ਭਿੱਖੀਵਿੰਡ, 5 ਮਈ (ਬੌਬੀ)-ਭਾਰਤੀ ਜਨਤਾ ਪਾਰਟੀ ਵਲੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਹੋਈਆਂ ਚੋਣਾਂ ਵਿਚ ਵੱਡੀ ਜਿੱਤ ਪ੍ਰਾਪਤ ਕਰਨ ਤੇ ਅਤੇ ਖਾਸ ਕਰ ਬੰਗਾਲ ਵਿਚ ਵੱਡੀ ਜਿੱਤ ਪ੍ਰਾਪਤ ਕਰਨ 'ਤੇ ਭਾਜਪਾ ਦੇ ਵੱਖ-ਵੱਖ ਆਗੂਆਂ ਨੇ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਡਾ. ਰਿਤੇਸ਼ ਚੋਪੜਾ ਦੇ ਦਫ਼ਤਰ ਵਿਖੇ ਪਹੁੰਚ ਕੇ ਖੁਸ਼ੀ ਮਨਾਈ | ਇਸ ਮੌਕੇ ਡਾ. ਰਿਤੇਸ਼ ਚੋਪੜਾ ਨਾਲ ਮੌਜੂਦ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ, ਅਨੂਪ ਸਿੰਘ ਭੁੱਲਰ, ਸਿਤਾਰਾ ਸਿੰਘ ਡਲੀਰੀ, ਦਲਬੀਰ ਸਿੰਘ ਅਲਗੋਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਪੂਰੇ ਦੇਸ਼ ਵਿਚ ਭਾਰਤੀ ਜਨਤਾ ਪਾਰਟੀ ਨੇ ਆਪਣੀ ਡਬਲ ਇੰਜਣ ਦੀ ਸਰਕਾਰ ਬਣਾਈ ਹੈ, ਉਸੇ ਤਰ੍ਹਾਂ ਹੀ ਹੁਣ ਪੰਜਾਬ ਅੰਦਰ ਵੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇਗੀ | ਇਸ ਵਿਚ ਅੱਜ ਕਿਸੇ ਨੂੰ ਕੋਈ ਸ਼ੱਕ ਨਹੀਂ ਰਹਿ ਜਾਂਦਾ ਕਿ ਪੰਜਾਬ ਅੰਦਰ ਜੋ ਗੁੰਡਾਗਰਦੀ ਦਾ ਰਾਜ ਚੱਲ ਰਿਹਾ ਹੈ, ਉਸ ਨੂੰ ਸਿਰਫ ਭਾਰਤੀ ਜਨਤਾ ਪਾਰਟੀ ਹੀ ਸੁਧਾਰ ਸਕਦੀ ਹੈ | ਉਨ੍ਹਾਂ ਕਿਹਾ ਕਿ ਅੱਜ ਜਿਸ ਤਰ੍ਹਾਂ ਛੋਟੇ ਦੁਕਾਨਦਾਰਾਂ ਨੂੰ ਵੀ ਫਿਰੌਤੀ ਦੀਆਂ ਧਮਕੀਆਂ ਆ ਰਹੀਆਂ ਹਨ ਅਤੇ ਜਿਸ ਤਰ੍ਹਾਂ ਨਸ਼ਾ ਘਰ-ਘਰ ਵੜ ਚੁੱਕਾ ਹੈ | ਇਸ ਤੋਂ ਪੰਜਾਬ ਦੇ ਲੋਕ ਪੂਰੀ ਤਰ੍ਹਾਂ ਦੁਖੀ ਹਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪੰਜਾਬ ਅੰਦਰੋਂ ਚੱਲਦਾ ਕਰਨ ਲਈ ਉਤਾਵਲੇ ਹਨ | ਉਨ੍ਹਾਂ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਕਿ ਆਉਣ ਵਾਲੀਆਂ ਚੋਣਾਂ ਵਿਚ ਪੰਜਾਬ ਦੇ ਲੋਕ ਭਾਰਤੀ ਜਨਤਾ ਪਾਰਟੀ ਨੂੰ ਹੀ ਚੁਣਨਗੇ | ਇਸ ਮੌਕੇ ਸਦਾਨੰਦ ਚੋਪੜਾ, ਪ੍ਰਦੀਪ ਧਵਨ ਖਾਲੜਾ, ਰਾਜ ਕੁਮਾਰ ਚੋਪੜਾ, ਸੁਰੇਸ਼ ਕੁਮਾਰ ਪਿੰਕਾ ਅਲਗੋਂ, ਲਵ ਧਵਨ, ਸ਼ਾਂਤੀ ਪ੍ਰਸ਼ਾਦ, ਰਵੀ ਸ਼ਰਮਾ, ਸੋਧੀ, ਧਰਮਵੀਰ ਅਤਰੀ, ਵਿਸ਼ਾਲ ਵਾਹੀ, ਸੰਦੀਪ ਚੋਪੜਾ, ਰਵੀ ਸ਼ਰਮਾ ਐਡਵੋਕੇਟ, ਗੁਰਲਾਲ ਸਿੰਘ ਆਦਿ ਹਾਜ਼ਰ ਸਨ |