13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਲਾਵਾਰਿਸ ਹਾਲਤ 'ਚ ਮਿਲਿਆ ਬੱਚਾ ਕੁਝ ਹੀ ਘੰਟਿਆਂ ਬਾਅਦ ਲੱਭ ਕੇ ਕੀਤਾ ਮਾਪਿਆਂ ਹਵਾਲੇ <br/>

Ad Position 21
No active advertisement
ਅਜੀਤ ਡੈਸਕ 06-05-2026
ਤਰਨ ਤਾਰਨ, 5 ਮਈ (ਹਰਿੰਦਰ ਸਿੰਘ)-ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾ 'ਚੋਂ ਇਕ ਮਾਸੂਮ ਬੱਚਾ ਸੇਵਾਦਾਰਾਂ ਨੂੰ ਲਾਵਾਰਿਸ ਹਾਲਤ ਵਿਚ ਮਿਲਿਆ | ਸੇਵਾਦਾਰਾਂ ਵਲੋਂ ਸ੍ਰੀ ਦਰਬਾਰ ਸਾਹਿਬ ਅਤੇ ਆਸ-ਪਾਸ ਬੱਚੇ ਦੇ ਮਾਪਿਆਂ ਦੀ ਭਾਲ ਕੀਤੀ ਗਈ, ਪਰ ਕੋਈ ਵਿਅਕਤੀ ਬੱਚੇ ਨੂੰ ਲੈਣ ਲਈ ਨਹੀਂ ਆਇਆ | ਇਸ ਤੋਂ ਬਾਅਦ ਸੇਵਾਦਾਰਾਂ ਵਲੋਂ ਬਾਲ ਹੈਲਪ ਲਾਈਨ 1098 'ਤੇ ਸੰਪਰਕ ਕੀਤਾ ਗਿਆ ਤਾਂ ਜ਼ਿਲ੍ਹਾ ਬਾਲ ਭਲਾਈ ਵਿਕਾਸ ਅਫ਼ਸਰ ਰਾਜੇਸ਼ ਸ਼ਰਮਾ ਵਲੋਂ ਤੁਰੰਤ ਟੀਮ ਨੂੰ ਬੱਚੇ ਨੂੰ ਰੈਸਕਿਊ ਕਰਨ ਲਈ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਭੇਜਿਆ ਗਿਆ, ਜਿਸ ਤੋਂ ਬਾਅਦ ਬੱਚੇ ਨੂੰ ਬਾਲ ਭਲਾਈ ਕਮੇਟੀ ਦਫ਼ਤਰ ਤਰਨ ਤਾਰਨ ਵਿਖੇ ਲਿਆਂਦਾ ਗਿਆ | ਅਧਿਕਾਰੀ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਬੱਚਾ ਛੋਟਾ ਹੋਣ ਕਾਰਨ ਉਸ ਵਲੋਂ ਆਪਣੇ ਮਾਤਾ-ਪਿਤਾ ਜਾਂ ਹੋਰ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ, ਜਿਸ ਕਾਰਨ ਬੱਚੇ ਦੇ ਮਾਪਿਆਂ ਦਾ ਪਤਾ ਨਹੀਂ ਲੱਗ ਰਿਹਾ ਸੀ | ਇਹ ਖ਼ਬਰ ਸੋਸ਼ਲ ਮੀਡੀਆ 'ਤੇ ਵਾਇਰਿਲ ਹੋਣ 'ਤੇ ਬੱਚੇ ਦੇ ਮਾਤਾ-ਪਿਤਾ ਉਨ੍ਹਾਂ ਕੋਲ ਪਹੁੰਚ ਗਏ | ਉਨ੍ਹਾਂ ਕਿਹਾ ਕਿ ਇਹ ਬੱਚਾ ਤਰਨ ਤਾਰਨ ਦੇ ਮੁਹੱਲਾ ਜਸਵੰਤ ਦਾ ਰਹਿਣ ਵਾਲਾ ਹੈ, ਜੋ ਕਿ ਪਿੱਛੋਂ ਸਰਸੇ ਦਾ ਰਹਿਣ ਵਾਲਾ ਹੈ | ਇਹ ਪਰਿਵਾਰ ਕਰੀਬ ਇਕ ਸਾਲ ਪਹਿਲਾਂ ਹੀ ਆਇਆ ਹੈ | ਬੱਚੇ ਦਾ ਪਿਤਾ ਡਰਾਈਵਰੀ ਕਰਦਾ ਹੈ ਅਤੇ ਉਸ ਦੀ ਮਾਂ ਘਰਾਂ ਵਿਚ ਕੰਮ ਕਰਕੇ ਗੁਜਾਰਾ ਕਰਦੀ ਹੈ | ਉਨ੍ਹਾਂ ਕਿਹਾ ਕਿ ਇਹ ਬੱਚਾ ਮੁਹੱਲੇ ਵਿਚ ਖੇਡਦਾ-ਖੇਡਦਾ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਆ ਗਿਆ | ਉਨ੍ਹਾਂ ਕਿਹਾ ਕਿ ਬੱਚੇ ਨੂੰ ਉਸ ਦੇ ਮਾਪਿਆਂ ਦੇ ਹਵਾਲੇ ਕਰ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਡੀ. ਸੀ. ਨੇ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ <br/> ਅਗਲੀ ਖ਼ਬਰ ਖੇਮਕਰਨ 'ਚ ਭਾਜਪਾ ਦੀ ਤਿੰਨ ਸੂਬਿਆਂ 'ਚ ਜਿੱਤ ਦੀ ਖੁਸ਼ੀ 'ਚ ਵਰਕਰਾਂ ਵਲੋੋਂ ਲੱਡੂ ਵੰਡੇ <br/>
Ad Position 24