18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਨੌਨਿਹਾਲ ਸਿੰਘ ਕਸੇਲ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 07-05-2026
ਝਬਾਲ, 6 ਮਈ (ਸੁਖਦੇਵ ਸਿੰਘ)-ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਜ਼ਿਲ੍ਹਾ ਪੱਧਰ ਦੀਆਂ ਕੀਤੀਆਂ ਗਈਆਂ ਨਿਯੁਕਤੀ ਵਿਚ ਸੀਨੀਅਰ ਕਾਂਗਰਸੀ ਆਗੂ ਨੌਨਿਹਾਲ ਸਿੰਘ ਕਸੇਲ ਨੂੰ ਬਲਾਕ ਗੰਡੀਵਿੰਡ ਦਾ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਨਵ-ਨਿਯੁਕਤ ਬਲਾਕ ਪ੍ਰਧਾਨ ਨੌਨਿਹਾਲ ਸਿੰਘ ਨੇ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ ਅਤੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਜਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ ਅਤੇ ਬਲਾਕ ਵਿਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਦਿਨ ਰਾਤ ਮਿਹਨਤ ਕਰਕੇ ਲੋਕਾਂ ਨੂੰ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਜਾਵੇਗਾ | ਇਸ ਮੌਕੇ ਸਾਬਕਾ ਬਲਾਕ ਪ੍ਰਧਾਨ ਗੁਰਪਾਲ ਸਿੰਘ ਜਗਤਪੁਰਾ, ਸਾਬਕਾ ਸਰਪੰਚ ਗੁਰਬਚਨ ਸਿੰਘ ਕਸੇਲ, ਜ਼ਿਲ੍ਹਾ ਮੀਤ ਪ੍ਰਧਾਨ ਰਮਨ ਕੁਮਾਰ, ਚੇਅ. ਬਲਵਿੰਦਰ ਸਿੰਘ ਗੱਗੋਬੂਹਾ, ਸਾਬਕਾ ਸਰਪੰਚ ਸੁੱਚਾ ਸਿੰਘ ਖ਼ੈਰਦੀ, ਸਰਪੰਚ ਗੁਰਚਰਨ ਸਿੰਘ ਖੈਰਦੀ, ਮੀਡੀਆ ਇੰਚਾਰਜ ਨਰਿੰਦਰ ਕੁਮਾਰ, ਹਰਪਿੰਦਰ ਸਿੰਘ ਝਬਾਲ, ਅਸ਼ੋਕ ਕੁਮਾਰ ਝਬਾਲ, ਨਿੱਪੀ ਸੂਦ, ਮਾ. ਪਿ੍ਤਪਾਲ ਸਿੰਘ ਸਮੇਤ ਕਾਂਗਰਸੀ ਵਰਕਰਾਂ ਨੇ ਨਵ ਨਿਯੁਕਤ ਬਲਾਕ ਪ੍ਰਧਾਨ ਨੌਨਿਹਾਲ ਸਿੰਘ ਨੂੰ ਵਧਾਈ ਦਿੰਦਿਆਂ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਤੁਰਨ ਦਾ ਵਿਸ਼ਵਾਸ ਦਿਵਾਇਆ |
Ad Position 22
No active advertisement
ਪਿਛਲੀ ਖ਼ਬਰ ਬੰਗਾਲ, ਅਸਾਮ, ਪੁਡੂਚੇਰੀ 'ਚ ਭਾਜਪਾ ਦੀ ਇਤਿਹਾਸਕ ਜਿੱਤ ਹੋਣ 'ਤੇ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਸੈਂਕੜੇ ਆਗੂਆਂ ਸਮ... ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀ ਗਿ੍ਫ਼ਤਾਰ
Ad Position 24