18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਜ਼ਿਲ੍ਹਾ ਪ੍ਰਧਾਨ ਭੁੱਲਰ ਨੇ ਪ੍ਰਧਾਨ ਪ੍ਰਦੀਪ ਸਿੰਘ ਕੋਟ ਦਸੰਧੀ ਮੱਲ ਨੂੰ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 07-05-2026
ਤਰਨ ਤਾਰਨ, 6 ਮਈ (ਹਰਿੰਦਰ ਸਿੰਘ)-ਬਲਾਕ ਕਾਂਗਰਸ ਕਮੇਟੀ ਤਰਨ ਤਾਰਨ ਦੇ ਨਵ ਨਿਯੁਕਤ ਪ੍ਰਧਾਨ ਸਰਪੰਚ ਪ੍ਰਦੀਪ ਸਿੰਘ ਕੋਟ ਦਸੰਧੀ ਮੱਲ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਉਪਰੰਤ ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਦੇ ਗ੍ਰਹਿ ਪੁੱਜੇ, ਜਿੱਥੇ ਉਨ੍ਹਾਂ ਨੇ ਜ਼ਿਲ੍ਹਾ ਪ੍ਰਧਾਨ ਭੁੱਲਰ ਤੇ ਕਾਂਗਰਸ ਹਾਈਕਮਾਂਨ ਦਾ ਧੰਨਵਾਦ ਕੀਤਾ | ਇਸ ਮੌਕੇ 'ਤੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਨਵ ਨਿਯੁਕਤ ਬਲਾਕ ਕਾਂਗਰਸ ਕਮੇਟੀ ਤਰਨ ਤਾਰਨ ਦੇ ਪ੍ਰਧਾਨ ਪ੍ਰਦੀਪ ਸਿੰਘ ਕੋਟ ਦਸੰਧੀ ਮੱਲ ਨੂੰ ਵਧਾਈ ਦਿੱਤੀ ਅਤੇ ਪਿੰਡ ਪੱਧਰ 'ਤੇ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ | ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਹਦਾਇਤਾਂ 'ਤੇ 'ਸੰਗਠਨ ਸਿਰਜਣ ਅਭਿਆਨ' ਤਹਿਤ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਵਰਕਰਾਂ ਨੂੰ ਨਾਲ ਲੈ ਕੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਪ੍ਰਤੀ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ, ਕਿਉਂਕਿ ਆਮ ਆਦਮੀ ਪਾਰਟੀ ਨੇ ਹਰ ਵਰਗ ਨਾਲ ਧੋਖਾ ਕੀਤਾ ਹੈ ਅਤੇ ਪੰਜਾਬ ਦੇ ਖਜ਼ਾਨੇ ਦੀ ਦੁਰਵਰਤੋਂ ਕਰਕੇ ਦਿੱਲੀ ਵਾਲਿਆਂ ਦੀਆਂ ਤਿਜ਼ੋਰੀਆਂ ਭਰੀਆਂ ਹਨ, ਜਿਸ ਦਾ ਜਵਾਬ ਲੋਕ ਅਗਾਮੀ ਚੋਣਾਂ ਵਿਚ ਆਮ ਆਦਮੀ ਪਾਰਟੀ ਦਾ ਬਿਸਤਰਾ ਗੋਲ ਕਰਕੇ ਦੇਣਗੇ | ਉਨ੍ਹਾਂ ਕਿਹਾ ਕਿ ਲੋਕ ਵਿਧਾਨ ਸਭਾ ਚੋਣਾਂ ਦਾ ਬੜੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਕਿਉਂਕਿ ਲੋਕ ਚਾਹੁੰਦੇ ਹਨ ਕਿ ਜਲਦੀ ਤੋਂ ਜਲਦੀ ਸੁੂਬੇ 'ਚ ਦੁਬਾਰਾ ਕਾਂਗਰਸ ਪਾਰਟੀ ਦੀ ਸਰਕਾਰ ਬਣੇ | ਇਸ ਮੌਕੇ ਨਵ ਨਿਯੁਕਤ ਬਲਾਕ ਕਾਂਗਰਸ ਪ੍ਰਧਾਨ ਪ੍ਰਦੀਪ ਸਿੰਘ ਕੋਟ ਦਸੰਧੀ ਮੱਲ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜਿੰਮੇਵਾਰੀ ਉਸ ਨੂੰ ਸੌਂਪੀ ਗਈ ਹੈ, ਉਸ ਨੂੰ ਪੂਰੀ ਤਨਦੇਹੀ, ਲਗਨ ਅਤੇ ਇਮਾਨਦਾਰੀ ਨਾਲ ਨਿਭਾਵਾਂਗਾ ਅਤੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਬਣਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ | ਇਸ ਮੌਕੇ ਸ਼ਹਿਰੀ ਕਾਂਗਰਸ ਕਮੇਟੀ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਪਾਗਲ, ਹੀਰਾ ਸਿੰਘ ਮੱਲ੍ਹੀ, ਅੰਗਰੇਜ਼ ਸਿੰਘ ਖੱਬੇ ਏ.ਬੀ.ਟੀ.ਸੀ. ਟਰਾਂਸਪੋਰਟ ਵਾਲੇ, ਗੁਰਵਿੰਦਰ ਸਿੰਘ ਬੌਬੀ ਤਖਤੂਚੱਕ, ਜ਼ਿਲ੍ਹਾ ਮੀਤ ਪ੍ਰਧਾਨ ਭੁਪਿੰਦਰ ਸਿੰਘ ਕੰਗ ਗੋਹਲਵੜ, ਸਾਬਕਾ ਸਰਪੰਚ ਕੰਵਲਜੀਤ ਸਿੰਘ ਸੋਨੀ ਦਬੁਰਜੀ, ਸਾਬਕਾ ਸਰਪੰਚ ਗੁਰਜੀਤ ਸਿੰਘ ਮੁਰਾਦਪੁਰਾ, ਸਾਬਕਾ ਸਰਪੰਚ ਸਾਹਿਬ ਸਿੰਘ ਮੁਰਾਦਪੁਰਾ, ਸਾਬਕਾ ਸਰਪੰਚ ਹੈਪੀ ਬਾਲੇਚੱਕ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਮੀਨੀ ਵਿਵਾਦ ਨੂੰ ਲੈ ਕੇ ਵਿਅਕਤੀ ਨਾਲ ਕੁੱਟਮਾਰ, ਮਾਮਲਾ ਦਰਜ ਅਗਲੀ ਖ਼ਬਰ ਮੁਰਾਦਪੁਰਾ ਵਿਖੇ ਸੀਵਰੇਜ ਸਿਸਟਮ ਦਾ ਬੁਰਾ ਹਾਲ, ਲੋਕ ਪ੍ਰੇਸ਼ਾਨ, ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹੋਏ ਮੁਰਾਦਪੁਰਾ...
Ad Position 24