ਪੱਟੀ, 5 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਐੱਨ. ਐੱਮ. ਐੱਮ. ਐੱਸ. ਦੀ ਪ੍ਰੀਖਿਆ ਵਿਚ ਸ਼ਹੀਦ ਨਿਰਮਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਾਹਮਣੀ ਵਾਲਾ ਦੇ ਤਿੰਨ ਵਿਦਿਆਰਥੀਆਂ ਨੇ ਵਧੀਆ ਨੰਬਰ ਹਾਸਲ ਕਰਕੇ ਵਜ਼ੀਫਾ ਪ੍ਰਾਪਤ ਕੀਤਾ | ਇਨ੍ਹਾਂ ਵਿਦਿਆਰਥੀਆਂ ਵਿਚ ਆਰਵਦੀਪ ਸਿੰਘ, ਰਾਜਨਪ੍ਰੀਤ ਸਿੰਘ ਅਤੇ ਸੁਖਮਨਪ੍ਰੀਤ ਕੌਰ ਸ਼ਾਮਿਲ ਹਨ | ਵਜ਼ੀਫ਼ਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੇ ਆਪਣੇ ਮਾਤਾ-ਪਿਤਾ ਅਧਿਆਪਕਾਂ ਅਤੇ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਹਰਜਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਚਾਰ ਸਾਲ ਲਗਾਤਾਰ ਸਲਾਨਾ 12000 ਰੁਪਏ ਵਜ਼ੀਫੇ ਦੇ ਤੌਰ 'ਤੇ ਮਿਲਣਗੇ | ਉਨ੍ਹਾਂ ਕਿਹਾ ਕਿ ਸਾਨੂੰ ਇਨ੍ਹਾਂ ਵਿਦਿਆਰਥੀਆਂ ਦੀ ਪ੍ਰਾਪਤੀ ਉੱਤੇ ਮਾਣ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਸਾਰੇ ਸਟਾਫ ਨੂੰ ਵਧਾਈ ਦਿੱਤੀ ਅਤੇ ਬਾਕੀ ਬੱਚਿਆਂ ਨੂੰ ਵੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ |