18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 07-05-2026
ਤਰਨ ਤਾਰਨ, 6 ਮਈ (ਹਰਿੰਦਰ ਸਿੰਘ)-ਜ਼ਿਲਾ ਤਰਨ ਤਾਰਨ ਅਧੀਨ ਪੈਂਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦਸਿਆ ਕਿ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਕੰਵਲਜੀਤ ਸਿੰਘ ਨੇ ਸੂਚਨਾ ਦੇ ਅਧਾਰ 'ਤੇ ਪ੍ਰਣਜੀਤ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀ ਜੀਓਬਾਲਾ ਦੇ ਘਰ ਛਾਪੇਮਾਰੀ ਦੌਰਾਨ ਉਥੋਂ 11250 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ ਜਦਕਿ ਵਿਅਕਤੀ ਫ਼ਰਾਰ ਹੋ ਗਿਆ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਜਸਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਗੋਪਾਲ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਮੁਹੱਲਾ ਚੰਡੀਗੜ ਫਤਿਆਬਾਦ ਨੂੰ ਕਾਬੂ ਕਰਕੇ ਉਸ ਪਾਸੋਂ 100 ਨਸ਼ੀਲੀਆਂ ਗੋਲੀਆੰ ਤੇ 1250 ਡਰੱਗ ਮਨੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੇ ਏ.ਐੱਸ.ਆਈ. ਕੁਲਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਕੁਲਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਦਿਆਲਪੁਰਾ ਦੇ ਘਰ ਛਾਪੇਮਾਰੀ ਦੌਰਾਨ ਘਰ 'ਚੋਂ 12750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਐੱਸ. ਆਈ. ਗੁਰਪ੍ਰੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਅਸ਼ੋਕ ਕੁਮਾਰ ਪੁੱਤਰ ਸੰਮੀ ਕੁਮਾਰ ਵਾਸੀ ਪੱਟੀ ਨੂੰ ਕਾਬੂ ਕਰਕੇ ਉਸ ਪਾਸੋਂ 5.5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ. ਐੱਸ. ਆਈ. ਗੁਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਬੰਨ ਦਰਿਆ ਸਭਰਾ ਤੋਂ ਗੁਰਪ੍ਰੀਤ ਸਿੰਘ ਪੁੱਤਰ ਗੁਰਨਾਮ ਸਿੰਘ, ਹਰਪ੍ਰੀਤ ਸਿੰਘ ਪੁੱਤਰ ਗੁਰਜੀਤ ਸਿੰਘ ਵਾਸੀਆਨ ਸਭਰਾ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 350 ਨਸ਼ੀਲੀਆਂ ਗੋਲੀਆਂ ਅਤੇ 2200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ. ਡੀ. ਪੀ. ਐੱਸ. ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਨੌਨਿਹਾਲ ਸਿੰਘ ਕਸੇਲ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਜੰਗਲਾਤ ਵਿਭਾਗ ਦੇ ਕਰਮਚਾਰੀ ਦੇ ਕਮਰੇ 'ਚ ਰੱਖੇ ਕੱਪੜਿਆਂ 'ਚੋਂ 16 ਹਜ਼ਾਰ ਰੁਪਏ ਚੋਰੀ <br/>
Ad Position 24