ਤਰਨ ਤਾਰਨ, 5 ਮਈ (ਪਰਮਜੀਤ ਜੋਸ਼ੀ)-ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ 2 ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਬਰਾਮਦ ਹੋਣ ਦੇ ਮਾਮਲੇ ਵਿਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ 2 ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਮਨਜੀਤ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 3 ਮਈ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਮੁਹੰਮਦ ਜਾਵੇਦ ਪੁੱਤਰ ਮੁਹੰਮਦ ਮਹਿਬੂਬ ਵਾਸੀ ਆਸਿਆਨਾ ਅੰਮਿ੍ਤਸਰ, ਸੁਖਰਾਜ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਖੁਵਾਸਪੁਰ ਪਾਸੋਂ 3 ਕੀਪੈਡ ਮੋਬਾਈਲ ਫੋਨ, 1 ਟੱਚ ਮੋਬਾਈਲ ਫੋਨ ਬਰਾਮਦ ਹੋਇਆ ਹੈ | ਥਾਣਾ ਗੋਇੰਦਵਾਲ ਪੁਲਿਸ ਵਲੋਂ ਉਕਤ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਜੇਲ੍ਹ ਵਿਚ ਮੋਬਾਈਲ ਫ਼ੋਨ ਕਿਸ ਤਰ੍ਹਾਂ ਪਹੁੰਚੇ |