18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸਵੈ-ਗਣਨਾ ਸਾਡਾ ਕਰਤੱਵ ਅਤੇ ਮਾਣ ਦੀ ਗੱਲ- ਡੀ. ਈ. ਓ. ਰਾਜੀਵ ਛਾਬੜਾ

Ad Position 21
No active advertisement
ਅਜੀਤ ਡੈਸਕ 07-05-2026
ਤਰਨ ਤਾਰਨ, 6 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ-ਐਲੀਮੈਂਟਰੀ) ਤਰਨ ਤਾਰਨ ਰਾਜੀਵ ਕੁਮਾਰ ਛਾਬੜਾ ਵਲੋਂ ਜ਼ਿਲ੍ਹੇ ਦੇ ਸਮੂਹ ਸਿੱਖਿਆ ਅਧਿਕਾਰੀਆਂ, ਸਕੂਲ ਮੁਖੀਆਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਜਨਗਣਨਾ 2027 ਲਈ ਸਵੈ-ਗਣਨਾ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ | ਉਨ੍ਹਾਂ ਕਿਹਾ ਕਿ ਸਵੈ-ਗਣਨਾ ਇਕ ਆਧੁਨਿਕ ਅਤੇ ਆਸਾਨ ਪ੍ਰਕਿਰਿਆ ਹੈ, ਜਿਸ ਰਾਹੀਂ ਲੋਕ ਆਪਣੇ ਘਰ ਦੇ ਵੇਰਵੇ ਖੁਦ ਹੀ ਆਨਲਾਈਨ ਪੋਰਟਲ 'ਤੇ ਭਰ ਸਕਦੇ ਹਨ | ਇਹ ਪ੍ਰਕਿਰਿਆ ਬਿਲਕੁਲ ਸੌਖੀ ਹੈ ਅਤੇ ਇਸ ਲਈ ਕਿਸੇ ਵਿਸ਼ੇਸ਼ ਤਕਨੀਕੀ ਗਿਆਨ ਦੀ ਲੋੜ ਨਹੀਂ ਹੈ | ਉਨ੍ਹਾਂ ਦੱਸਿਆ ਕਿ ਮਿਤੀ 30 ਅਪ੍ਰੈਲ ਤੋਂ 14 ਮਈ ਤੱਕ ਅਸੀਂ ਆਨਲਾਈਨ ਸਵੈ-ਗਣਨਾ ਕਰ ਸਕਦੇ ਹਾਂ ਤੇ ਜਨਗਣਨਾ ਅਧਿਨਿਯਮ 1948 ਦੇ ਤਹਿਤ ਜਾਣਕਾਰੀ ਪ੍ਰਦਾਨ ਕਰਨਾ ਲਾਜ਼ਮੀ ਵੀ ਹੈ | ਰਾਜੀਵ ਕੁਮਾਰ ਛਾਬੜਾ ਨੇ ਦੱਸਿਆ ਕਿ ਜੇ ਕਿਸੇ ਵਿਅਕਤੀ ਕੋਲ ਇੰਟਰਨੈੱਟ ਦੀ ਸਹੂਲਤ ਨਹੀਂ ਹੈ ਤਾਂ ਗਣਨਾਕਾਰ ਵੀ ਘਰ-ਘਰ ਜਾ ਕੇ ਜਾਣਕਾਰੀ ਇਕੱਠੀ ਕਰਨਗੇ | ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਸਵੈ-ਗਣਨਾ ਲਈ ਕੋਈ ਫੀਸ ਨਹੀਂ ਲੱਗਦੀ ਤੇ ਇਹ ਪ੍ਰਕਿਰਿਆ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਗੁਪਤ ਹੈ | ਨਾਗਰਿਕਾਂ ਦੀ ਜਾਣਕਾਰੀ ਸਿਰਫ਼ ਸਰਕਾਰੀ ਉਦੇਸ਼ਾਂ ਲਈ ਹੀ ਵਰਤੀ ਜਾਵੇਗੀ | ਜਾਣਕਾਰੀ ਦਿੰਦਿਆਂ ਕਿਹਾ ਕਿ ਜਦੋਂ ਕੋਈ ਵਿਅਕਤੀ ਆਪਣੀ ਜਾਣਕਾਰੀ ਦਰਜ ਕਰਦਾ ਹੈ, ਤਾਂ ਉਸ ਨੂੰ ਇਕ ਐੱਸ. ਈ. ਆਈ. ਡੀ. ਪ੍ਰਾਪਤ ਹੁੰਦੀ ਹੈ, ਜਿਸ ਦੀ ਵਰਤੋਂ ਕਰਕੇ ਉਹ ਆਪਣੇ ਪਰਿਵਾਰ ਦੇ ਹੋਰ ਮੈਂਬਰਾਂ ਦੀ ਜਾਣਕਾਰੀ ਵੀ ਆਸਾਨੀ ਨਾਲ ਜੋੜ ਸਕਦਾ ਹੈ | ਜੇ. ਐੱਸ. ਈ. ਆਈ.ਡੀ ਭੁੱਲ ਜਾਵੇ ਤਾਂ ਇਸ ਨੂੰ ਪੋਰਟਲ 'ਤੇ ਰਜਿਸਟਰਡ ਮੋਬਾਈਲ ਨੰਬਰ ਰਾਹੀਂ ਮੁੜ ਪ੍ਰਾਪਤ ਕੀਤਾ ਜਾ ਸਕਦਾ ਹੈ | ਉਨ੍ਹਾਂ ਨੇ ਮਾਪਿਆਂ ਨੂੰ ਖਾਸ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਵੀ ਇਸ ਪ੍ਰਕਿਰਿਆ ਬਾਰੇ ਜਾਗਰੂਕ ਕਰਨ ਅਤੇ ਘਰ ਵਿਚ ਬੈਠੇ ਹੀ ਸਵੈ-ਗਣਨਾ ਕਰਕੇ ਦੇਸ਼ ਦੀ ਇਸ ਮਹੱਤਵਪੂਰਨ ਮੁਹਿੰਮ ਦਾ ਹਿੱਸਾ ਬਣਨ | ਅੰਤ ਵਿਚ ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਨਾਗਰਿਕ ਟੋਲ ਫ਼ਰੀ ਨੰਬਰ 1855 'ਤੇ ਸੰਪਰਕ ਕਰ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਮੁਰਾਦਪੁਰਾ ਵਿਖੇ ਸੀਵਰੇਜ ਸਿਸਟਮ ਦਾ ਬੁਰਾ ਹਾਲ, ਲੋਕ ਪ੍ਰੇਸ਼ਾਨ, ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹੋਏ ਮੁਰਾਦਪੁਰਾ... ਅਗਲੀ ਖ਼ਬਰ ਦਾਣਾ ਮੰਡੀ ਝਬਾਲ ਵਿਖੇ ਕਣਕ ਦੇ ਸੀਜ਼ਨ ਦੌਰਾਨ ਕਿਸੇ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਗਈ- ਸੈਕਟਰੀ ਰੂਪ, ਢਿੱਲੋਂ
Ad Position 24