਰੇਕ ਉਸ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰਵਾਂ ਥਾਣਾ ਸਰਹਾਲੀ ਦੇ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਸਟੇਡੀਅਮ ਨੌਸ਼ਹਿਰਾ ਪੰਨੂੰਆਂ ਤੋਂ ਅਵੀਨਾਸ਼ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਨੌਸ਼ਹਿਰਾ ਢਾਲਾ ਨੂੰ ਕਾਬੂ ਕਰਕੇ ਉਸ ਪਾਸੋਂ 4 ਗ੍ਰਾਮ 52 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ |