31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਪੈਨਸ਼ਨਰ ਐਂਡ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ <br/>

Ad Position 21
No active advertisement
ਅਜੀਤ ਡੈਸਕ 05-05-2026
ਤਰਨ ਤਾਰਨ, 4 ਮਈ (ਇਕਬਾਲ ਸਿੰਘ ਸੋਢੀ)-ਗਾਂਧੀ ਪਾਰਕ ਤਰਨ ਤਾਰਨ ਵਿਖੇ ਦੀ ਪੈਨਸ਼ਨਰ ਐਂਡ ਸੀਨੀਅਰ ਸਿਟੀਜਨ ਵੈੱਲਫੇਅਰ ਐਸੋਸੀਏਸ਼ਨ ਤਰਨ ਤਾਰਨ ਦੀ ਮੀਟਿੰਗ ਬਲਦੇਵ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ | ਸਭ ਤੋਂ ਪਹਿਲਾਂ ਗਗਨ ਜੈਨ, ਜੋ ਕਿ ਬਹੁਤ ਹੀ ਵਧੀਆ ਅਧਿਆਪਕ ਸਨ, ਦਾ ਬੇਵਕਤ ਵਿਛੋੜਾ ਦੇਣ ਤੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ | ਜਾਣਕਾਰੀ ਦਿੰਦੇ ਹੋਏ ਜਨਰਲ ਸਕੱਤਰ ਸਤਪਾਲ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਰਵੱਈਆ ਰੱਖ ਰਹੀ ਹੈ | ਹਾਈਕੋਰਟ ਦੇ ਹੁਕਮ ਨੂੰ ਵੀ ਲਾਗੂ ਨਹੀਂ ਲਾਗੂ ਕੀਤਾ ਜਾ ਰਿਹਾ | ਸਗੋਂ ਅਦਾਲਤ ਦੇ ਫੈਸਲੇ ਦੇ ਵਿਰੁੱਧ ਜਾ ਕੇ ਡੀ.ਏ. ਅਤੇ ਹੋਰ ਮੰਗਾਂ ਮੰਨਣ ਦੀ ਬਜਾਇ ਡਬਲ ਬੈਂਚ ਦੇ ਅੱਗੇ ਕੇਸ ਰੈਫਰ ਕਰ ਦਿੱਤਾ ਹੈ, ਜੋ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਬਹੁਤ ਵੱਡਾ ਧੱਕਾ ਹੈ ਅਤੇ ਹਾਈਕੋਰਟ ਦੀ ਵੀ ਤੌਹੀਨ ਹੈ | ਸਤਪਾਲ ਸ਼ਰਮਾ ਨੇ ਕਿਹਾ ਕਿ ਮੁਲਾਜ਼ਮ ਅਤੇ ਪੈਨਸ਼ਨਰ ਇਸ ਧੱਕੇ ਨੂੰ ਸਹਿਣ ਨਹੀਂ ਕਰਨਗੇ | ਸੰਘਰਸ਼ਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਸੂਬਾ ਕਮੇਟੀ ਮੈਂਬਰ ਜਗਤਾਰ ਸਿੰਘ ਆਸਲ ਨੇ ਕਿਹਾ ਕਿ ਪੰਜਾਬ ਸਰਕਾਰ ਘੋਰ ਆਰਥਿਕ ਸੰਕਟ ਦਾ ਸ਼ਿਕਾਰ ਹੋ ਚੁੱਕੀ ਹੈ | ਮਾਨ ਸਰਕਾਰ ਦੀਆਂ ਪੰਜਾਬ ਵਿਰੋਧੀ ਆਰਥਿਕ ਨੀਤੀਆਂ ਨੇ ਪੰਜਾਬ ਦੇ ਕਿਰਤੀ ਲੋਕਾਂ ਦਾ ਕਚੂੰਮਰ ਕੱਢ ਦਿੱਤਾ ਹੈ | ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਕੰਗਾਲ ਕਰ ਰਹੀ ਹੈ | ਮੋਦੀ ਸਰਕਾਰ ਦਲ ਬਦਲੀਆਂ ਦੇ ਰਾਹ ਪੈ ਕੇ ਵੱਖ-ਵੱਖ ਪਾਰਟੀਆਂ ਤੇ ਆਗੂਆਂ ਨੂੰ ਈ.ਡੀ. ਅਤੇ ਹੋਰ ਢੰਗ ਤਰੀਕਿਆਂ ਨਾਲ ਆਪਣੀ ਪਾਰਟੀ ਵਿਚ ਸ਼ਾਮਿਲ ਕਰ ਰਹੀ ਹੈ | ਪੰਜਾਬ ਸਰਕਾਰ ਨੂੰ ਅਸਥਿਰ ਕਰ ਰਹੀ ਹੈ | ਚੋਣ ਕਮਿਸ਼ਨ ਦੀ ਸਹਾਇਤਾ ਨਾਲ ਸੂਬਿਆਂ ਦੀਆਂ ਸਰਕਾਰਾਂ ਨੂੰ ਡੰਡੇ ਨਾਲ ਅਤੇ ਈ. ਡੀ. ਦੀ ਦੁਰਵਰਤੋਂ ਕਰਕੇ ਦਲ ਬਦਲੀਆਂ ਨੂੰ ਉਤਸ਼ਾਹ ਕਰ ਰਹੀ ਹੈ | ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰ ਦੀ ਮੋਦੀ ਸਰਕਾਰ ਆਮ ਲੋਕਾਂ ਲਈ ਨੁਕਸਾਨਦੇਹ ਸਾਬਿਤ ਹੋ ਰਹੀ ਹੈ | ਮੋਦੀ ਸਰਕਾਰ ਨੇ ਪੁਰਾਣੀ ਪੈਨਸ਼ਨ ਬੰਦ ਕਰ ਦਿੱਤੀ ਹੈ ਅਤੇ ਅੱਠਵੇਂ ਪੇ ਕਮਿਸ਼ਨ ਵਿਚੋਂ ਪੈਨਸ਼ਨਰ ਨੂੰ ਬਾਹਰ ਕਰ ਦਿੱਤਾ ਗਿਆ ਹੈ | ਇਹ ਦੋਵੇਂ ਸਰਕਾਰਾਂ ਲੋਕ ਵਿਰੋਧੀ ਹਨ, ਇਨ੍ਹਾਂ ਨੂੰ ਆਉਣ ਵਾਲੇ ਸਮੇਂ ਵਿਚ ਸਬਕ ਸਿਖਾਇਆ ਜਾਵੇਗਾ | ਬਹੁਤ ਸਾਰੇ ਬੁਲਾਰਿਆਂ ਨੇ ਵਿਸ਼ਾਲ ਮੀਟਿੰਗ ਨੂੰ ਸੰਬੋਧਨ ਕੀਤਾ, ਜਿੰਨਾਂ ਵਿਚ ਸ਼ਿੰਗਾਰਾ ਸਿੰਘ ਘੜਕਾ, ਗੁਰਨਾਮ ਸਿੰਘ ਚੋਹਲਾ ਸਾਹਿਬ, ਧਰਮ ਸਿੰਘ ਪੱਟੀ, ਬਲਬੀਰ ਸਿੰਘ ਚੋਹਲਾ ਸਾਹਿਬ, ਤਸਵੀਰ ਸਿੰਘ, ਦਵਿੰਦਰ ਸਿੰਘ, ਅਸ਼ਵਨੀ ਕੁਮਾਰ, ਨੀਰੂ ਧਵਨ, ਅਵਤਾਰ ਸਿੰਘ ਚੋਹਲਾ ਸਾਹਿਬ, ਡਾ. ਬਲਜਿੰਦਰ ਸਿੰਘ, ਬਲਦੇਵ ਸਿੰਘ ਤਰਨ ਤਾਰਨ ਆਦਿ ਸ਼ਾਮਿਲ ਸਨ | ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਸਾਡੀਆਂ ਮੰਗਾਂ ਵੱਲ ਧਿਆਨ ਨਹੀਂ ਦੇਵੇਗੀ ਤਾਂ ਸੂਬਾ ਕਮੇਟੀ ਦੇ ਫ਼ੈਸਲਿਆਂ ਅਨੁਸਾਰ ਸੰਘਰਸ਼ ਤੇਜ਼ ਕੀਤੇ ਜਾਣਗੇੇ | ਮਾਨ ਸਰਕਾਰ ਨੂੰ ਸਬਕ ਸਿਖਾਇਆ ਜਾਵੇਗਾ | ਇਸੇ ਤਰ੍ਹਾਂ ਘੱਟ ਗਿਣਤੀਆਂ ਦੀ ਦੁਸ਼ਮਣ ਮੋਦੀ ਸਰਕਾਰ ਦੀਆਂ ਪੰਜਾਬ ਵਿਰੋਧੀ ਨੀਤੀਆਂ ਤੋਂ ਸੁਚੇਤ ਰਹਿਣ ਲਈ ਕਿਹਾ | ਇਸ ਮੌਕੇ ਹਰਜਿੰਦਰ ਸਿੰਘ ਜੰਡ, ਗੁਰਮੀਤ ਸਿੰਘ ਮਾਨ, ਮੰਗਲ ਸਿੰਘ ਸਰਹਾਲੀ, ਵੀਰ ਮਸੀਹ, ਸੁੱਖਾ ਸਿੰਘ, ਭੁਪਿੰਦਰ ਸਿੰਘ, ਗੋਪਾਲ ਸਿੰਘ ਪੱਟੀ, ਭੁਪਿੰਦਰ ਸਿੰਘ, ਕਾਬਲ ਸਿੰਘ, ਗੁਰਵਿੰਦਰ ਸਿੰਘ, ਬਲਬੀਰ ਸਿੰਘ, ਬਲਵਿੰਦਰ ਸਿੰਘ ਸਰਹਾਲੀ, ਕਾਬਲ ਸਿੰਘ ਆਸਲ, ਧਰਮ ਸਿੰਘ ਵਲਟੋਹਾ, ਗੁਰਮੇਲ ਸਿੰਘ, ਜਗਤਾਰ ਸਿੰਘ ਚੰਬਾ, ਕਸ਼ਮੀਰ ਸਿੰਘ, ਨਿਰਮਲ ਸਿੰਘ ਬੁਰਜ, ਸੋਮਨਾਥ, ਹਰਜਿੰਦਰ ਸਿੰਘ, ਅਮਰੀਕ ਸਿੰਘ ਮਲੀਆ, ਜਸਵਿੰਦਰ ਸਿੰਘ ਸਭਰਾ, ਨੀਰੂ ਬਾਲਾ, ਨਿਰੰਕਾਰ ਕੌਰ, ਹਰਜੀਤ ਸਿੰਘ, ਦਵਿੰਦਰ ਸਿੰਘ, ਕਸ਼ਮੀਰ ਸਿੰਘ, ਹਰਬੰਸ ਸਿੰਘ, ਦਰਸ਼ਨ ਸਿੰਘ, ਲੈਕਚਰਾਰ ਗੁਰਬਚਨ ਸਿੰਘ, ਅਮਰੀਕ ਸਿੰਘ, ਰਜਿੰਦਰ ਸਿੰਘ ਕੱਲਾ, ਸੁਖਦੇਵ ਸਿੰਘ ਬਾਗੜੀਆਂ, ਰਾਜ ਸਿੰਘ, ਜੋਗਾ ਸਿੰਘ, ਜਸਵੰਤ ਸਿੰਘ, ਜੱਸਾ ਸਿੰਘ, ਬੰਸਾ ਸਿੰਘ, ਗੁਰਪ੍ਰੀਤ ਸਿੰਘ, ਬਚਿੱਤਰ ਸਿੰਘ ਬੰਡਾਲਾ, ਨਿਰੰਜਨ ਸਿੰਘ ਪੱਖੋਕੇ ਆਦਿ ਹਾਜ਼ਰ ਸਨ | ਮੀਟਿੰਗ ਦੇ ਅਖੀਰ ਤੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਕੱਲਾ ਨੇ ਆਏ ਪੈਨਸ਼ਨ ਸਾਥੀਆਂ ਦਾ ਧੰਨਵਾਦ ਕੀਤਾ ਅਤੇ 17 ਮਈ ਦੀ ਜਲੰਧਰ ਕਨਵੈਨਸ਼ਨ ਵਿਚ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਬਿ੍ਗੇਡੀਅਰ ਰਾਜਕੁਮਾਰ ਵਲੋਂ ਪਿੰਡ ਰੈਲਮਾਜਰਾ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਅਗਲੀ ਖ਼ਬਰ ਰਾਹਗੀਰਾਂ ਦੀ ਜਾਨ ਦਾ ਖੌਅ ਸੜਕ ਦੀ ਬਦਤਰ ਹਾਲਤ <br/>
Ad Position 24