18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਨਹਿਰ ਵਿਚੋਂ ਅਣਪਛਾਤੀ ਔਰਤ ਦੀ ਲਾਸ਼ ਮਿਲੀ

Ad Position 21
No active advertisement
ਅਜੀਤ ਡੈਸਕ 07-05-2026
ਝਬਾਲ, 6 ਮਈ (ਸੁਖਦੇਵ ਸਿੰਘ)-ਥਾਣਾ ਝਬਾਲ ਅਧੀਨ ਆਉਂਦੇ ਪਿੰਡ ਜਗਤਪੁਰਾ ਨੇੜਿਓਾ ਲੰਘਦੀ ਅਪਰਬਾਰੀ ਦੁਆਬ ਨਹਿਰ ਵਿਚੋਂ ਇਕ ਅਣਪਛਾਤੀ ਔਰਤ ਦੀ ਲਾਸ਼ ਮਿਲੀ ਹੈ | ਇਸ ਸਬੰਧੀ ਥਾਣਾ ਝਬਾਲ ਵਿਖੇ ਤਾਇਨਾਤ ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਕਿਸੇ ਰਾਹਗੀਰ ਨੇ ਜਗਤਪੁਰਾ ਨੇੜਿਓਾ ਲੰਘਦੀ ਨਹਿਰ ਦੇ ਪਾਣੀ ਵਿਚ ਇਕ ਔਰਤ ਦੀ ਲਾਸ਼ ਪਈ ਹੋਣ ਬਾਰੇ ਪੁਲਿਸ ਨੂੰ ਸੂਚਨਾ ਦਿੱਤੀ ਸੀ | ਸੂਚਨਾ ਦੇ ਆਧਾਰ ਤੇ ਪੁਲਿਸ ਪਾਰਟੀ ਨੇ ਮੌਕੇ 'ਤੇ ਪੁੱਜ ਕੇ ਵੇਖਿਆ ਤਾਂ ਨਗਨ ਹਾਲਤ ਵਿਚ ਇਕ 30-32 ਸਾਲ ਔਰਤ ਦੀ ਲਾਸ਼ ਪਾਣੀ ਵਿਚ ਤੈਰ ਰਹੀ ਸੀ | ਉਨਾਂ ਦੱਸਿਆ ਕਿ ਪਾਣੀ ਦੇ ਤੇਜ਼ ਵਹਾਅ ਕਾਰਨ ਇਹ ਲਾਸ਼ ਇੱਥੇ ਆਕੇ ਝਾੜੀਆਂ ਵਿਚ ਫਸ ਗਈ | ਜਿਸਦੀ ਪਛਾਣ ਨਹੀਂ ਹੋ ਸਕੀ | ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਪਿੰਡ ਰਾਹਲ-ਚਾਹਲ 'ਚ ਭਰੋਵਾਲ ਦੇ ਯਤਨਾਂ ਸਦਕਾ ਭਾਜਪਾ ਨੇ ਲਗਾਈ ਵੱਖ-ਵੱਖ ਪਾਰਟੀ ਦੇ ਖੇਮੇ 'ਚ ਸੰਨ੍ਹ ਅਗਲੀ ਖ਼ਬਰ ਸੀ. ਜੇ. ਐੱਮ. ਕਿਰਨ ਜੋਤੀ ਵਲੋਂ ਸੈਂਟਰਲ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦਾ ਅਚਨਚੇਤ ਦੌਰਾ
Ad Position 24