18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਜ਼ਮੀਨੀ ਵਿਵਾਦ ਨੂੰ ਲੈ ਕੇ ਵਿਅਕਤੀ ਨਾਲ ਕੁੱਟਮਾਰ, ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 07-05-2026
ਤਰਨ ਤਾਰਨ, 6 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਜ਼ਮੀਨੀ ਵਿਵਾਦ ਨੂੰ ਲੈ ਕੇ ਇਕ ਵਿਅਕਤੀ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ 5 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਰਹਾਲੀ ਵਿਖੇ ਗੁਰਜਿੰਦਰਪਾਲ ਸਿੰਘ ਪੁੱਤਰ ਜਸਮੇਲ ਸਿੰਘ ਵਾਸੀ ਸਰਹਾਲੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ 3 ਭਰਾ ਹਨ | ਉਨ੍ਹਾਂ ਦੇ ਪਰਿਵਾਰ ਦੀ ਜ਼ਮੀਨ 10 ਕਿਲੇ ਹੈ ਅਤੇ ਉਸਦਾ ਪਿਤਾ ਜਸਮੇਲ ਸਿੰਘ ਉਸ ਦੀ ਜ਼ਮੀਨ ਦਾ ਬਣਦਾ ਹਿੱਸਾ ਨਹੀਂ ਦਿੰਦਾ | ਜਿਸ ਸਬੰਧੀ ਪੰਚਾਇਤ ਵਿਚ ਫੈਸਲਾ ਹੋਇਆ | ਜਿਸ ਵਿਚ ਉਸਦੇ ਪਿਤਾ ਨੇ ਫੈਸਲਾ ਕੀਤਾ ਕਿ ਤੇਰਾ ਬਣਦਾ ਹਿੱਸਾ ਜਾਂ ਤੇਰੀ ਬਣਦੀ ਜ਼ਮੀਨ ਦਾ ਠੇਕਾ ਤੈਨੂੰ ਦੇ ਦੇਵਾਂਗੇ ਪਰ ਉਸਦਾ ਚਾਚਾ ਤੇ ਉਸਦੇ ਪਿਤਾ ਨੇ ਕੋਈ ਗੱਲ ਸਿਰੇ ਨਾ ਲੱਗਣ ਦਿੱਤੀ ਤਾਂ 18 ਅਪ੍ਰੈਲ ਨੂੰ ਉਹ ਆਪਣੀ ਡਿਊਟੀ 'ਤੇ ਜਾਣ ਲਈ ਘਰੋਂੋ ਨਿਕਲਿਆ ਤਾਂ ਸਰਬਜੀਤ ਸਿੰਘ ਪੁੱਤਰ ਕਰਤਾਰ ਸਿੰਘ, ਜਸਮੇਲ ਸਿੰਘ ਪੁੱਤਰ ਗੁਰਜਿੰਦਰਪਾਲ ਸਿੰਘ, ਅਮੋਲਕ ਸਿੰਘ ਪੁੱਤਰ ਬਲਦੇਵ ਸਿੰਘ, ਦਲਜੀਤ ਸਿੰਘ ਪੁੱਤਰ ਸੁਖਦੇਵ ਸਿੰਘ, ਬਲਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀਅਨ ਸਰਹਾਲੀ ਉਸਦੀ ਜ਼ਮੀਨ ਵਿਚੋਂੋ ਕਣਕ ਵੱਢ ਰਹੇ ਸਨ ਤਾਂ ਉਸ ਨੇ ਆਪਣੇ ਪਿਤਾ ਨੂੰ ਕਿਹਾ ਕਿ ਮੇਰੇ ਹਿੱਸੇ ਦੀ ਕਣਕ ਨਾ ਵੱਢਿਓ ਤਾਂ ਇਸੇ ਕਰਕੇ ਉਕਤ ਵਿਅਕਤੀਆਂ ਨੇ ਆਪਣੇ-ਆਪਣੇ ਦਸਤੀ ਹਥਿਆਰਾਂ ਨਾਲ ਉਸਦੇ ਸੱਟਾਂ ਮਾਰੀਆਂ, ਉਸ ਨੂੰ ਸਿਵਲ ਹਸਪਤਾਲ ਸਰਹਾਲੀ ਦਾਖਲ ਕਰਾਇਆ ਗਿਆ, ਜਿਥੇ ਜਿਆਦਾ ਸੱਟਾਂ ਲੱਗਣ ਕਰਕੇ ਸਿਵਲ ਹਸਪਤਾਲ ਤਰਨ ਤਾਰਨ ਰੈਫਰ ਕਰ ਦਿੱਤਾ | ਜਾਂਚ ਅਧਿਕਾਰੀ ਏ.ਐੱਸ.ਆਈ.ਸਲਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਗੋਇੰਦਵਾਲ ਜੇਲ੍ਹ 'ਚੋਂ ਨਸ਼ੀਲੇ ਪਦਾਰਥ ਬਰਾਮਦ ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਭੁੱਲਰ ਨੇ ਪ੍ਰਧਾਨ ਪ੍ਰਦੀਪ ਸਿੰਘ ਕੋਟ ਦਸੰਧੀ ਮੱਲ ਨੂੰ ਕੀਤਾ ਸਨਮਾਨਿਤ
Ad Position 24