13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਸੀ. ਜੇ. ਐੱਮ. ਕਿਰਨ ਜੋਤੀ ਵਲੋਂ ਸਬ ਜੇਲ੍ਹ ਪੱਟੀ ਦਾ ਅਚਨਚੇਤ ਦੌਰਾ <br/>

Ad Position 21
No active advertisement
ਅਜੀਤ ਡੈਸਕ 06-05-2026
ਪੱਟੀ, 5 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਚੀਫ਼ ਜੁਡੀਸ਼ੀਅਲ ਮੈਜੀਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਮਿਸ ਕਿਰਨ ਜੋਤੀ ਵਲੋਂ ਅੱਜ ਸਬ ਜੇਲ੍ਹ ਪੱਟੀ ਦਾ ਅਚਨਚੇਤ ਦੌਰਾ ਕੀਤਾ ਗਿਆ | ਇਸ ਮੌਕੇ ਸੁਪਰਡੰਟ ਸਬ ਜੇਲ੍ਹ ਪੱਟੀ ਇੰਦਰਪ੍ਰੀਤ ਸਿੰਘ ਅਤੇ ਉੱਥੋਂ ਦਾ ਸਟਾਫ਼ ਮੌਜੂਦ ਸੀ | ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਨੇ ਇਸ ਮੌਕੇ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ 'ਤੇ ਹੀ ਜੇਲ੍ਹ ਸੁਪਰਡੰਟ ਨੂੰ ਉਨ੍ਹਾਂ ਦਾ ਹੱਲ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ | ਉਨ੍ਹਾਂ ਜੇਲ੍ਹ ਵਿਚ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਬੈਰਕਾਂ ਵਿਚ ਜਾ ਕੇ ਉਨ੍ਹਾਂ ਦੇ ਰਹਿਣ-ਸਹਿਣ ਅਤੇ ਸਾਫ਼-ਸਫ਼ਾਈ ਦੀ ਜਾਂਚ ਕੀਤੀ ਅਤੇ ਜੇਲ੍ਹ ਦੀ ਮੈੱਸ (ਰਸੋਈ) ਵੀ ਚੈੱਕ ਕੀਤੀ ਅਤੇ ਉਥੋਂ ਦੀ ਸਾਫ਼-ਸਫਾਈ ਦਾ ਵੀ ਨਿਰੀਖਣ ਕੀਤਾ | ਸੀ.ਜੇ.ਐਮ. ਨੇ ਜੇਲ੍ਹ ਸੁਪਰਡੰਟ ਨੂੰ ਨਿਰਦੇਸ਼ ਦਿੱਤੇ ਕਿ ਹਵਾਲਾਤੀਆਂ ਅਤੇ ਕੈਦੀਆਂ ਦੀ ਨਿਯਮਿਤ ਮੈਡੀਕਲ ਜਾਂਚ ਹੁੰਦੀ ਰਹੇ | ਉਨ੍ਹਾਂ ਵਲੋਂ ਮੌਜੂਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਉਂਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਇਹ ਵੀ ਦੱਸਿਆ ਕਿ ਉਹ ਆਪਣੀ ਅਪੀਲ ਕਦੋਂ ਅਤੇ ਕਿਸ ਪੀਰੀਅਡ ਦੇ ਦੌਰਾਨ ਲਗਾ ਸਕਦੇ ਹਨ | ਇਸ ਮੌਕੇ ਉਂਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਹਵਾਲਾਤੀਆਂ ਅਤੇ ਕੈਦੀਆਂ ਨੂੰ ਲੋਅਰ ਕੋਰਟ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ | ਇਸ ਮੌਕੇ ਉਨ੍ਹਾਂ ਹਵਾਲਾਤੀਆਂ ਅਤੇ ਕੈਦੀਆਂ ਦੇ ਕਾਨੂੰਨੀ ਸਹਾਇਤਾ ਲੈਣ ਵਾਸਤੇ ਫਾਰਮ ਵੀ ਭਰੇ ਅਤੇ ਆਪਣੇ ਸਟਾਫ਼ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਫਾਰਮਾਂ ਦੀ ਸਾਰੀ ਕਾਰਵਾਈ ਪੂਰਾ ਕਰਕੇ ਜਲਦੀ ਤੋਂ ਜਲਦੀ ਕਾਨੂੰਨੀ ਸਹਾਇਤਾ ਦਿੱਤੀ ਜਾਵੇ | ਇਸ ਮੌਕੇ ਉਨ੍ਹਾਂ ਕੈਦੀਆਂ ਤੇ ਹਵਾਲਾਤੀਆਂ ਨੂੰ ਇਹ ਸਲਾਹ ਦਿੱਤੀ ਕਿ ਉਹ ਸਮਾਜ ਵਿਚ ਰਹਿ ਕੇ ਆਮ ਇਨਸਾਨ ਵਾਂਗ ਆਪਣਾ ਜੀਵਨ ਨਿਰਬਾਹ ਕਰਨ ਅਤੇ ਦੁਬਾਰਾ ਕੋਈ ਵੀ ਗ਼ਲਤ ਕੰਮ ਕਰਕੇ ਜੇਲ੍ਹ ਵਿਚ ਨਾ ਆਉਣ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਦੀ ਫੇਰੀ ਨੂੰ ਲੈ ਕੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਹੋਇਆ ਪੱਬਾਂ ਭਾਰ <br/> ਅਗਲੀ ਖ਼ਬਰ ਸਵੈ-ਗਣਨਾ ਪ੍ਰਕਿਰਿਆ 'ਚ ਵਧ-ਚੜ੍ਹ ਕੇ ਹਿੱਸਾ ਲੈਣ ਜ਼ਿਲ੍ਹਾ ਵਾਸੀ- ਡੀ. ਸੀ. <br/>
Ad Position 24