ਤਰਨ ਤਾਰਨ, 5 ਮਈ (ਹਰਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਖੀਰਾ ਜ਼ਿਲ੍ਹਾ ਤਰਨ ਤਾਰਨ ਦੇ ਪਿ੍ੰਸੀਪਲ ਅਵਤਾਰ ਸਿੰਘ ਨੇ ਦੱਸਿਆ ਕਿ ਸਾਲ 2026 ਦੇ ਐੱਨ. ਐੱਮ. ਐੱਮ. ਐੱਸ. ਦੀ ਪ੍ਰੀਖਿਆ ਵਿਚ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਸਦਕਾ ਉਨ੍ਹਾਂ ਦੇ ਸਕੂਲ ਦੀਆਂ ਚਾਰ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰ 'ਤੇ ਸ਼ਾਨਦਾਰ ਪੁਜੀਸ਼ਨਾਂ ਹਾਸਲ ਕੀਤੀਆਂ ਹਨ | ਇਨ੍ਹਾਂ ਨਤੀਜਿਆਂ ਵਿਚ ਹਰਲੀਨ ਕੌਰ ਨੇ ਪੂਰੇ ਜ਼ਿਲ੍ਹੇ ਵਿਚੋਂ ਪਹਿਲੀ ਪੁਜੀਸ਼ਨ, ਸੰਦੀਪ ਕੌਰ ਤੇ ਸੈਮਪ੍ਰੀਤ ਕੌਰ ਨੇ ਦੂਸਰੀ ਪੁਜੀਸ਼ਨ ਅਤੇ ਕੋਮਲਪ੍ਰੀਤ ਕੌਰ ਨੇ ਨੌਵੀਂ ਪੁਜੀਸ਼ਨ ਹਾਸਲ ਕੀਤੀ ਹੈ | ਇਸ ਸਫ਼ਲਤਾ ਦਾ ਸਿਹਰਾ ਸਕੂਲ ਦੇ ਮਿਹਨਤੀ ਅਧਿਆਪਕਾਂ ਸੁਖਜਿੰਦਰਪਾਲ ਸਿੰਘ ਸਾਇੰਸ ਮਾਸਟਰ, ਰਣਜੀਤ ਕੌਰ, ਮੈਡਮ ਖੁਸ਼ਬੂ, ਮੈਡਮ ਰਜਨੀ ਤੇ ਮਨਪ੍ਰੀਤ ਕੌਰ ਦੀ ਮਿਹਨਤ ਨੂੰ ਜਾਂਦਾ ਹੈ | ਸਕੂਲ ਦੇ ਪਿ੍ੰਸੀਪਲ ਅਵਤਾਰ ਸਿੰਘ ਨੇ ਜਿੱਥੇ ਜੇਤੂ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਹੈ, ਉੱਥੇ ਮਿਹਨਤੀ ਸਟਾਫ ਮੈਂਬਰਾਂ ਨੂੰ ਹੱਲਾਸ਼ੇਰੀ ਦੇ ਕੇ ਹੋਰ ਉਤਸ਼ਾਹਿਤ ਕੀਤਾ ਹੈ |