30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਮਰਪਣ ਸਪੈਸ਼ਲ ਸਕੂਲ ਦਾ ਦੌਰਾ <br/>

Ad Position 21
No active advertisement
ਅਜੀਤ ਡੈਸਕ 05-05-2026
ਤਰਨ ਤਾਰਨ, 4 ਮਈ (ਪਰਮਜੀਤ ਜੋਸ਼ੀ)-ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੁਹਾਲੀ ਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਤਰਨ ਤਾਰਨ ਕੰਵਲਜੀਤ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਮਿਸ ਕਿਰਨ ਜੋਤੀ ਵਲੋਂ ਸਮਰਪਣ ਸਪੈਸ਼ਲ ਸਕੂਲ ਦਾ ਦੌਰਾ ਕੀਤਾ ਗਿਆ | ਇਸ ਮੌਕੇ ਸਮਰਪਣ ਸਪੈਸ਼ਲ ਸਕੂਲ ਦੇ ਡਾਇਰੈਕਟਰ ਅਮਨਪ੍ਰੀਤ ਕੌਰ ਅਤੇ ਸਕੂਲ ਦਾ ਸਾਰਾ ਸਟਾਫ਼ ਹਾਜ਼ਰ ਸੀ | ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਇਸ ਦੌਰਾਨ ਸਕੂਲ ਬਾਰੇ ਜਾਣਕਾਰੀ ਹਾਸਲ ਕੀਤੀ ਗਈ | ਉਨ੍ਹਾਂ ਸਾਰੇ ਬੱਚਿਆਂ ਗੱਲਬਾਤ ਕੀਤੀ ਅਤੇ ਦੇਖਿਆ ਕਿ ਜੋ ਬੱਚੇ ਸੁਣ ਨਹੀਂ ਸਕਦੇ ਸਨ, ਉਨ੍ਹਾਂ ਬੱਚਿਆਂ ਨੂੰ ਇਸ਼ਾਰਿਆਂ ਦੀ ਮਦਦ ਨਾਲ ਬਹੁਤ ਵਧੀਆ ਤਰੀਕੇ ਨਾਲ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਸੀ | ਇਸ ਤੋਂ ਇਲਾਵਾਂ ਜੋ ਬੱਚੇ ਦਿਮਾਗੀ ਤੌਰ 'ਤੇ ਠੀਕ ਨਹੀ ਸਨ, ਉਨ੍ਹਾਂ ਸਾਰੇ ਬੱਚਿਆਂ ਨੂੰ ਵੱਖ-ਵੱਖ ਪ੍ਰਕਾਰ ਦੀ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਸੀ | ਇਸ ਤੋਂ ਇਲਾਵਾ ਸਕੂਲ ਵਿਚ ਬੱਚਿਆਂ ਦੇ ਭਵਿੱਖ ਦੇ ਆਮਦਨ ਦੇ ਸਰੋਤ ਲਈ ਵਿਸ਼ੇਸ਼ ਡਿਜ਼ਾਈਨਦਾਰ ਦੀਵੇ ਬਣਾਉਣ ਦੀ ਸਿਖਲਾਈ ਦੇਣ ਤੋਂ ਇਲਾਵਾਂ ਉਨ੍ਹਾਂ ਨੰੂ ਕੰਪਿਊਟਰ ਸੰਬੰਧੀ ਵੀ ਜਾਣਕਾਰੀ ਦਿੱਤੀ ਜਾ ਰਹੀ ਸੀ, ਤਾਂ ਜੋ ਬੱਚੇ ਵਧੀਆ ਨੌਕਰੀਆਂ 'ਤੇ ਲੱਗਣ ਅਤੇ ਆਪਣੀ ਵਧੀਆ ਜ਼ਿੰਦਗੀ ਜਿਊਣ | ਜੱਜ ਕਿਰਨ ਜੋਤੀ ਵਲੋਂ ਸਕੂਲ ਦੇ ਪ੍ਰਬੰਧਾਂ ਨੂੰ ਸਲਾਹਿਆ ਗਿਆ ਅਤੇ ਸਕੂਲ ਪ੍ਰਬੰਧਕਾਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਾਨੂੰਨੀ ਸਹਾਇਤਾ ਜਾਂ ਹੋਰ ਕਿਸੇ ਵੀ ਤਰ੍ਹਾਂ ਦੀ ਮਦਦ ਦੀ ਜ਼ਰੂਰਤ ਹੋਵੇ ਤਾਂ ਉਨ੍ਹਾਂ ਦੀ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਸ ਸੰਬੰਧੀ ਕਿਸੇ ਵੀ ਕੰਮਕਾਜ਼ ਵਾਲੇ ਦਿਨ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਤਾਲਮੇਲ ਕੀਤਾ ਜਾ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਰਾਹਗੀਰਾਂ ਦੀ ਜਾਨ ਦਾ ਖੌਅ ਸੜਕ ਦੀ ਬਦਤਰ ਹਾਲਤ <br/> ਅਗਲੀ ਖ਼ਬਰ ਮਿਲੇਨੀਅਮ ਵਰਲਡ ਸਕੂਲ ਕੈਰੋਂ ਦੇ ਵਿਦਿਆਰਥੀਆਂ ਨੇ ਸਕੇਟਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤੀਆਂ ਪੁਜ਼ੀਸ਼ਨਾਂ <br/>
Ad Position 24