13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਸਾਲਾਨਾ ਰੈਣਿ ਸਬਾਈ ਕੀਰਤਨ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 06-05-2026
ਤਰਨ ਤਾਰਨ, 5 ਮਈ (ਇਕਬਾਲ ਸਿੰਘ ਸੋਢੀ)—ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਸੰਬੰਧੀ ਅਖੰਡ ਕੀਰਤਨੀ ਜਥੇ ਵਲੋਂ ਸਲਾਨਾ ਰੈਣਿ ਸਬਾਈ ਕੀਰਤਨ ਸਮਾਗਮ ਕਥਾ ਅਸਥਾਨ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਮੈਨੇਜਰ ਸ੍ਰੀ ਦਰਬਾਰ ਸਾਹਿਬ ਦੇ ਸਹਿਯੋਗ ਨਾਲ ਕਰਵਾਇਆ ਗਿਆ | ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ | ਸਮਾਗਮ ਦੌਰਾਨ ਵੱਖ-ਵੱਖ ਕੀਰਤਨੀ ਜਥਿਆਂ ਨੇ ਗੁਰੂ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗੁਰੂ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ | ਸਮਾਗਮ ਦੌਰਾਨ ਰਾਗੀ ਜਥਿਆਂ ਵਿਚ ਜਸਬੀਰ ਸਿੰਘ ਗੁਰਦਾਸਪੁਰ ਵਾਲੇ, ਗੁਰਕੀਰਤਨ ਸਿੰਘ ਅਜਨਾਲਾ, ਜਸਪ੍ਰੀਤ ਕੌਰ ਅੰਮਿ੍ਤਸਰ, ਸੁਰਿੰਦਰ ਸਿੰਘ ਬਰੇਲੀ, ਕੁਲਵੰਤ ਸਿੰਘ ਜਲੰਧਰ, ਜਸਬੀਰ ਸਿੰਘ ਜਲੰਧਰ, ਭਰਪੂਰ ਸਿੰਘ ਗੁਰਦਾਸਪੁਰ, ਗੁਰਅਸੀਸ ਸਿੰਘ ਕਾਕਾ ਬਟਾਲਾ, ਰਾਜਬੀਰ ਸਿੰਘ ਕੈਨੇਡਾ, ਜਸਵਿੰਦਰ ਕੌਰ ਦਿੱਲੀ, ਅਜਮੇਰ ਸਿੰਘ ਗੁਰਦਾਸਪੁਰ ਆਦਿ ਜਥਿਆਂ ਨੇ ਹਾਜ਼ਰੀ ਭਰੀ | ਸਮਾਗਮ ਦੌਰਾਨ ਮਾਸਟਰ ਬਲਦੇਵ ਸਿੰਘ ਅਤੇ ਗੁਰਦੁਆਰਾ ਸਾਹਿਬ ਦੇ ਸਮੂਹ ਸਟਾਫ਼ ਵਲੋਂ ਆਪਣੀਆਂ ਸੇਵਾਵਾਂ ਨਿਭਾਈਆਂ ਗਈਆਂ | ਇਸ ਮੌਕੇ ਗੁੁਰੂ ਕਾ ਲੰਗਰ ਅਤੁੱਟ ਵਰਤਦਾ ਰਿਹਾ |

Ad Position 22
No active advertisement
ਪਿਛਲੀ ਖ਼ਬਰ ਸਖੀਰਾ ਸਕੂਲ ਦੇ ਵਿਦਿਆਰਥੀਆਂ ਨੇ ਐੱਨ. ਐੱਮ. ਐੱਮ. ਐੱਸ. 'ਚ ਮਾਰੀਆਂ ਮੱਲਾਂ <br/> ਅਗਲੀ ਖ਼ਬਰ ਸਲੂਨ ਦੇ ਬਾਹਰ ਮੋਟਰਸਾਈਕਲ ਸਵਾਰ ਗੋਲੀਆਂ ਚਲਾ ਕੇ ਹੋਏ ਫ਼ਰਾਰ
Ad Position 24