13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਬਲਬੀਰ ਸਿੰਘ ਦੀ ਅਚਾਨਕ ਮੌਤ ਨਾਲ ਸਾਹਬਾਜ਼ਪੁਰ ਪਰਿਵਾਰ ਨੂੰ ਪਿਆ ਅਸਹਿ ਘਾਟਾ- ਰਮਨਦੀਪ ਸਿੰਘ ਭਰੋਵਾਲ <br/>

Ad Position 21
No active advertisement
ਅਜੀਤ ਡੈਸਕ 06-05-2026
ਤਰਨ ਤਾਰਨ, 5 ਮਈ (ਹਰਿੰਦਰ ਸਿੰਘ)-ਪਰਿਵਾਰ ਨੂੰ ਸਖਤ ਮਿਹਨਤ ਕਰਕੇ ਹੱਕ ਹਲਾਲ ਦੀ ਖੂਨ ਪਸੀਨੇ ਨਾਲ ਕੀਤੀ ਕਮਾਈ ਨਾਲ ਪਰਿਵਾਰ ਪਾਲਣ ਵਾਲੇ ਮੁਖੀ ਪਿਤਾ ਦੀ ਮੌਤ ਨਾਲ ਪਰਿਵਾਰ ਨੂੰ ਗਹਿਰਾ ਸਦਮਾ ਪਹੁੰਚਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ ਨੇ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਸ਼ਾਹਬਾਜਪੁਰ ਦੇ ਬਲਬੀਰ ਸਿੰਘ ਦੀ ਹੋਈ ਅਚਾਨਕ ਮੌਤ ਤੋਂ ਉਨ੍ਹਾਂ ਦੇ ਭਰਾਤਾ ਗਿਆਨ ਸਿੰਘ ਸ਼ਬਾਜਪੁਰ ਤੇ ਪੁੱਤਰ ਸੇਵਾ ਸਿੰਘ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਦੁੱਖ ਸਾਂਝਾ ਕਰਦਿਆਂ ਕੀਤਾ | ਭਰੋਵਾਲ ਨੇ ਕਿਹਾ ਕਿ ਪਿਤਾ ਬੋਹੜ ਦੇ ਰੁੱਖ ਵਾਂਗ ਹੁੰਦਾ ਹੈ, ਜੋ ਸਮਾਜ ਦੀਆਂ ਆਰਥਿਕ ਤੇ ਸਮਾਜਿਕ ਹਨੇਰੀਆਂ ਨੂੰ ਆਪਣੇ ਪਿੰਡੇ ਤੇ ਹੰਢਾਉਂਦਿਆਂ ਜੀਵਨ ਬਤੀਤ ਕਰ ਦਿੰਦਾ ਪਰ ਪਰਿਵਾਰ ਨੂੰ ਤੱਤੀ ਹਵਾ ਨਹੀਂ ਲੱਗਣ ਦਿੰਦਾ¨ ਭਰੋਵਾਲ ਨੇ ਕਿਹਾ ਉਹ ਅਰਦਾਸ ਕਰਦੇ ਵਿਛੜੀ ਰੂਹ ਨੂੰ ਪ੍ਰਮਾਤਮਾ ਆਪਣੇ ਚਰਨਾਂ ਵਿਚ ਨਿਵਾਸ ਬਖਸ਼ੇ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ | ਇਸ ਮੌਕੇ ਭੁਪਿੰਦਰ ਸਿੰਘ ਟੀਟੂ, ਤਰਸੇਮ ਸਿੰਘ ਛਾਪੜੀ ਸਾਹਿਬ, ਗੁਰਿੰਦਰ ਸਿੰਘ, ਜਥੇਦਾਰ ਅਮਰਜੀਤ ਸਿੰਘ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ |

Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਭਲਾਈਪੁਰ ਦੇ ਭਤੀਜੇ ਦੀ ਮੌਤ ਦਾ ਦੁੱਖ ਪ੍ਰਗਟ ਕਰਨ ਲਈ ਜਥੇ ਜਹਾਂਗੀਰ ਭਲਾਈਪੁਰ ਪੱੁਜੇ <br/> ਅਗਲੀ ਖ਼ਬਰ ਕਾਂਗਰਸ ਵਲੋਂ ਹਰਪ੍ਰੀਤ ਸਿੰਘ ਸੰਧੂ ਨੂੰ ਸ੍ਰੀ ਹਰਗੋਬਿੰਦਪੁਰ ਨਗਰ ਕੌਂਸਲ ਚੋਣਾਂ ਲਈ ਆਬਜ਼ਰਵਰ ਨਿਯੁਕਤ ਕੀਤਾ <br/>
Ad Position 24