18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਬਲਵਿੰਦਰ ਸਿੰਘ ਵੇਈਾਪੂਈਾ ਦੇ ਗ੍ਰਹਿ ਵਿਖੇ ਬ੍ਰਹਮਪੁਰਾ ਵਲੋਂ ਅਕਾਲੀ ਵਰਕਰਾਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 07-05-2026
ਫਤਿਆਬਾਦ, 6 ਮਈ (ਹਰਵਿੰਦਰ ਸਿੰਘ ਧੂੰਦਾ)-ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੇ ਪਿੰਡ ਵੇਈਪੂਈ ਵਿਖੇ ਐੱਸ. ਜੀ. ਪੀ. ਸੀ. ਮੈਂਬਰ ਬਲਵਿੰਦਰ ਸਿੰਘ ਦੇ ਗ੍ਰਹਿ ਵਿਖੇ ਅਕਾਲੀ ਆਗੂਆਂ ਦੀ ਇਕ ਮੀਟਿੰਗ ਹੋਈ, ਜਿਸ ਵਿਚ ਸਾਬਕਾ ਵਿਧਾਇਕ ਅਤੇ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਖਾਸ ਤੌਰ 'ਤੇ ਸ਼ਿਰਕਤ ਕੀਤੀ | ਮੀਟਿੰਗ ਦੌਰਾਨ ਪਿੰਡ ਵੇਈਪੂਈਾ ਦੇ ਆਗੂਆਂ ਨੇ ਹਲਕੇ ਨਾਲ ਜੁੜੇ ਮਸਲਿਆਂ 'ਤੇ ਵਿਚਾਰ-ਵਟਾਂਦਰਾ ਕੀਤਾ | ਇਸ ਮੌਕੇ ਆਗੂਆਂ ਵਲੋਂ ਸਵ. ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵਲੋਂ ਹਲਕੇ ਵਿਚ ਕਰਵਾਏ ਗਏ ਵਿਕਾਸੀ ਕੰਮਾਂ ਨੂੰ ਯਾਦ ਕਰਦੇ ਹੋਏ ਉਨ੍ਹਾਂ ਦੀ ਸੇਵਾ ਅਤੇ ਯੋਗਦਾਨ ਨੂੰ ਵੀ ਯਾਦ ਕੀਤਾ | ਆਗੂਆਂ ਨੇ ਕਿਹਾ ਕਿ ਬ੍ਰਹਮਪੁਰਾ ਸਾਹਿਬ ਦੀ ਸੋਚ ਅਤੇ ਨੀਤੀ ਅੱਜ ਵੀ ਇਲਾਕੇ ਲਈ ਪ੍ਰੇਰਨਾ ਦਾ ਸਰੋਤ ਹੈ | ਇਸ ਮੀਟਿੰਗ ਦੌਰਾਨ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਸਾਰੇ ਟਕਸਾਲੀ ਆਗੂਆਂ ਨੇ ਇਕੱਠੇ ਹੋ ਕੇ ਕੰਮ ਕਰਨ ਦਾ ਸੰਕਲਪ ਕੀਤਾ ਅਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਮਜ਼ਬੂਤ ਕਰਨ 'ਤੇ ਜ਼ੋਰ ਦਿੱਤਾ | ਇਸ ਦੌਰਾਨ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਕੋਰ ਕਮੇਟੀ ਮੈਂਬਰ ਯੂਥ ਅਕਾਲੀ ਦਲ ਵੀ ਮੌਕੇ 'ਤੇ ਹਾਜ਼ਰ ਰਹੇ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਗੱਲ ਕੀਤੀ | ਇਸ ਮੌਕੇ ਬਲਾਕ ਸੰਮਤੀ ਮੈਂਬਰ ਸ਼ਮਸ਼ੇਰ ਸਿੰਘ ਸ਼ੇਰਾ, ਤਸਵੀਰ ਸਿੰਘ ਮੈਂਬਰ ਪੰਚਾਇਤ, ਜੋਗਾ ਸਿੰਘ ਨਾਹਰ, ਧਰਮਿੰਦਰ ਸਿੰਘ ਮੈਂਬਰ ਪੰਚਾਇਤ, ਅਵਤਾਰ ਸਿੰਘ ਮੈਂਬਰ ਬਲਾਕ ਸੰਮਤੀ, ਡਾ. ਰਣਜੀਤ ਸਿੰਘ ਰਾਣਾ, ਸੁਖਵਿੰਦਰ ਸਿੰਘ ਸਮਾਧ ਵਾਲਾ, ਸੇਵਾ ਸਿੰਘ ਗਾਜੀਪੁਰ, ਜਗੀਰ ਸਿੰਘ ਗ੍ਰੰਥੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਲਕੇ 'ਚ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਮਜ਼ਬੂਤ- ਬੁਰਜ ਅਗਲੀ ਖ਼ਬਰ ਨਸ਼ੀਲੇ ਕੈਪਸੂਲਾਂ ਸਮੇਤ ਇਕ ਕਾਬੂ
Ad Position 24