ਪੱਟੀ, 4 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)ਮਿਲੇਨੀਅਮ ਵਰਲਡ ਸਕੂਲ ਕੈਰੋਂ ਦੇ ਵਿਦਿਆਰਥੀਆਂ ਨੇ ਹਾਲ ਹੀ ਵਿਚ ਹੋਈ ਸਕੇਟਿੰਗ ਚੈਂਪੀਅਨਸ਼ਿਪ ਸਕੇਟਿੰਗ ਕਲੱਬ ਗੋਲਬਾਗ, ਅੰਮਿ੍ਤਸਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਈ ਉੱਚ ਸਥਾਨ ਹਾਸਲ ਕੀਤੇ | ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਸ਼੍ਰੇਣੀਆਂ ਵਿਚ ਹਿੱਸਾ ਲਿਆ ਅਤੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਕੇ ਸਭ ਨੂੰ ਮਾਣ ਮਹਿਸੂਸ ਕਰਵਾਇਆ | ਇਸ ਮੁਕਾਬਲੇ ਵਿਚ ਅਰਮਾਨਦੀਪ ਸਿੰਘ ਅਤੇ ਜੈਦੀਪ ਸਿੰਘ ਨੇ ਪਹਿਲਾ ਸਥਾਨ, ਸੁਖਮਨਦੀਪ ਕੌਰ, ਮਨਸੀਰਤ ਕੌਰ, ਰਮਣੀਕ ਕੌਰ ਨੇ ਦੂਜਾ ਸਥਾਨ, ਰਵਨੂਰ ਕੌਰ, ਰਹਿਮਤ ਕੌਰ, ਮਨਰੀਤ ਕੌਰ, ਵਾਹਿਨੂਰ ਕੌਰ, ਮਨਜੋਤ ਕੌਰ, ਅਮਾਨਤ ਕੌਰ, ਮਨਵੀਰ ਕੌਰ, ਪਰਨੀਤ ਕੌਰ, ਨਵਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ | ਇਸ ਉਪਲਬਧੀ ਨਾਲ ਸਕੂਲ ਵਿਚ ਖੁਸ਼ੀ ਦਾ ਮਾਹੌਲ ਬਣ ਗਿਆ | ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਗੀਰ ਸਿੰਘ, ਚੇਅਰਮੈਨ ਨਿਰਵੈਲ ਸਿੰਘ, ਡਾਇਰੈਕਟਰ ਗੁਰਜਿੰਦਰ ਸਿੰਘ, ਕੁਲਬੀਰ ਕੌਰ ਨੇ ਸਮੂਹ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕੀਤੀ | ਸਕੂਲ ਦੇ ਪਿ੍ੰਸੀਪਲ ਪਵਨਦੀਪ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਉਨਾਂ ਦੀ ਕਠਿਨ ਮਿਹਨਤ ਅਤੇ ਕੋਚ ਰਾਜੇਸ਼ ਥਾਪਾ, ਗੁਰਵੰਤ ਕੌਰ ਦੀ ਰਹਿਨੁਮਾਈ ਦਾ ਨਤੀਜਾ ਹੈ | ਉਨ੍ਹਾਂ ਨੇ ਹੋਰ ਵਿਦਿਆਰਥੀਆਂ ਨੂੰ ਵੀ ਖੇਡਾਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਅਧਿਆਪਕਾਂ ਅਤੇ ਮਾਪਿਆਂ ਨੇ ਵੀ ਵਿਦਿਆਰਥੀਆਂ ਦੀ ਇਸ ਕਾਮਯਾਬੀ 'ਤੇ ਖੁਸ਼ੀ ਜਤਾਈ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਸਕੂਲ ਪ੍ਰਬੰਧਕ ਕਮੇਟੀ ਨੇ ਵੀ ਇਸ ਉਪਲੱਬਧੀ ਨੂੰ ਮਾਣਯੋਗ ਦੱਸਦੇ ਹੋਏ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ |