13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਗੁਰਦੁਆਰਾ ਸਾਹਿਬ 'ਚ ਚੋਰੀ ਕਰਨ 'ਤੇ ਇਕ ਨਾਮਜ਼ਦ

Ad Position 21
No active advertisement
ਅਜੀਤ ਡੈਸਕ 06-05-2026
ਤਰਨ ਤਾਰਨ, 5 ਮਈ (ਹਰਿੰਦਰ ਸਿੰਘ)-ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋ ਕੇ ਚੋਰੀ ਕਰਨ ਦੇ ਮਾਮਲੇ ਵਿਚ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਥਾਣਾ ਗੋਇੰਦਵਾਲ ਵਿਖੇ ਸਾਹਿਬ ਸਿੰਘ ਪੁੱਤਰ ਕਰਮ ਸਿੰਘ ਵਾਸੀ ਭੋਈਆਂ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਪਿੰਡ ਵਿਚ ਹੀ ਗੁਰਦੁਆਰਾ ਸਾਹਿਬ ਵਿਖੇ ਬਤੌਰ ਮੈਨੇਜਰ ਦੀ ਸੇਵਾ ਕਰਦਾ ਹੈ ਅਤੇ ਗੁਰਦੁਆਰਾ ਸਾਹਿਬ ਦੇ ਵਿਚ ਲੱਗੇ ਕੈਮਰੇ ਵੀ ਉਸਦੇ ਫੋਨ ਨਾਲ ਅਟੈਚ ਹਨ | ਸਵੇਰੇ ਸਾਢੇ 3 ਵਜੇ ਉਹ ਕੈਮਰੇ ਚੈੱਕ ਕਰਨ ਲੱਗਿਆ ਤਾਂ ਵੇਖਿਆ ਕਿ ਕੋਈ ਅਣਪਛਾਤਾ ਵਿਅਕਤੀ ਗੁਰੂ ਘਰ ਦੀ ਇਮਾਰਤ ਅੰਦਰ ਦਾਖਲ ਹੋਇਆ ਨਜ਼ਰ ਆ ਰਿਹਾ ਅਤੇ ਉਸਦੇ ਆਪਣੇ ਨਾਲ ਦੇ ਸੇਵਾਦਾਰ ਨੂੰ ਫ਼ੋਨ ਕਰਕੇ ਬੁਲਾਇਆ ਅਤੇ ਗੁਰਦੁਆਰਾ ਸਾਹਿਬ ਦਾ ਦਰਵਾਜ਼ਾ ਖੋਲ ਕੇ ਵੇਖਿਆ ਤਾਂ ਅਲਮਾਰੀ ਖੁੱਲੀ ਹੋਈ ਸੀ ਅਤੇ ਰੁਮਾਲਾ ਸਾਹਿਬ ਖਿੱਲਰੇ ਹੋਏ ਸਨ ਅਤੇ ਫਿਰ ਜਦੋਂ ਅਸੀਂ ਚੰਗੀ ਤਰ੍ਹਾਂ ਕੈਮਰੇ ਵੇਖੇ ਤਾਂ ਗੁਰਦੁਆਰਾ ਸਾਹਿਬ ਦੇ ਨੇੜੇ ਹੀ ਰਹਿਣ ਵਾਲਾ ਗੁਰਨਾਮ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਭੋਈਆਂ ਦੀ ਪਛਾਣ ਹੋਈ | ਜਾਂਚ ਅਧਿਕਾਰੀ ਏ. ਐੱਸ. ਆਈ. ਅਮਰਬੀਰ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਉਸ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀ ਗਿ੍ਫ਼ਤਾਰ- ਐੱਸ. ਐੱਸ. ਪੀ. ਲਾਂਬਾ <br/> ਅਗਲੀ ਖ਼ਬਰ ਮੁੱਖ ਮੰਤਰੀ ਦੀ ਫੇਰੀ ਨੂੰ ਲੈ ਕੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਹੋਇਆ ਪੱਬਾਂ ਭਾਰ <br/>
Ad Position 24