18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਬੰਗਾਲ, ਅਸਾਮ, ਪੁਡੂਚੇਰੀ 'ਚ ਭਾਜਪਾ ਦੀ ਇਤਿਹਾਸਕ ਜਿੱਤ ਹੋਣ 'ਤੇ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਸੈਂਕੜੇ ਆਗੂਆਂ ਸਮੇਤ ਲੱਡੂ ਵੰਡ ਕੇ ਮਨਾਈ ਖੁਸ਼ੀ

Ad Position 21
No active advertisement
ਅਜੀਤ ਡੈਸਕ 07-05-2026
ਤਰਨ ਤਾਰਨ, 6 ਮਈ (ਹਰਿੰਦਰ ਸਿੰਘ)-ਹਾਲ ਹੀ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਤਿੰਨ ਸੂਬਿਆਂ ਪੱਛਮੀ ਬੰਗਾਲ, ਅਸਾਮ, ਪਾਂਡੂਚੇਰੀ ਵਿਚ ਭਾਰਤੀ ਜਨਤਾ ਪਾਰਟੀ ਵਲੋਂ ਲਾਮਿਸਾਲ ਜਿੱਤ ਦਰਜ ਕਰਕੇ ਇਤਿਹਾਸ ਕਾਇਮ ਕੀਤਾ ਹੈ, ਜਿਸ ਨਾਲ ਸਮੁੱਚੇ ਦੇਸ਼ ਦੇ ਕਰੋੜਾ ਭਾਜਪਾ ਆਗੂਆਂ ਦਾ ਵਧਿਆ ਹੈ ਅਤੇ ਇਹ ਸਾਰਾ ਕੁਝ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਸੁਚਾਰੂ, ਅਗਾਂਹਵਧੂ ਸੋਚ ਦਾ ਨਤੀਜਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਮੁੱਖ ਦਫ਼ਤਰ ਤੋਂ ਤਹਿਸੀਲ ਚੌਂਕ ਤੱਕ ਮੋਟਰਸਾਈਕਲ ਮਾਰਚ ਦੌਰਾਨ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਵੱਡੀ ਗਿਣਤੀ ਵਿਚ ਇਕੱਤਰ ਪਾਰਟੀ ਆਗੂਆਂ ਦੀ ਹਾਜ਼ਰੀ ਵਿਚ ਕੀਤਾ ਅਤੇ ਲੱਡੂ ਵੰਡ ਕੇ ਇਕ-ਦੂਸਰੇ ਨਾਲ ਖੁਸ਼ੀ ਸਾਂਝੀ ਕਰਦਿਆਂ ਆਤਿਸ਼ਬਾਜੀ ਵੀ ਕੀਤੀ ਅਤੇ ਢੋਲ ਨਾਲ ਵਰਕਰਾਂ ਨੇ ਭੰਗੜੇ ਵੀ ਪਾਏ | ਉਨ੍ਹਾਂ ਕਿਹਾ ਕਿ ਲਗਾਤਾਰ ਦੇਸ਼ ਦੇ ਲੋਕ ਭਾਰਤੀ ਜਨਤਾ ਪਾਰਟੀ ਨੂੰ ਸੱਤਾ ਸੌਂਪ ਕੇ ਸਾਬਤ ਕਰ ਰਹੇ ਹਨ ਕਿ ਭਾਜਪਾ ਦੇਸ਼ ਦੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰ ਰਹੀ ਹੈ ਤੇ ਜਦੋਂ ਤੋਂ ਦੇਸ਼ ਦੀ ਸੱਤਾ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਾਗਡੋਰ ਸੰਭਾਲ ਕੇ ਲੋਕ ਸੇਵਾ ਕਰ ਰਹੇ ਹਨ, ਉਦੋਂ ਤੋਂ ਦੇਸ਼ ਦੁਨੀਆਂ ਦੇ ਨਕਸ਼ੇ ਤੇ ਮੂਹਰਲੇ ਦੇਸ਼ਾਂ ਦੀ ਕਤਾਰ ਤੋਂ ਵੀ ਅੱਗੇ ਗਿਆ ਹੈ | ਉਨ੍ਹਾਂ ਕਿਹਾ ਕਿ ਹੁਣ ਪੰਜਾਬ ਸਮੇਤ ਹੋਣ ਜਾ ਰਹੀਆਂ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਵੀ ਭਾਜਪਾ ਨੂੰ ਲੋਕ ਸੱਤਾ ਦੇਣ ਲਈ ਉਤਾਵਲੇ ਹਨ ਅਤੇ ਸਮੇਂ ਦੀ ਉਡੀਕ ਵਿਚ ਹਨ, ਕਿਉਂਕਿ ਭਾਜਪਾ ਲੋਕਾਂ ਦਾ ਵਿਸ਼ਵਾਸ਼ ਅਤੇ ਪਿਆਰ ਜਿੱਤ ਚੁੱਕੀ ਹੈ ਤਾਂ ਹੀ ਰੋਜਾਨਾ ਰਾਜਨੀਤਿਕ ਅਤੇ ਸਮਾਜਿਕ ਸਖਸ਼ੀਅਤਾਂ ਭਾਜਪਾ ਵਿਚ ਸੇਵਾ ਕਰਨ ਲਈ ਪਾਰਟੀ ਵਿਚ ਸ਼ਮੂਲੀਅਤ ਕਰ ਰਹੇ ਹਨ | ਇਸ ਮੌਕ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ, ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ, ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ, ਮੀਤ ਪ੍ਰਧਾਨ ਜਸਕਰਨ ਸਿੰਘ, ਮੀਤ ਪ੍ਰਧਾਨ ਸਤਨਾਮ ਸਿੰਘ ਭੁੱਲਰ, ਪ੍ਰਦੇਸ਼ ਕਾਰਜਕਾਰਨੀ ਮੈਂਬਰ ਬਲਵਿੰਦਰ ਸਿੰਘ, ਕਿਸਾਨ ਮੋਰਚਾ ਪ੍ਰਧਾਨ ਡਾ. ਅਵਤਾਰ ਸਿੰਘ, ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ, ਐੱਸ. ਸੀ. ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ, ਓ. ਬੀ. ਸੀ. ਮੋਰਚਾ ਪ੍ਰਧਾਨ ਨਿਸ਼ਾਨ ਸਿੰਘ, ਸਕੱਤਰ ਹਰਮਨਦੀਪ ਸਿੰਘ ਕੱਲਾ, ਸਕੱਤਰ ਸਵਿੰਦਰ ਸਿੰਘ ਪੰਨੂ, ਸਕੱਤਰ ਹਰਜੀਤ ਸਿੰਘ ਕੰਗ, ਆਰ. ਟੀ. ਆਈ. ਆਗੂ ਰਜਿੰਦਰ ਸ਼ਰਮਾ, ਗੁਰਲਾਲ ਸਿੰਘ ਅਲਗੋਂ, ਮੋਰਚਾ ਜਨਰਲ ਸਕੱਤਰ ਅਮਨ ਅਰੋੜਾ, ਜਸਬੀਰ ਸਿੰਘ, ਮੇਜਰ ਸਿੰਘ ਗਿੱਲ, ਸਰਕਲ ਪ੍ਰਧਾਨ ਰੋਹਿਤ ਸ਼ਰਮਾ, ਭੋਲਾ ਸਿੰਘ ਰਾਣਾ ਗੰਡੀਵਿੰਡ, ਦਿਲਬਾਗ ਸਿੰਘ ਖਾਰਾ, ਸੀਨੀਅਰ ਆਗੂ ਸੁਭਾਸ਼ ਬਾਠ, ਨੀਰਜ ਕੁਮਾਰ, ਬਚਿੱਤਰ ਸਿੰਘ, ਕੈਪਟਨ ਪੂਰਨ ਸਿੰਘ, ਰਾਮੇਸ਼ ਕਲਸੀ, ਜਸਵਿੰਦਰ ਸਿੰਘ, ਘਣਸ਼ਿਆਮ ਜੋਸ਼ੀ, ਚਰਨਜੀਤ ਸਿੰਘ ਖਾਲਸਾ, ਦਲਜਿੰਦਰ ਸਿੰਘ ਖਾਲਸਾ, ਅਮਨ ਸ਼ਰਮਾ, ਪਰਮਜੀਤ ਸਿੰਘ, ਚਰਨਜੀਤ ਸਿੰਘ ਖਾਲਸਾ, ਦਲਜਿੰਦਰ ਸਿੰਘ ਖਾਲਸਾ, ਰਾਮੇਸ਼ ਕਲਸੀ, ਜਗਤਾਰ ਸਿੰਘ ਠੱਠਾ, ਸੁਖਦੇਵ ਸਿੰਘ ਮਾਲੂਵਾਲ, ਜਸਬੀਰ ਸਿੰਘ ਮੁਗਲਚੱਕ, ਐਡਵੋਕੇਟ ਬਿਕਰਮ ਅਰੋੜਾ, ਮੋਨੂ ਤਰਨਤਾਰਨ, ਬਾਊ ਪਲਾਸੌਰ, ਵਿਵੇਕ ਅਗਰਵਾਲ, ਬਿਮਲ ਅਗਰਵਾਲ, ਰਣਜੀਤ ਸਿੰਘ ਗਿੱਲ ਵੜੈਚ, ਰੋਬਿਨ ਜੌੜਾ, ਬਾਬਾ ਸਵਰਨ ਸਿੰਘ ਮਾਲਚੱਕ, ਗੁਰਪ੍ਰੀਤ ਸਿੰਘ ਠੱਠੀ, ਸਤਨਾਮ ਸਿੰਘ ਪੰਡੋਰੀ ਰਣ ਸਿੰਘ, ਰਾਜ ਕੁਮਾਰ, ਹਰਪ੍ਰੀਤ ਸਿੰਘ ਖਾਲਸਾ, ਸੂਬੇਦਾਰ ਜਸਪਾਲ ਸਿੰਘ ਤੋਂ ਇਲਾਵਾ ਜ਼ਿਲ੍ਹੇ ਭਰ ਤੋਂ ਸੈਂਕੜੇ ਪ੍ਰਮੁੱਖ ਆਗੂਆਂ ਨੇ ਸ਼ਿਰਕਤ ਕੀਤੀ |
Ad Position 22
No active advertisement
ਪਿਛਲੀ ਖ਼ਬਰ ਦਾਣਾ ਮੰਡੀ ਝਬਾਲ ਵਿਖੇ ਕਣਕ ਦੇ ਸੀਜ਼ਨ ਦੌਰਾਨ ਕਿਸੇ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਗਈ- ਸੈਕਟਰੀ ਰੂਪ, ਢਿੱਲੋਂ ਅਗਲੀ ਖ਼ਬਰ ਨੌਨਿਹਾਲ ਸਿੰਘ ਕਸੇਲ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਨਿਯੁਕਤ
Ad Position 24