30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਜ਼ਿਲ੍ਹਾ ਪ੍ਰਧਾਨ ਭੁੱਲਰ ਦੀ ਅਗਵਾਈ 'ਚ ਕਾਂਗਰਸੀਆਂ ਨੇ ਡੀ. ਸੀ. ਰਾਹੀਂ ਗਵਰਨਰ ਨੂੰ ਭੇਜਿਆ ਮੈਮੋਰੰਡਮ <br/>

Ad Position 21
No active advertisement
ਅਜੀਤ ਡੈਸਕ 05-05-2026
ਤਰਨ ਤਾਰਨ, 4 ਮਈ (ਹਰਿੰਦਰ ਸਿੰਘ)-ਮਜ਼ਦੂਰ ਦਿਵਸ ਮੌਕੇ ਬੁਲਾਏ ਗਏ ਵਿਸ਼ੇਸ਼ ਸੈਸ਼ਨ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਧਾਨ ਸਭਾ ਦੀ ਮਰਿਆਦਾ ਭੰਗ ਕਰਨ ਦੇ ਖ਼ਿਲਾਫ਼ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਦੀ ਅਗਵਾਈ 'ਚ ਕਾਂਗਰਸ ਪਾਰਟੀ ਵਲੋਂ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਦੇ ਨਾਂਅ 'ਤੇ ਡੀ. ਸੀ. ਤਰਨ ਤਾਰਨ ਨੂੰ ਮੈਮੋਰੰਡਮ ਸੌਂਪਿਆ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਅਕਸਰ ਹੀ ਊਲ ਜ਼ਲੂਲ ਬਿਆਨਬਾਜ਼ੀ ਕਰਨ ਵਿਚ ਮਾਹਿਰ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਦੀ ਮਰਿਆਦਾ ਭੰਗ ਕਰਨ ਦਾ ਇਕ ਨਵਾਂ ਰਿਕਾਰਡ ਕਾਇਮ ਕੀਤਾ ਹੈ, ਜੋ ਕਿ ਬਹੁਤ ਹੀ ਸ਼ਰਮਨਾਕ ਹੈ | ਉਨ੍ਹਾਂ ਕਿਹਾ ਕਿ ਮਜ਼ਦੂਰ ਦਿਵਸ ਮੌਕੇ ਸਰਕਾਰ ਵਲੋਂ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਸੀ, ਜਿਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼ਰਾਬ ਦੇ ਨਸ਼ੇ ਵਿਚ ਧੁੱਤ ਹੋ ਕੇ ਵਿਰੋਧੀ ਧਿਰ ਦੇ ਮੈਂਬਰਾਂ ਦੇ ਖ਼ਿਲਾਫ਼ ਭੜਾਸ ਕੱਢੀ ਗਈ | ਉਨ੍ਹਾਂ ਨੇ ਗਵਰਨਰ ਪਾਸੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ | ਇਸ ਮੌਕੇ ਸ਼ਹਿਰੀ ਕਾਂਗਰਸ ਕਮੇਟੀ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਪਾਗਲ, ਮੇਹਰ ਸਿੰਘ ਚੁਤਾਲਾ, ਚਰਨਜੀਤ ਸਿੰਘ ਭੁੱਚਰ, ਚੇਅਰਮੈਨ ਰਮਨ ਕੁਮਾਰ ਝਬਾਲ, ਬਲਰਾਜ ਸਿੰਘ, ਹੀਰਾ ਸਿੰਘ ਮੱਲ੍ਹੀ, ਅੰਗਰੇਜ਼ ਸਿੰਘ ਖੱਬੇ, ਗੁਰਵਿੰਦਰ ਸਿੰਘ ਬੌਬੀ ਤਖਤੂਚੱਕ, ਹਰਪ੍ਰੀਤ ਸਿੰਘ ਸੰਧੂ ਮੈਂਬਰ ਪੀ.