ਝਬਾਲ, 6 ਮਈ (ਸਰਬਜੀਤ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਵਿਚ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਮਜਬੂਤ ਹੋ ਚੁੱਕੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਇਸ ਹਲਕੇ ਤੋਂ ਵੱਡੀ ਜਿੱਤ ਪ੍ਰਾਪਤ ਕਰਕੇ ਵਿਰੋਧੀਆਂ ਦੇ ਸਾਰੇ ਭੁਲੇਖੇ ਦੂਰ ਕਰ ਦੇਵੇਗੀ | ਇਹ ਵਿਚਾਰ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ ਨੇ ਬੀਤੇ ਦਿਨੀਂ ਝਬਾਲ ਖਾਮ ਪੰਚਾਇਤ ਵਿਚ ਸਾਬਕਾ ਮੈਂਬਰ ਹਰਭਿੰਦਰ ਸਿੰਘ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਮੌਕੇ ਪ੍ਰਗਟ ਕੀਤੇ, ਜਿਸ ਵਿਚ ਵੱਡੀ ਗਿਣਤੀ ਵਿਚ ਹਾਜ਼ਰ ਵਰਕਰਾਂ ਨੇ ਕਰਨਬੀਰ ਸਿੰਘ ਬੁਰਜ ਦੀ ਹਰ ਤਰ੍ਹਾਂ ਨਾਲ ਹਮਾਇਤ ਕਰਨ ਦਾ ਭਰੋਸਾ ਦਿੱਤਾ | ਇਸ ਸਮੇਂ ਕਾਂਗਰਸੀ ਆਗੂ ਕਰਨਬੀਰ ਸਿੰਘ ਬੁਰਜ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਸਿਆਸਤ ਨੂੰ ਧੰਦਾ ਨਹੀਂ ਬਣਾਉਣਗੇ, ਬਲਕਿ ਲੋਕਾਂ ਦੀ ਸੇਵਾ ਨੂੰ ਪਹਿਲ ਦਿੰਦਿਆਂ ਹਲਕੇ ਵਿਚ ਕੰਮ ਕਰਨਗੇ | ਉਨ੍ਹਾਂ ਕਿਹਾ ਕਿ ਮੇਰੇ ਸਾਰੇ ਵਰਕਰ ਖੁਦ ਹੀ ਵਿਧਾਇਕ ਹੋਣਗੇ | ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਆਉਣ 'ਤੇ ਝਬਾਲ ਕਸਬੇ ਵਿਚ ਰਿਕਾਰਡ ਤੋੜੇ ਵਿਕਾਸ ਕਰਵਾਇਆ ਜਾਵੇਗਾ ਤੇ ਝਬਾਲ ਨੂੰ ਸਬ ਡਵੀਜ਼ਨ ਦਾ ਦਰਜਾ ਦਿਵਾਇਆ ਜਾਵੇਗਾ | ਇਸ ਸਮੇਂ ਜੇ.ਈ. ਹਰਮਿੰਦਰ ਸਿੰਘ ਅਤੇ ਤੇਜਿੰਦਰ ਸਿੰਘ ਬੱਬੂ ਨੇ ਕਰਨਬੀਰ ਸਿੰਘ ਬੁਰਜ ਅਤੇ ਹੋਰ ਮੁਹਤਬਰ ਵਿਅਕਤੀਆਂ ਨੂੰ ਸਨਮਾਨਿਤ ਕੀਤਾ | ਇਸ ਸਮੇਂ ਚੇਅਰਮੈਨ ਰਮਨ ਕੁਮਾਰ, ਨਰਿੰਦਰ ਪੱਪਾ, ਪ੍ਰੋ. ਪਿ੍ਤਪਾਲ ਸਿੰਘ, ਮਾਸਟਰ ਜਸਪਾਲ ਸਿੰਘ, ਸਰਬਜੀਤ ਸਿੰਘ ਪੱਪੂ, ਮੈਂਬਰ ਬਲਵਿੰਦਰ ਸਿੰਘ, ਸਾਬਕਾ ਮੈਂਬਰ ਬਲਬੀਰ ਚੰਦ, ਸੁਖਵਿੰਦਰ ਸਿੰਘ ਬਿੱਟੂ, ਲੱਖਾ ਸਿੰਘ, ਰਾਜਵਿੰਦਰ ਸਿੰਘ, ਕਰਮ ਸਿੰਘ, ਮੇਜਰ ਸਿੰਘ ਝਬਾਲ, ਨਰਿੰਦਰ ਸਿੰਘ ਝਬਾਲ, ਪਰਮਜੀਤ ਸਿੰਘ, ਪ੍ਰਧਾਨ ਮਨਜੀਤ ਸਿੰਘ ਕੇਬਲ ਵਾਲਾ, ਸੋਖੀ ਮਿਸਤਰੀ, ਟੋਨਾ ਪ੍ਰਧਾਨ, ਦਵਿੰਦਰ ਕੌਰ, ਬਲਵਿੰਦਰ ਕੌਰ, ਸਰਪੰਚ ਗੁਰਚਰਨ ਸਿੰਘ ਖੈਰਦੀ, ਸਰਪੰਚ ਸੁੱਚਾ ਸਿੰਘ ਖੈਰਦੀ ਆਦਿ ਹਾਜ਼ਰ ਸਨ |