ਖਡੂਰ ਸਾਹਿਬ, 5 ਮਈ (ਰਸ਼ਪਾਲ ਸਿੰਘ ਕੁਲਾਰ)-ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਭਤੀਜੇ ਜਗਦਿਆਲ ਸਿੰਘ ਪੁੱਤਰ ਹਰਜੀਤ ਸਿੰਘ ਜੋ ਕੁਝ ਦਿਨ ਪਹਿਲਾਂ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਜਥੇਦਾਰ ਦਲਬੀਰ ਸਿੰਘ ਜਹਾਂਗੀਰ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਤੇ ਉਨ੍ਹਾਂ ਦੇ ਸਾਥੀ ਪਿੰਡ ਭਲਾਈਪੁਰ ਪਹੁੰਚੇ ਤੇ ਜਥੇਦਾਰ ਅਮਰਜੀਤ ਸਿੰਘ ਤੇ ਪਰਿਵਾਰ ਨਾਲ ਦੁਖ ਸਾਂਝਾ ਕਰਦਿਆਂ ਦਲਬੀਰ ਸਿੰਘ ਜਹਾਂਗੀਰ ਨੇ ਕਿਹਾ ਕਿ ਮਾਂ ਬਾਪ ਦੇ ਹੁੰਦਿਆਂ ਜਵਾਨ ਪੁੱਤਰ ਦਾ ਇਸ ਦੁਨੀਆ ਤੋਂ ਰੁਖ਼ਸਤ ਹੋ ਜਾਣਾ ਇਸ ਤੋਂ ਦੁਖਦਾਈ ਸਮਾਂ ਕੋਈ ਹੋਰ ਨਹੀਂ ਹੁੰਦਾ, ਇਹ ਦਰਦ ਸ਼ਬਦਾਂ ਨਾਲ ਬਿਆਨ ਨਹੀਂ ਕੀਤਾ ਜਾ ਸਕਦਾ | ਦਲਬੀਰ ਸਿੰਘ ਜਹਾਂਗੀਰ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਹਲ਼ਕਾ ਖਡੂਰ ਸਾਹਿਬ ਦੇ ਅਕਾਲੀ ਵਰਕਰ ਪਰਿਵਾਰ ਨਾਲ ਖੜ੍ਹੇ ਹਨ | ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਜਗਦਿਆਲ ਸਿੰਘ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ |