13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਸ਼ਹੀਦ ਭਗਤ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਟੂਰ ਲਗਾਇਆ <br/>

Ad Position 21
No active advertisement
ਅਜੀਤ ਡੈਸਕ 06-05-2026
ਪੱਟੀ, 5 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਆਪਣੇ ਵਿਦਿਆਰਥੀਆਂ ਨੂੰ ਮਨੋਰੰਜਕ ਟੂਰ ਲਈ ਲੈ ਕੇ ਗਏ | ਇਸ ਟੂਰ ਵਿਚ ਵੱਖ-ਵੱਖ ਜਮਾਤਾਂ ਦੇ ਬੱਚਿਆਂ ਨੂੰ ਵੱਖਰੇ ਵੱਖਰੇ ਉਨ੍ਹਾਂ ਦੇ ਪੱਧਰ ਦੇ ਹਿਸਾਬ ਨਾਲ ਟੂਰ ਦਾ ਪ੍ਰਬੰਧ ਕੀਤਾ ਗਿਆ | ਤੀਜੀ ਤੋਂ ਨਰਸਰੀ ਜਮਾਤ ਦੇ ਵਿਦਿਆਰਥੀਆਂ ਨੂੰ ਅੰਮਿ੍ਤਸਰ ਗੇਮ ਜ਼ੋਨ, ਚੌਥੀ ਤੋਂ ਸੱਤਵੀਂ ਜਮਾਤ ਦੇ ਵਿਦਿਆਰਥੀਆ ਨੂੰ ਫਨ ਆਈਲੈਂਡ ਤਲਵੰਡੀ ਭਾਈ, ਅੱਠਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੰਡਰਲੈਂਡ ਜਲੰਧਰ ਲਿਜਾਇਆ ਗਿਆ | ਇਸ ਟਰਿਪ ਵਿਚ ਵਿਦਿਆਰਥੀਆਂ ਨੇ ਬਹੁਤ ਹੀ ਖੁਸ਼ੀ ਦੇ ਨਾਲ ਹੁੰਮ ਹੁਮਾ ਕੇ ਹਿੱਸਾ ਲਿਆ | ਵਿਦਿਆਰਥੀ ਅਤੇ ਅਧਿਆਪਕ ਇਸ ਟੂਰ ਵਿਚ ਬਹੁਤ ਹੀ ਖੁਸ਼ੀ ਪ੍ਰਗਟਾ ਰਹੇ ਸਨ | ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਗਰੁੱਪ ਦੇ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ, ਡਾਇਰੈਕਟਰ ਕਮ ਪਿ੍ੰਸੀਪਲ ਮੈਡਮ ਮਰਿਦੁਲਾ ਭਾਰਦਵਾਜ, ਡਾਇਰੈਕਟਰ ਸੱਤਿਅਮ ਭਾਰਦਵਾਜ ਅਤੇ ਮੈਡਮ ਸ਼ੁੱਭੀ ਭਾਰਦਵਾਜ ਨੇ ਸਵੇਰੇ 6 ਵਜੇ ਤੋਂ ਲੈ ਕੇ 7 ਵਜੇ ਤੱਕ ਸਾਰੇ ਟਰਿੱਪ ਦੇ ਵਿਦਿਆਰਥੀਆਂ ਨੂੰ ਰਵਾਨਗੀ ਦਿੱਤੀ | ਉਨ੍ਹਾਂ ਸਭ ਨੂੰ ਆਪਣੇ ਪਿਆਰ ਭਰੀਆਂ ਦੁਆਵਾਂ ਦਿੱਤੀਆਂ | ਸਕੂਲ ਦੇ ਪਿ੍ੰਸੀਪਲ ਡਾ. ਮਰਿਦੁਲਾ ਭਾਰਦਵਾਜ਼ ਨੇ ਸਾਰੇ ਵਿਦਿਆਰਥੀਆਂ ਨੂੰ ਵੰਡਰਲੈਂਡ, ਫੰਨ ਆਈਲੈਂਡ ਅਤੇ ਗੇਮ ਜ਼ੋਨ ਜਾਣ 'ਤੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ | ਸ਼ਹੀਦ ਭਗਤ ਸਿੰਘ ਸੰਸਥਾ ਆਪਣੇ ਵਿਦਿਆਰਥੀਆਂ ਨੂੰ ਸਮੇਂ-ਸਮੇਂ 'ਤੇ ਹਰ ਤਰ੍ਹਾਂ ਦੀਆਂ ਖੁਸ਼ੀਆਂ ਅਤੇ ਜਾਣਕਾਰੀ ਭਰਪੂਰ ਹਵਾਲੇ ਦਿੰਦੀ ਹੈ | ਇਨ੍ਹਾਂ ਟਰਿੱਪਾਂ ਵਿਚ ਵਿਦਿਆਰਥੀਆਂ ਨੇ ਬਹੁਤ ਹੀ ਮੌਜ-ਮਸਤੀ ਕੀਤੀ | ਗਰਮੀਆਂ ਦੇ ਦਿਨ ਹੋਣ ਕਰਕੇ ਵਾਟਰ ਪੂਲ, ਅਤੇ ਵੰਨ-ਸਵੰਨੇ ਝੂਲਿਆਂ ਦਾ ਆਨੰਦ ਬਹੁਤ ਹੀ ਮਨ ਭਾਵੁਕ ਸੀ | ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਖਾਣ-ਪੀਣ ਲਈ ਹਰ ਤਰ੍ਹਾਂ ਦਾ ਸਾਮਾਨ ਵੀ ਉਥੋਂ ਹੀ ਮੁਹੱਈਆ ਹੋਇਆ | ਵਿਦਿਆਰਥੀਆਂ ਨੇ ਹਰ ਤਰ੍ਹਾਂ ਨਾਲ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੀ ਸ਼ਾਨਦਾਰ ਜਿੱਤ 'ਤੇ ਆਗੂਆਂ ਖੁਸ਼ੀ ਮਨਾਈ <br/> ਅਗਲੀ ਖ਼ਬਰ 'ਆਪ' ਦੇ ਜ਼ਿਲ੍ਹਾ ਯੂਥ ਪ੍ਰਧਾਨ ਦਲਜੀਤ ਸਿੰਘ ਰਾਮੂਵਾਲ ਨੂਰ ਸਦਮਾ, ਮਾਤਾ ਦਾ ਦਿਹਾਂਤ <br/>
Ad Position 24