18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਗੌਰਮਿੰਟ ਪੈਨਸ਼ਨਰ ਯੂਨੀਅਨ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 07-05-2026
ਤਰਨ ਤਾਰਨ, 6 ਮਈ (ਪਰਮਜੀਤ ਜੋਸ਼ੀ)-­ਗੌਰਮਿੰਟ ਪੈਨਸ਼ਨਰ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਦੀ ਮਹੀਨਾਵਾਰ ਮੀਟਿੰਗ ਕਰਮ ਸਿੰਘ ਦੀ ਪ੍ਰਧਾਨਗੀ ਹੇਠ ਇਥੇ ਗਾਂਧੀ ਪਾਰਕ ਤਰਨ ਤਾਰਨ ਵਿਖੇ ਕੀਤੀ ਗਈ | ਮੀਟਿੰਗ ਵਿਚ ਪੈਨਸ਼ਨਰਾਂ ਦੀਆਂ ਮੰਗਾਂ 'ਤੇ ਵਿਚਾਰ ਕੀਤਾ ਗਿਆ | ਸਰਬਸੰਮਤੀ ਨਾਲ ਜਗਵਿੰਦਰ ਸਿੰਘ ਲਹਿਰੀ ਨੂੰ ਯੂਨੀਅਨ ਦਾ ਮੀਤ ਪ੍ਰਧਾਨ ਅਤੇ ਇੰਦਰ ਸਿੰਘ ਲੌਹਕਾ ਨੂੰ ਜਥੇਬੰਦਕ ਸਕੱਤਰ ਚੁਣਿਆ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜਸਵਿੰਦਰ ਸਿੰਘ ਮਾਣੋਚਾਲ੍ਹ, ਡਾ. ਅਜਮੇਰ ਸਿੰਘ, ਬਲਬੀਰ ਸਿੰਘ ਮੱਲ੍ਹੀ ਅਤੇ ਕਰਮ ਸਿੰਘ ਲਾਲਪੁਰਾ ਨੇ ਪੰਜਾਬ ਸਰਕਾਰ ਵਲੋਂ ਐਸ.ਬੀ.ਆਈ. ਤੋਂ ਪੈਨਸ਼ਨ ਪ੍ਰਾਪਤ ਕਰਨ ਵਾਲੇ ਸਾਰੇ ਪੈਨਸ਼ਨਰਾਂ ਦੇ ਖਾਤੇ ਵਿਚ ਅਪ੍ਰੈਲ ਮਹੀਨੇ ਦੀ ਪੈਨਸ਼ਨ ਅਜੇ ਤੱਕ ਕ੍ਰੈਡਿਟ ਨਾ ਕਰਾਉਣ ਦੀ ਸਖ਼ਤ ਨਿਖੇਧੀ ਕੀਤੀ | ਉਨ੍ਹਾਂ ਦੱਸਿਆ ਕਿ ਬਹੁਤ ਸਾਰੇ ਪੈਨਸ਼ਨਰਾਂ ਦੀ ਰੋਜ਼ੀ ਰੋਟੀ ਦਾ ਇਕ ਮਾਤਰ ਸਹਾਰਾ ਕੇਵਲ ਪੈਨਸ਼ਨ ਹੈ | ਜਿੱਥੇ ਪੈਨਸ਼ਨ ਤੋਂ ਉਨ੍ਹਾਂ ਨੇ ਖਾਣਾ ਦਾਣਾ ਖਰੀਦਣਾ ਹੁੰਦਾ ਹੈ, ਉਥੇ ਵਧਦੀ ਉਮਰ ਕਾਰਨ ਦਵਾਈਆਂ ਵੀ ਲੈਣੀਆਂ ਪੈਂਦੀਆਂ ਹਨ, ਕੁਝ ਪੈਨਸ਼ਨਰਾਂ ਨੂੰ ਘਰੇਲੂ ਲੋੜਾਂ ਲਈ ਬੈਂਕਾਂ ਤੋਂ ਲਏ ਲੋਨ ਅਤੇ ਬੀਮੇ ਆਦਿ ਦੀਆਂ ਕਿਸ਼ਤਾਂ ਅਦਾ ਕਰਨ ਦੀ ਲੋੜ ਹੁੰਦੀ ਹੈ, ਜੋ ਸਮੇਂ ਸਿਰ ਨਾ ਦੇਣ ਕਾਰਨ ਡਿਫਾਲਟਰ ਹੋਣ ਦਾ ਡਰ ਹੈ | ਹੈਰਾਨੀ ਦੀ ਗੱਲ ਹੈ ਸਰਕਾਰ ਆਪਣੇ ਹੋਰ ਫਾਲਤੂ ਖਰਚੇ ਰੋਕਣ ਦੀ ਥਾਂ ਬੁਢਾਪੇ ਨਾਲ ਘੁਲਦੇ ਲੋਕਾਂ ਦੀਆਂ ਪੈਨਸ਼ਨਾਂ ਬੰਦ ਕਰਕੇ ਉਨ੍ਹਾਂ ਨੂੰ ਖੱਜਲ ਖੁਆਰ ਕਰ ਰਹੀ ਹੈ | ਮੀਟਿੰਗ ਵਿਚ ਮਤਾ ਪਾਸ ਕਰਕੇ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਦੇ ਹੱਕ ਵਿਚ ਹਾਈਕੋਰਟ ਦੇ ਡੀ.ਏ. ਦੀ ਅਦਾਇਗੀ ਕਰਨ ਦੇ ਫੈਸਲੇ ਵਿਰੁੱਧ ਐਲ.ਪੀ.ਏ. ਦਾਇਰ ਕਰਵਾਉਣ ਦੀ ਸਖ਼ਤ ਨਿੰਦਾ ਕੀਤੀ ਗਈ ਅਤੇ ਜੱਜਾਂ ਜਸਗੁਰਪ੍ਰੀਤ ਸਿੰਘ ਅਤੇ ਅਮਰਜੋਤ ਭੱਟੀ ਦਾ ਸਿੰਗਲ ਜੱਜ ਦੇ ਫ਼ੈਸਲੇ ਵਿਰੁੱਧ ਸਟੇਅ ਜਾਰੀ ਨਾ ਕਰਨ ਦਾ ਧੰਨਵਾਦ ਕੀਤਾ | ਇਸ ਮੌਕੇ ਨਛੱਤਰ ਸਿੰਘ ਮੁਗਲਚੱਕ, ਇੰਦਰ ਸਿੰਘ ਲੌਹਕਾ, ਤਰਸੇਮ ਸਿੰਘ ਲਾਲੂ ਘੁੰਮਣ, ਕੁਲਵੰਤ ਸਿੰਘ ਗਿੱਲ, ਮਨਜੀਤ ਸਿੰਘ ਨੂਰਪੁਰ, ਪਰਗਟ ਸਿੰਘ ਝਾਮਕਾ, ਹੀਰਾ ਸਿੰਘ, ਸੁਖਦੇਵ ਸਿੰਘ, ਬਲਵਿੰਦਰ ਸਿੰਘ, ਵਿਜੇ ਕੁਮਾਰ ਜੋਸ਼ੀ, ਵਿਜੇ ਕੁਮਾਰ ਪੁੰਜ, ਕਸ਼ਮੀਰ ਸਿੰਘ ਢਿੱਲੋਂ, ਰਾਜਬੀਰ ਕੁਮਾਰ, ਹਰਜੀਤ ਸਿੰਘ ਜੱਸਲ, ਤਰਸੇਮ ਸਿੰਘ, ਰਮਾਕਾਂਤ, ਚੰਚਲ ਸਿੰਘ ਅਤੇ ਗੁਰਦੀਪ ਸਿੰਘ ਤਰਨ ਤਾਰਨ ਆਦਿ ਸਾਥੀ ਸ਼ਾਮਲ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੋਲਟਰੀ ਫਾਰਮ ਦੀ ਦੁਕਾਨ 'ਤੇ ਅਣਪਛਾਤਿਆਂ ਨੇ ਗੋਲੀ ਚਲਾਈ ਅਗਲੀ ਖ਼ਬਰ ਨਗਰ ਕੌਂਸਲ ਦਫ਼ਤਰ ਅੱਗੇ ਕੱਚੇ ਕਾਮਿਆਂ ਵਲੋਂ ਹੜਤਾਲ
Ad Position 24