ਪੀ.ਸੀ.ਸੀ., ਹਰਮਨ ਸੇਖੋਂ, ਯੁੱਧਵੀਰ ਸਿੰਘ ਸਰਲੀ, ਚੇਅਰਮੈਨ ਸੁਖਵਿੰਦਰ ਸਿੰਘ ਸਿੱਧੂ, ਸੁਖਵਿੰਦਰ ਸਿੰਘ ਸਿੱਧੂ ਸੰਗਵਾਂ, ਮਨਦੀਪ ਸਿੰਘ ਮੱਤਾ, ਮਨਦੀਪ ਸਿੰਘ ਉਦੇ, ਸਰਬਜੀਤ ਕੌਰ ਸਰਪੰਚ, ਗੁਰਬੀਰ ਮੰਡ, ਭਾਗ ਸਿੰਘ ਚੱਕਵਾਲੀਆ, ਅਮਰਜੀਤ ਸਿੰਘ, ਹੈਪੀ ਸਰਪੰਚ, ਸਵਿੰਦਰ ਸਿੰਘ, ਉਤਮ ਸਿੰਘ ਸਰਪੰਚ, ਡਾ. ਪ੍ਰਦੀਪ ਕੁਮਾਰ ਲਿਟਲ, ਡਿੰਪੀ ਮਹੰਤ, ਸੁਖਜੀਤ ਸਿੰਘ ਸਪੋਕਸਪ੍ਰਸਨ, ਪ੍ਰਗਟ ਸਿੰਘ, ਮਲਕੀਤ ਸਿੰਘ ਮੀਤਾ, ਕਰਨ ਧਾਲੀਵਾਲ ਕੌਂਸਲਰ, ਸੇਵਕ ਸਿੰਘ ਪਿ੍ੰਗੜੀ, ਸੁਖਪਾਲ ਸਿੰਘ ਬੱਬੀ, ਅਮਰੀਕ ਸਿੰਘ, ਕਵਲਜੀਤ ਸਿੰਘ ਸੋਨੀ ਸਰਪੰਚ, ਮਨਜੀਤ ਸਿੰਘ, ਬਲਜੀਤ ਸਿੰਘ, ਸੁਖਵਿੰਦਰ ਸਿੰਘ, ਵਿਕਰਮਜੀਤ ਸਿੰਘ, ਰੁਪਿੰਦਰ ਸਿੰਘ, ਪਵਨਦੀਪ ਸਿੰਘ ਖਾਲਸਾ, ਅਰਜਨਬੀਰ ਸਿੰਘ ਮੀਤ ਪ੍ਰਧਾਨ, ਬਲਰਾਜ ਸਿੰਘ ਬਿਹਾਰੀਪੁਰ ਜਨਰਲ ਸਕੱਤਰ, ਬਲਜੀਤ ਸਿੰਘ ਮੱਲਾ ਜਨਰਲ ਸਕੱਤਰ, ਰਛਪਾਲ ਸਿੰਘ, ਏ.ਐੱਸ.ਆਈ. ਬਲਵੀਰ ਸਿੰਘ ਗੋਇੰਦਵਾਲ ਸਾਹਿਬ, ਸਿਮਰਨਜੀਤ ਸਿੰਘ, ਏ.ਐੱਸ.ਆਈ. ਸਵਰਨ ਸਿੰਘ ਬਿਹਾਰੀਪੁਰ, ਰਾਜੂ ਮੱਲੀਆ, ਬਾਬਾ ਸੁਖਚੈਨ ਸਿੰਘ ਖਾਲਸਾ, ਕਰਮਜੀਤ ਸਿੰਘ ਭੁੱਚਰ, ਚਰਨਜੀਤ ਸਿੰਘ, ਅੰਮਿ੍ਤਬੀਰ ਸਿੰਘ ਭੁੱਚਰ, ਹਰਜੋਤ ਸਿੰਘ, ਬਾਊ ਬਸੰਤ ਲਾਲ, ਸੁਖਦੇਵ

Ad Position 22
No active advertisement
ਪਿਛਲੀ ਖ਼ਬਰ ਡਾ. ਅੰਬੇਡਕਰ ਨੇ ਸੰਵਿਧਾਨ 'ਚ ਸਾਰੇ ਵਰਗਾਂ ਦੇ ਹਿਤਾਂ ਦੀ ਗੱਲ ਕੀਤੀ-ਧਰਮ ਪਾਲ ਤਲਵੰਡੀ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 9 ਵਿਅਕਤੀ ਗਿ੍ਫ਼ਤਾਰ- ਐੱਸ. ਐੱਸ. ਪੀ. ਲਾਂਬਾ <br/>
Ad Position 24