ਭਿੱਖੀਵਿੰਡ, 5 ਮਈ (ਬੌਬੀ)ਪੱਛਮੀ ਬੰਗਾਲ ਵਿਚ ਭਾਰਤੀ ਜਨਤਾ ਪਾਰਟੀ ਦੀ ਸ਼ਾਨਦਾਰ ਜਿੱਤ 'ਤੇ ਭਿੱਖੀਵਿੰਡ ਵਿਖੇ ਭਾਜਪਾ ਆਗੂ ਸਿਤਾਰਾ ਸਿੰਘ ਸੰਧੂ ਦੀ ਅਗਵਾਈ ਹੇਠ ਭਾਜਪਾ ਵਰਕਰਾਂ ਨੇ ਲੱਡੂ ਵੰਡੇ ਅਤੇ ਪਟਾਕੇ ਚਲਾਏ | ਇਸ ਮੌਕੇ ਗੱਲਬਾਤ ਕਰਦਿਆਂ ਸਿਤਾਰਾ ਸਿੰਘ ਸੰਧੂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਜਿਸ ਤਰ੍ਹਾਂ ਪੂਰੇ ਦੇਸ਼ ਵਿਚ ਸਰਕਾਰਾਂ ਬਣਦੀਆਂ ਹਨ, ਉਸੇ ਤਰ੍ਹਾਂ ਆਉਣਾ ਪੰਜਾਬ ਅੰਦਰ ਵੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇਗੀ ਅਤੇ ਪੰਜਾਬ ਵਿਚ ਵੀ ਲੋਕਾਂ ਨੂੰ ਵਧੀਆ ਪ੍ਰਸ਼ਾਸਨ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪਿਛਲੇ ਦਿਨਾਂ ਵਿਚ ਵੱਖਵੱਖ ਆਗੂਆਂ ਤੋਂ ਵੱਡੀ ਗਿਣਤੀ ਵਿਚ ਆਗੂ ਅਤੇ ਵਰਕਰ ਭਾਜਪਾ ਵਿਚ ਸ਼ਾਮਿਲ ਹੋ ਰਹੇ ਹਨ | ਇਸ ਤੋਂ ਪੰਜਾਬ ਵਿਚ ਕਿਸੇ ਨੂੰ ਵੀ ਸ਼ੱਕ ਨਹੀਂ ਰਹਿ ਜਾਂਦਾ ਕਿ ਆਉਣ ਵਾਲੀ ਸਰਕਾਰ ਭਾਜਪਾ ਦੀ ਹੋਵੇਗੀ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥ ਮਜਬੂਤ ਕਰੋ ਅਤੇ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ 'ਤੇ ਲਿਜਾਣ ਲਈ ਭਾਰਤੀ ਜਨਤਾ ਪਾਰਟੀ ਨਾਲ ਜੁੜੋ | ਇਸ ਮੌਕੇ ਉਨਾਂ ਨਾਲ ਵੱਡੀ ਗਿਣਤੀ ਵਿਚ ਆਗੂ ਅਤੇ ਵਰਕਰ ਹਾਜ਼ਰ ਸਨ |