13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀ ਗਿ੍ਫ਼ਤਾਰ- ਐੱਸ. ਐੱਸ. ਪੀ. ਲਾਂਬਾ <br/>

Ad Position 21
No active advertisement
ਅਜੀਤ ਡੈਸਕ 06-05-2026
ਤਰਨ ਤਾਰਨ, 5 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਿਟੀ ਤਰਨ ਤਾਰਨ ਦੇ ਏ. ਐੱਸ. ਆਈ. ਪ੍ਰਦੂਮਣ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਬਹਿਲਾ ਮੋੜ ਤੋਂ ਗਸ਼ਤ ਦੌਰਾਨ ਵਿਸ਼ਾਲ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਬਹਿਲਾ ਨੂੰ ਕਾਬੂ ਕਰਕੇ ਉਸ ਪਾਸੋਂ 48 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਵੈਰੋਂਵਾਲ ਦੇ ਏ.ਐੱਸ.ਆਈ.ਤਸਵੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਸਮਸ਼ਾਨਘਾਟ ਪਿੰਡ ਵੈਰੋਂਵਾਲ ਬਾਵਿਆਂ ਤੋਂ ਮਿੱਠੂ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਜੱਸੋਨੰਗਰ ਖਲਚੀਆਂ ਜ਼ਿਲ੍ਹਾ ਅੰਮਿ੍ਤਸਰ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਰਾਏ ਅਮਾਨਤ ਖਾਂ ਦੇ ਐੱਸ.ਐੱਚ.ਓ. ਬਲਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਬੁਰਜ ਤੋਂ ਗਸ਼ਤ ਦੌਰਾਨ 180 ਗ੍ਰਾਮ ਹੈਰੋਇਨ ਲਵਾਰਿਸ ਹਾਲਤ ਵਿਚ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਏ.ਐੱਸ.ਆਈ. ਗੁਰਦੇਵ ਸਿੰਘ ਨੇ ਪੁਲਿਸ ਪਾਰਟੀ ਸਮੇਤ ਜੈਮਲ ਸਿੰਘ ਪੁੱਤਰ ਕਰਮ ਸਿੰਘ ਵਾਸੀ ਰਾਣੀਵਲਾਹ ਦੇ ਘਰ ਛਾਪੇਮਾਰੀ ਦੌਰਾਨ ਘਰ 'ਚੋਂ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ. ਐੱਸ. ਆਈ. ਸੁਖਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਕਲੇਰ ਤੋਂ ਗੁਰਪ੍ਰਤਾਪ ਸਿੰਘ ਪੁੱਤਰ ਜਤਿੰਦਰ ਸਿੰਘ ਵਾਸੀ ਜਾਮਾਰਾਏ ਹਾਲ ਵਾਸੀ ਅਫ਼ਸਰ ਐਵੀਨਿਊ ਤਰਨ ਤਾਰਨ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ | ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ..ਐੱਸ.ਆਈ. ਸ਼ਿੰਗਾਰਾ ਸਿੰਘ ਨੇ ਪੁਲਿਸ ਪਾਰਟੀ ਸਮੇਤ ਸੂਚਨਾ ਦੇ ਅਧਾਰ 'ਤੇ ਬਲਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਰਾਜੋਕੇ ਦੇ ਘਰ ਛਾਪੇਮਾਰੀ ਦੌਰਾਨ ਉਥੋਂ 200 ਲੀਟਰ ਲਾਹਣ ਬਰਾਮਦ ਕੀਤੀ ਹੈ ਜਦਕਿ ਉਕਤ ਵਿਅਕਤੀ ਫ਼ਰਾਰ ਹੈ | ਇਸੇ ਤਰ੍ਹਾਂ ਥਾਣਾ ਹਰੀਕੇ ੇਦ ਏ. ਐੱਸ. ਆਈ. ਬਲਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰ੍ਰਗੜੀ ਰੋਡ ਹਰੀਕੇ ਵਿਖੇ ਨਾਕਾਬੰਦੀ ਦੌਰਾਨ ਜੋਬਨਪ੍ਰੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਕਿਰਤੋਵਾਲ ਕਲਾਂ ਨੂੰ ਕਾਬੂ ਕਰੇਕ ਉਸ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ. ਡੀ. ਪੀ. ਐੱਸ. ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ 'ਆਪ' ਦੇ ਜ਼ਿਲ੍ਹਾ ਯੂਥ ਪ੍ਰਧਾਨ ਦਲਜੀਤ ਸਿੰਘ ਰਾਮੂਵਾਲ ਨੂਰ ਸਦਮਾ, ਮਾਤਾ ਦਾ ਦਿਹਾਂਤ <br/> ਅਗਲੀ ਖ਼ਬਰ ਗੁਰਦੁਆਰਾ ਸਾਹਿਬ 'ਚ ਚੋਰੀ ਕਰਨ 'ਤੇ ਇਕ ਨਾਮਜ਼ਦ
Ad Position 24