ਮੀਆਂਵਿੰਡ, 4 ਮਈ (ਗੁਰਪ੍ਰਤਾਪ ਸਿੰਘ ਸੰਧੂ)-ਭਾਰਤੀ ਜਨਤਾ ਪਾਰਟੀ ਨੂੰ ਤਿੰਨ ਰਾਜਾਂ ਵਿਚ ਮਿਲੀ ਸ਼ਾਨਦਾਰ ਜਿੱਤ ਦੀ ਖੁਸ਼ੀ ਵਿਚ ਜਿੱਥੇ ਪੂਰੇ ਪੰਜਾਬ ਵਿਚ ਜਸ਼ਨ ਮਨਾਇਆ ਗਿਆ, ਉੱਥੇ ਹੀ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਕਾਰਜਕਾਰੀ ਪ੍ਰਧਾਨ ਸਾਬਕਾ ਮੁੱਖ ਸੰਸਦੀ ਸਕੱਤਰ ਮਨਜੀਤ ਸਿੰਘ ਮੰਨਾ ਦੀ ਅਗਵਾਈ ਹੇਠ ਉਨ੍ਹਾਂ ਦੇ ਦਫ਼ਤਰ ਮੀਆਂਵਿੰਡ ਵਿਖੇ ਭਾਜਪਾ ਦੇ ਆਗੂਆਂ ਅਤੇ ਵਰਕਰਾਂ ਵਲੋਂ ਖੁਸ਼ੀ ਸਾਂਝੀ ਕਰਦਿਆਂ ਲੱਡੂ ਵੰਡੇ ਅਤੇ ਪਟਾਕੇ ਚਲਾ ਕੇ ਖੁਸ਼ੀ ਸਾਂਝੀ ਕੀਤੀ ਗਈ | ਇਸ ਮੌਕੇ ਗੱਲਬਾਤ ਕਰਦਿਆਂ ਮੰਨਾ ਨੇ ਕਿਹਾ ਕਿ ਪੱਛਮੀ ਬੰਗਾਲ ਦੀ ਤਰ੍ਹਾਂ ਹੁਣ ਪੰਜਾਬ ਵਿਚ ਵੀ ਕਮਲ ਦਾ ਫੁੱਲ ਲਹਿਰਾਵੇਗਾ | ਉਨ੍ਹਾਂ ਕਿਹਾ ਕਿ ਮਮਤਾ ਬੈਨਰਜ਼ੀ ਭਾਵੇਂ ਪੱਛਮੀ ਬੰਗਾਲ ਵਿਚ ਲਗਾਤਾਰ ਪੰਦਰਾਂ ਸਾਲ ਤੋਂ ਸੱਤਾ 'ਤੇ ਕਾਬਜ਼ ਸੀ, ਪਰ ਉੱਥੇ ਹੋ ਰਹੇ ਅਪਰਾਧ, ਲੁੱਟ ਖੋਹ ਬੰਦ ਕਰਵਾਉਣ ਵਿਚ ਅਸਫ਼ਲ ਰਹੀ ਹੈ, ਪਰ ਦੂਜੇ ਪਾਸੇ ਜਿੱਥੇ ਭਾਜਪਾ ਸੱਤਾ 'ਤੇ ਕਾਬਜ਼ ਸੀ, ਜਿਵੇਂ ਗੁਆਂਢੀ ਸੂਬਿਆਂ ਯੂ.