13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਪੰਜਾਬ ਹਾਈਕਮਾਨ ਨੇ ਨਰਿੰਦਰ ਸਿੰਘ ਸੰਧੂ ਨੂੰ ਲਗਾਇਆ ਪੱਟੀ ਹਲਕੇ ਦਾ ਆਬਜ਼ਰਵਰ <br/>

Ad Position 21
No active advertisement
ਅਜੀਤ ਡੈਸਕ 06-05-2026
ਤਰਨ ਤਾਰਨ, 5 ਮਈ (ਹਰਿੰਦਰ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਪੱਟੀ ਵਿਖੇ ਹੋਣ ਵਾਲੀਆਂ ਨਗਰ ਕੌਂਸਲ ਦੀਆਂ ਚੋਣਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਪ੍ਰਧਾਨ ਰਾਜਾ ਵੜਿੰਗ ਵਲੋਂ ਸਪੋਕਸਮੈਨ ਨਰਿੰਦਰਪਾਲ ਸਿੰਘ ਸੰਧੂ ਨੂੰ ਪੱਟੀ ਹਲਕੇ ਦਾ ਅਬਜਰਵਰ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਸਪੋਕਸਮੈਨ ਨਰਿੰਦਰਪਾਲ ਸਿੰਘ ਸੰਧੂ ਨੇ ਕਿਹਾ ਕਿ ਇਨ੍ਹਾਂ ਨਗਰ ਕੌਂਸਲ ਚੋਣਾਂ ਵਿਚ ਪੱਟੀ ਹਲਕੇ ਦੇ ਲੋਕ ਪੰਜਾਬ ਨੂੰ ਦੱਸ ਦੇਣਗੇ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਕੇ ਜਿੱਤ ਦਾ ਝੰਡਾ ਲਹਿਰਏਗੀ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੀਆਂ ਇਨ੍ਹਾਂ ਚੋਣਾਂ ਵਿਚ ਜਿੱਤ ਯਕੀਨੀ ਬਣਾਉਣ ਲਈ ਪੱਟੀ ਹਲਕੇ ਦੇ ਕਾਂਗਰਸੀ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਸੰਧੂ ਨੇ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਨਾਖੁਸ਼ ਹਨ | ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਔਰਤਾਂ ਨੂੰ ਇਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਸਾਢੇ 4 ਸਾਲ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਦਾ ਇਹ ਵਾਅਦਾ ਜੁਮਲੇਬਾਜ਼ੀ ਹੀ ਸਾਬਿਤ ਹੋਇਆ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਨ 'ਤੇ ਨੌਜਵਾਨਾਂ ਨੂੰ ਰੁਜ਼ਗਾਰ ਨਸ਼ਾ ਮੁਕਤ ਪੰਜਾਬ ਅਤੇ ਮਹਿਲਾਵਾਂ ਦਾ ਸਸ਼ਕਤੀਕਰਨ ਕੀਤਾ ਜਾਵੇਗਾ | ਇਸ ਮੌਕੇ ਉਨ੍ਹਾਂ ਨੇ ਪੰਜਾਬ ਹਾਈਕਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਕਾਪੀ ਗਈ ਹੈ, ਉਹ ਉਸ ਨੰੂ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਵਲੋਂ ਹਰਪ੍ਰੀਤ ਸਿੰਘ ਸੰਧੂ ਨੂੰ ਸ੍ਰੀ ਹਰਗੋਬਿੰਦਪੁਰ ਨਗਰ ਕੌਂਸਲ ਚੋਣਾਂ ਲਈ ਆਬਜ਼ਰਵਰ ਨਿਯੁਕਤ ਕੀਤਾ <br/> ਅਗਲੀ ਖ਼ਬਰ ਪੈਨਸ਼ਨਰਜ਼ ਐਂਡ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ <br/>
Ad Position 24