18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਪਿੰਡ ਰਾਹਲ-ਚਾਹਲ 'ਚ ਭਰੋਵਾਲ ਦੇ ਯਤਨਾਂ ਸਦਕਾ ਭਾਜਪਾ ਨੇ ਲਗਾਈ ਵੱਖ-ਵੱਖ ਪਾਰਟੀ ਦੇ ਖੇਮੇ 'ਚ ਸੰਨ੍ਹ

Ad Position 21
No active advertisement
ਅਜੀਤ ਡੈਸਕ 07-05-2026
ਤਰਨ ਤਾਰਨ, 6 ਮਈ (ਹਰਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਨੂੰ ਪਿੰਡ ਰਾਹਲ ਚਾਹਲ 'ਚ ਉਸ ਵੇਲੇ ਤਕੜਾ ਬਲ ਮਿਲਿਆ ਜਦੋਂ ਪਾਰਟੀ ਦੇ ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ ਦੀ ਪ੍ਰੇਰਨਾ ਸਦਕਾ ਵੱਖ-ਵੱਖ ਪਾਰਟੀਆਂ ਦੇ ਸਮਰਥਕਾਂ ਨੇ ਪਰਿਵਾਰਾਂ ਸਮੇਤ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਪਾਰਟੀ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਤੇ ਰਮਨਦੀਪ ਸਿੰਘ ਭਰੋਵਾਲ ਨੇ ਜਗਮੋਹਣ ਸਿੰਘ, ਲਵਪ੍ਰੀਤ ਸਿੰਘ ਗੁਰਮੇਲ ਸਿੰਘ, ਦਿਲਪ੍ਰੀਤ ਸਿੰਘ, ਅਜੀਤ ਸਿੰਘ, ਕੁਲਬੀਰ ਸਿੰਘ, ਹੁਕਮ ਸਿੰਘ, ਜੋਗਾ ਸਿੰਘ, ਜਸ਼ਨ ਚਾਹਲ, ਮਨਦੀਪ ਸਿੰਘ, ਗੱਜਣ ਸਿੰਘ ਫੌਜੀ, ਹੀਰਾ ਸਿੰਘ ਫੌਜੀ, ਲਵਪ੍ਰੀਤ ਸਿੰਘ, ਸਵਿੰਦਰ ਸਿੰਘ ਸੰਧੂ, ਚਰਨ ਸਿੰਘ, ਬਾਊ ਚਾਹਲ ਤੇ ਬੀਬੀਆਂ 'ਚ ਰੁਪਿੰਦਰ ਕੌਰ, ਗੁਰਪ੍ਰੀਤ ਕੌਰ, ਕੁਲਵੰਤ ਕੌਰ, ਹਰਵਿੰਦਰ ਕੌਰ, ਹਰਜਿੰਦਰ ਕੌਰ, ਹਰਲੀਨ ਕੌਰ, ਪ੍ਰਕਾਸ਼ ਕੌਰ, ਪਰਮਜੀਤ ਕੌਰ ਨੂੰ ਪਾਰਟੀ 'ਚ ਸ਼ਾਮਿਲ ਹੋਣ 'ਤੇ ਸਨਮਾਨਿਤ ਕੀਤਾ ਤੇ ਕਿਹਾ ਕਿ ਇਨ੍ਹਾਂ ਦੇ ਆਉਣ ਨਾਲ ਪਾਰਟੀ ਨੂੰ ਤਕੜਾ ਬਲ ਮਿਲਿਆ ਹੈ ਤੇ ਖਡੂਰ ਸਾਹਿਬ ਹਲਕੇ ਵਿਚ ਪਾਰਟੀ ਪਹਿਲਾਂ ਨਾਲੋਂ ਹੋਰ ਮਜ਼ਬੂਤ ਹੋਈ ਹੈ | ਇਸ ਮੌਕੇ ਪ੍ਰਧਾਨ ਹਰਜੀਤ ਸਿੰਘ ਸੰਧੂ, ਰਮਨਦੀਪ ਸਿੰਘ ਭਰੋਵਾਲ ਨੇ ਕਿਹਾ ਕਿ ਉਹ ਇਨ੍ਹਾਂ ਦਾ ਮਾਣ ਸਨਮਾਨ ਕਰਨ 'ਚ ਕੋਈ ਕਮੀ ਨਹੀਂ ਛੱਡਣਗੇ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਪੰਜਾਬ ਵਿਚੋਂ ਗੈਂਗਸਟਰਵਾਦ ਨਸ਼ਿਆਂ ਤੇ ਬੇਰੁਜ਼ਗਾਰੀ ਨੂੰ ਖਤਮ ਕਰਨਾ ਚਾਹੁੰਦੇ ਹਨ ਤਾਂ ਭਾਰਤੀ ਜਨਤਾ ਪਾਰਟੀ ਦਾ ਸਾਥ ਦੇਣ, ਜਿਸ ਤਰ੍ਹਾਂ ਪਾਰਟੀ ਨੇ ਯੂ. ਪੀ. ਬਿਹਾਰ ਦੀ ਨੁਹਾਰ ਬਦਲਕੇ ਰੁਜ਼ਗਾਰ ਦੇ ਸਾਧਨ ਮੁਹੱਈਆ ਕਰਵਾਏ ਹਨ, ਉਸੇ ਤਰ੍ਹਾਂ ਪੰਜਾਬ ਦੇ ਵਿਚ ਇਕ ਨਵੀਂ ਪਹਿਲਕਦਮੀ ਕਰਦਿਆਂ ਜਿੱਥੇ ਰੁਜ਼ਗਾਰ ਦੇ ਮੌਕੇ ਮੁਹੱਈਆ ਹੋਣਗੇ, ਉੱਥੇ ਦੁਕਾਨਦਾਰ ਵਪਾਰੀ ਭੈਅ ਮੁਕਤ ਵਪਾਰ ਕਰ ਸਕਣਗੇ ਤੇ ਲੋਕਾਂ ਦੇ ਚਿਹਰਿਆਂ ਤੇ ਖੁਸ਼ਹਾਲੀ ਤੇ ਲਾਲੀ ਸਿਰਫ ਤੇ ਸਿਰਫ ਭਾਰਤੀ ਜਨਤਾ ਪਾਰਟੀ ਲਿਆ ਸਕਦੀ ਹੈ | ਇਸ ਮੌਕੇ ਸ਼ਾਮਿਲ ਹੋਏ ਲੋਕਾਂ ਨੇ ਪੂਰਾ ਸਮਰਥਨ ਦਿੰਦਿਆਂ ਕਿਹਾ ਕਿ ਉਹ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਆਪਣਾ ਯੋਗਦਾਨ ਦੇਣਗੇ | ਇਸ ਮੌਕੇ ਜਰਨਲ ਸਕੱਤਰ ਹਰਪ੍ਰੀਤ ਸਿੰਘ ਸਿੰਦਬਾਦ, ਮੀਤ ਪ੍ਰਧਾਨ ਸੁਖਵੰਤ ਸਿੰਘ ਭੁੱਲਰ, ਐੱਸ. ਸੀ. ਵਿੰਗ ਦਾ ਪ੍ਰਧਾਨ ਅਵਤਾਰ ਸਿੰਘ ਬੰਟੀ, ਭੁਪਿੰਦਰ ਸਿੰਘ ਟੀਟੂ, ਤਰਸੇਮ ਸਿੰਘ ਛਾਪੜੀ ਸਾਹਿਬ, ਚੋਹਲਾ ਸਰਕਲ ਦੇ ਪ੍ਰਧਾਨ ਖੁਸ਼ਵਿੰਦਰ ਸਿੰਘ ਬ੍ਰਹਮਪੁਰਾ, ਨਿਸ਼ਾਨ ਸਿੰਘ, ਇਕਬਾਲ ਸਿੰਘ ਰਾਹਲ ਚਾਹਲ, ਅਮਰਜੀਤ ਸਿੰਘ ਰੰਧਾਵਾ ਭਰੋਵਾਲ, ਗੁਰਿੰਦਰ ਸਿੰਘ ਤੇ ਸੋਨੰੂ ਬ੍ਰਹਮਪੁਰਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਵ. ਅਮਰਜੀਤ ਕੌਰ ਨੂੰ ਸ਼ਰਧਾਂਜਲੀਆਂ ਅਗਲੀ ਖ਼ਬਰ ਨਹਿਰ ਵਿਚੋਂ ਅਣਪਛਾਤੀ ਔਰਤ ਦੀ ਲਾਸ਼ ਮਿਲੀ
Ad Position 24