13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਮੁੱਖ ਮੰਤਰੀ ਦੀ ਫੇਰੀ ਨੂੰ ਲੈ ਕੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਹੋਇਆ ਪੱਬਾਂ ਭਾਰ <br/>

Ad Position 21
No active advertisement
ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਡੀ. ਆਈ. ਜੀ. ਸੁਨੇਹਦੀਪ ਸ਼ਰਮਾ ਤੇ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਆਦਿ | ਤਸਵੀਰ: ਸੁਖਦੇਵ ਸਿੰਘ <br/> 06-05-2026
ਝਬਾਲ, 5 ਮਈ (ਸੁਖਦੇਵ ਸਿੰਘ)-ਮਾਝੇ ਦੇ ਪ੍ਰਸਿੱਧ ਇਤਿਹਾਸਕ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ 7 ਮਈ ਨੂੰ ਨਤਮਸਤਕ ਹੋਣ ਲਈ ਆ ਰਹੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਫੇਰੀ ਨੂੰ ਲੈ ਕੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਪੁੱਜੇ | ਗੁਰਦੁਆਰਾ ਬੀੜ ਸਾਹਿਬ ਵਿਖੇ ਪੁੱਜੇ ਡੀ. ਆਈ. ਜੀ. ਸੁਨੇਹਦੀਪ ਸ਼ਰਮਾ, ਡਿਪਟੀ ਕਮਿਸ਼ਨਰ ਸ੍ਰੀ ਰਾਹੁਲ, ਐਸ.ਐਸ.ਪੀ. ਸੁਰਿੰਦਰ ਲਾਂਬਾ, ਐਸ.ਪੀ. ਆਪ੍ਰੇਸ਼ਨ ਸੁਖਨਿੰਦਰ ਸਿੰਘ ਸਮੇਤ ਵੱਖ ਵੱਖ ਅਧਿਕਾਰੀਆਂ ਨੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨਾਲ ਵਿਚਾਰ ਵਟਾਂਦਰਾ ਕੀਤਾ | ਇਸ ਮੌਕੇ ਮੁੱਖ ਮੰਤਰੀ ਵਲੋਂ ਬਾਬਾ ਬੁੱਢਾ ਕਾਲਜ ਵਿਖੇ ਕੀਤੀ ਜਾਣ ਵਾਲੀ ਲੋਕ ਮਿਲਣੀ ਵਾਲੀ ਜਗ੍ਹਾ ਦਾ ਵੀ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਦਾ ਜਾਇਜ਼ਾ ਲਿਆ | ਇਸ ਮੌਕੇ ਬਲਾਕ ਸੰਮਤੀ ਦੇ ਚੇਅਰਮੈਨ ਯੋਧਬੀਰ ਸਿੰਘ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਜ਼ਿਮਨੀ ਚੋਣ ਦੌਰਾਨ ਆਮ ਆਦਮੀ ਪਾਰਟੀ ਦੀ ਹੋਈ ਜਿੱਤ 'ਤੇ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਆ ਰਹੇ ਹਨ | ਇਸ ਮੌਕੇ ਮੀਤ ਮੈਨੇਜ਼ਰ ਦਿਲਬਾਗ ਸਿੰਘ, ਡੀ.ਐੱਸ.ਪੀ. ਸੁਖਬੀਰ ਸਿੰਘ, ਡੀ.ਐੱਸ.ਪੀ. ਸ਼ਿਵਦਰਸ਼ਨ ਸਿੰਘ, ਸਬ ਇੰਸਪੈਕਟਰ ਰਾਣੀ ਕੌਰ, ਈਸਪਾਲ ਸਿੰਘ ਸਮੇਤ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ 'ਚ ਚੋਰੀ ਕਰਨ 'ਤੇ ਇਕ ਨਾਮਜ਼ਦ ਅਗਲੀ ਖ਼ਬਰ ਸੀ. ਜੇ. ਐੱਮ. ਕਿਰਨ ਜੋਤੀ ਵਲੋਂ ਸਬ ਜੇਲ੍ਹ ਪੱਟੀ ਦਾ ਅਚਨਚੇਤ ਦੌਰਾ <br/>
Ad Position 24