13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਪੈਨਸ਼ਨਰਜ਼ ਐਂਡ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ <br/>

Ad Position 21
No active advertisement
ਅਜੀਤ ਡੈਸਕ 06-05-2026
ਤਰਨ ਤਾਰਨ, 5 ਮਈ (ਇਕਬਾਲ ਸਿੰਘ ਸੋਢੀ)-ਪੈਨਸ਼ਨਰਜ਼ ਐਂਡ ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਜੀਤ ਸਿੰਘ ਫਤਿਹਚੱਕ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਗੱਲਬਾਤ ਕਰਦਿਆਂ ਪ੍ਰਧਾਨ ਅਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿਰੋਧੀ ਰਵੱਈਆ ਅਪਣਾਇਆ ਹੋਇਆ ਹੈ | ਹਾਈਕੋਰਟ ਦੇ ਹੁਕਮਾਂ ਨੂੰ ਵੀ ਲਾਗੂ ਨਹੀਂ ਕੀਤਾ ਜਾ ਰਿਹਾ | ਸਗੋਂ ਅਦਾਲਤ ਦੇ ਫ਼ੈਸਲੇ ਵਿਰੁੱਧ ਜਾ ਕੇ ਡੀ.ਏ. ਅਤੇ ਹੋਰ ਮੰਗਾਂ ਮੰਨਣ ਦੀ ਬਜਾਇ ਡਬਲ ਬੈਚ ਦੇ ਅੱਗੇ ਕੇਸ ਰੈਫ਼ਰ ਕਰ ਦਿੱਤਾ ਹੈ, ਜੋ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਸਰਾਸਰ ਬੇਇਨਸਾਫ਼ੀ ਅਤੇ ਵੱਡਾ ਧੱਕਾ ਹੈ ਅਤੇ ਇਸ ਨਾਲ ਹਾਈਕੋਰਟ ਦੇ ਹੁਕਮਾਂ ਦੀ ਵੀ ਤੌਹੀਨ ਹੈ | ਮੀਟਿੰਗ ਵਿਚ 31 ਦਸੰਬਰ 2015 ਤੋਂ ਬਾਅਦ ਸੇਵਾ ਮੁਕਤ ਹੋਏ ਪੈਨਸ਼ਨਰਾਂ ਦੇ ਬਕਾਏ ਸੰਬੰਧੀ ਵੀ ਖੁੱਲ੍ਹ ਕੇ ਵਿਚਾਰ ਵਟਾਂਦਰਾ ਕੀਤਾ ਗਿਆ | ਪੈਨਸ਼ਨ ਮਿਲਣ ਵਿਚ ਦੇਰੀ ਸੰਬੰਧੀ ਵੀ ਮੀਟਿੰਗ ਵਿਚ ਨੋਟਿਸ ਲਿਆ ਗਿਆ | ਉਪਰੰਤ ਪੰਜਾਬ ਸਰਕਾਰ ਨੂੰ ਆਗੂਆਂ ਨੇ ਬੇਨਤੀ ਕੀਤੀ ਕਿ ਹਾਈਕੋਰਟ ਦੇ ਹੁਕਮਾਂ ਅਨੁਸਾਰ ਮੁਲਾਜ਼ਮਾਂ ਨੂੰ ਜਲਦੀ ਤੋਂ ਜਲਦੀ ਡੀ.ਏ. ਦੀਆਂ ਸਾਰੀਆਂ ਕਿਸ਼ਤਾਂ ਦਾ ਬਕਾਇਆ ਦਿੱਤਾ ਜਾਵੇ | ਇਸ ਮੌਕੇ ਸ਼ਮੀਰ ਸਿੰਘ ਸੀਨੀਅਰ ਮੀਤ ਪ੍ਰਧਾਨ, ਚਰਨਜੀਤ ਸਿੰਘ, ਕੁਲਵੰਤ ਸਿੰਘ, ਕੁਲਦੀਪ ਸਿੰਘ, ਧਰਮ ਸਿੰਘ, ਜੋਧਬੀਰ ਸ਼ਰਮਾ ਪ੍ਰਧਾਨ, ਸੁਰਿੰਦਰ ਸਿੰਘ ਤੇ ਹੋਰ ਜਥੇਬੰਦੀ ਦੇ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਹਾਈਕਮਾਨ ਨੇ ਨਰਿੰਦਰ ਸਿੰਘ ਸੰਧੂ ਨੂੰ ਲਗਾਇਆ ਪੱਟੀ ਹਲਕੇ ਦਾ ਆਬਜ਼ਰਵਰ <br/> ਅਗਲੀ ਖ਼ਬਰ ਸ਼ਹੀਦ ਨਿਰਮਲ ਸਿੰਘ ਸਮਾਰਟ ਸਕੂਲ ਬਾਹਮਣੀਵਾਲਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ <br/>
Ad Position 24