13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਡੀ. ਸੀ. ਨੇ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ <br/>

Ad Position 21
No active advertisement
ਅਜੀਤ ਡੈਸਕ 06-05-2026
ਤਰਨ ਤਾਰਨ, 5 ਮਈ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਆਉਣ ਵਾਲੇ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਸੰਭਾਵੀ ਹੜ੍ਹਾਂ ਵਰਗੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹੇ ਵਿਚ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਸੰਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਬਰਸਾਤ ਤੋਂ ਪਹਿਲਾਂ-ਪਹਿਲਾਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਮਾਨਸੂਨ ਦੌਰਾਨ ਜੇਕਰ ਕੋਈ ਸੰਕਟ ਵਰਗੀ ਸਥਿਤੀ ਪੈਦਾ ਹੁੰਦੀ ਹੈ ਤਾਂ ਉਸ ਨਾਲ ਸਹੀ ਢੰਗ ਨਾਲ ਨਜਿੱਠਿਆ ਜਾ ਸਕੇ | ਉਨ੍ਹਾਂ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਰਿਆ ਸਤਲੁਜ ਨਾਲ ਲੱਗਦੀਆਂ ਸੰਵੇਦਨਸ਼ੀਲ ਥਾਵਾਂ 'ਤੇ ਦਰਿਆ ਦੇ ਕੰਢਿਆਂ ਨੂੰ ਮਜ਼ਬੂਤ ਕੀਤਾ ਜਾਵੇ | ਉਨ੍ਹਾਂ ਧੁੱਸੀ ਬੰਨ੍ਹ ਤੇ ਐਡਵਾਂਸ ਬੰਨ੍ਹ ਨਾਲ ਲੱਗਦੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮਾਂ ਨੂੰ ਬਰਸਾਤ ਤੋਂ ਪਹਿਲਾਂ ਮੁਕੰਮਲ ਕਰਨ ਦੇ ਆਦੇਸ਼ ਦਿੱਤੇ | ਉਨ੍ਹਾਂ ਦਰਿਆ ਦੇ ਨਾਲ ਲੱਗਦੇ ਧੁੱਸੀ ਬੰਨ੍ਹ ਅਤੇ ਦਰਿਆ ਨੂੰ ਆਉਂਦੇ ਰਾਹਾਂ ਦੀ ਸਾਫ਼-ਸਫ਼ਾਈ ਤੇ ਮਜ਼ਬੂਤੀਕਰਨ ਦੇ ਵੀ ਹੁਕਮ ਦਿੱਤੇ, ਤਾਂ ਜੋ ਹੰਗਾਮੀ ਹਾਲਾਤ ਵਿਚ ਮਸ਼ੀਨਰੀ ਆਦਿ ਨੂੰ ਦਰਿਆ ਤੱਕ ਲਿਆਉਣ ਵਿੱਚ ਕੋਈ ਦਿੱਕਤ ਨਾ ਆਵੇ | ਉਨ੍ਹਾਂ ਡਰੇਨਾਂ ਦੀ ਸਾਫ਼-ਸਫ਼ਾਈ, ਗਾਰ ਕੱਢਣ ਅਤੇ ਨਾਜ਼ੁਕ ਕੰਢਿਆਂ ਨੂੰ ਮਜਬੂਤ ਕਰਨ ਦੇ ਕੰਮ ਨੂੰ ਤਰਜੀਹ ਦੇ ਅਧਾਰ 'ਤੇ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਕੀਤੀਆਂ | ਹੜ੍ਹਾਂ ਵਰਗੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਸ੍ਰੀ ਰਾਹੁਲ ਨੇ ਪਹਿਲਾਂ ਤੋਂ ਪੁਖਤਾ ਪ੍ਰਬੰਧ ਮੁਕੰਮਲ ਕਰਨ 'ਤੇ ਜ਼ੋਰ ਦਿੱਤਾ | ਉਨ੍ਹਾਂ ਸਮੂਹ ਉੱਪ ਮੰਡਲ ਮੈਜਿਸਟ੍ਰੇਟਾਂ ਨੂੰ ਕਿਹਾ ਕਿ ਉਹ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿਚ ਚੱਲ ਰਹੇ ਹੜ੍ਹਾਂ ਤੋਂ ਬਚਾਅ ਸਬੰਧੀ ਕੰਮਾਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਯਕੀਨੀ ਬਣਾਉਣ | ਉਨ੍ਹਾਂ ਹੜ੍ਹਾਂ ਦੌਰਾਨ ਵਰਤੇ ਜਾਂਦੇ ਸਾਰੇ ਸਾਜ਼ੋ-ਸਾਮਾਨ ਦੇ ਪ੍ਰਬੰਧ ਅਗੇਤੇ ਤੌਰ 'ਤੇ ਯਕੀਨੀ ਬਣਾਉਣ ਦੀਆਂ ਹਦਾਇਤਾਂ ਵੀ ਕੀਤੀਆਂ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ, ਐੱਸ. ਡੀ. ਐੱਮ. ਖਡੂਰ ਸਾਹਿਬ ਸੰਜੀਵ ਸ਼ਰਮਾ, ਐੱਸ. ਡੀ. ਐੱਮ. ਪੱਟੀ ਅਮਨਦੀਪ, ਐੱਸ. ਡੀ. ਐੱਮ. ਭਿੱਖੀਵਿੰਡ ਜਗਦੀਪ ਸਿੰਘ ਅਤੇ ਸਹਾਇਕ ਕਮਿਸ਼ਨਰ ਰੌਬਿਨਜੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੰਗਾਲ ਵਾਂਗ ਪੰਜਾਬ ਵੀ ਭਾਜਪਾ ਸਰਕਾਰ ਦੀ ਕਰ ਰਿਹਾ ਉਡੀਕ- ਖਹਿਰਾ <br/> ਅਗਲੀ ਖ਼ਬਰ ਲਾਵਾਰਿਸ ਹਾਲਤ 'ਚ ਮਿਲਿਆ ਬੱਚਾ ਕੁਝ ਹੀ ਘੰਟਿਆਂ ਬਾਅਦ ਲੱਭ ਕੇ ਕੀਤਾ ਮਾਪਿਆਂ ਹਵਾਲੇ <br/>
Ad Position 24