ਪੀ., ਬਿਹਾਰ, ਹਰਿਆਣਾ ਵਿਚ ਅਪਰਾਧ, ਕਤਲੇਆਮ, ਡਕੈਤੀਆਂ 'ਤੇ ਪੂਰੀ ਤਰਾਂ ਰੋਕ ਲਗਾ ਦਿੱਤੀ ਹੈ, ਜਿਸ ਕਰਕੇ ਪੱਛਮੀ ਬੰਗਾਲ ਦੇ ਲੋਕਾਂ ਵਲੋਂ ਭਾਰਤੀ ਜਨਤਾ ਪਾਰਟੀ ਨੂੰ ਸੱਤਾ ਸੌਂਪੀ ਹੈ | ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਪੰਜਾਬ ਦਾ ਹਰ ਬਾਸ਼ਿੰਦਾ ਚਾਹੁੰਦਾ ਹੈ ਕਿ ਪੰਜਾਬ ਵਿਚ ਅਮਨ ਸ਼ਾਂਤੀ ਹੋਵੇ, ਤਾਂ ਜੋ ਉਹ ਆਪਣੀ ਜਿੰਦਗੀ ਅਰਾਮ ਨਾਲ ਕੱਟ ਸਕਣ | ਇਸੇ ਕਰਕੇ ਪੰਜਾਬ ਵਾਸੀਆਂ ਵਲੋਂ ਅੱਜ ਖੁਸ਼ੀ ਸਾਂਝੀ ਕੀਤੀ ਜਾ ਰਹੀ ਹੈ | ਇਸ ਮੌਕੇ ਜ਼ਿਲ੍ਹਾ ਜਰਨਲ ਸੈਕਟਰੀ ਰਜੇਸ਼ ਟਾਂਗਰੀ, ਜ਼ਿਲ੍ਹਾ ਅੰਮਿ੍ਤਸਰ ਦੇ ਓ.ਬੀ.ਸੀ. ਮੋਰਚਾ ਦੇ ਪ੍ਰਧਾਨ ਮਨਜੀਤ ਸਿੰਘ ਬਾਊ ਭੈਣੀ, ਪ੍ਰਧਾਨ ਸਰਕਲ ਪ੍ਰਧਾਨ ਕਰਮ ਸਿੰਘ ਖਲਚੀਆਂ, ਸਰਕਲ ਪ੍ਰਧਾਨ ਸਰਬਰਿੰਦਰ ਸਿੰਘ ਬੌਬੀ ਬੋਦੇਵਾਲ, ਸਰਕਲ ਪ੍ਰਧਾਨ ਲਾਟ ਬਿਆਸ, ਸਰਕਲ ਪ੍ਰਧਾਨ ਗੁਰਚਰਨ ਸਿੰਘ ਸਠਿਆਲਾ, ਸਰਕਲ ਪ੍ਰਧਾਨ ਰਜੇਸ਼ ਕੁਮਾਰ ਦਨਿਆਲ, ਡਿੰਪੀ ਮੀਆਂਵਿੰਡ, ਪੀ.ਏ. ਹੈਪੀ ਖੱਖ, ਜਸ ਭੋਰਸੀ, ਕੁਲਵਿੰਦਰ ਸਿੰਘ ਭੋਰਸੀ, ਸਾਬਕਾ ਸਰਪੰਚ ਗੁਰਦੇਵ ਸਿੰਘ ਜਲਾਲਾਬਾਦ, ਪਿੰਦਰ ਦੌਲੋਨੰਗਲ, ਰਵੀ ਟਪਿਆਲਾ, ਅੰਗਰੇਜ਼ ਸਿੰਘ ਵਡਾਲਾ, ਗਾਂਧੀ ਭਿੰਡਰ, ਬਲਜੀਤ ਬਿਆਸ, ਸਾਬਕਾ ਸਰਪੰਚ ਤਰਲੋਕ ਸਿੰਘ ਜਵੰਦਪੁਰ, ਸਾਬਕਾ ਸਰਪੰਚ ਪਰਮਜੀਤ ਸਿੰਘ ਸਰਾਂ, ਹਰਜੀਤ ਸਿੰਘ ਦੇਲਾਂਵਾਲ, ਬਰਕਤ ਸਰਲੀ ਅਤੇ ਵੱਡੀ ਗਿਣਤੀ ਵਿਚ ਪਹੁੰਚੇ ਭਾਜਪਾ ਵਰਕਰ ਅਤੇ ਸਪੋਰਟਰ ਹਾਜ਼ਰ ਸਨ |