18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਪੱਟੀ ਬਲਾਕ ਤੋਂ ਕੁਲਦੀਪ ਸਿੰਘ ਕੋਟ ਬੁੱਢਾ, ਨੌਸ਼ਹਿਰਾ ਬਲਾਕ ਤੋਂ ਪ੍ਰੋ. ਨਵਰੀਤ ਸਿੰਘ ਜੱਲੇਵਾਲ ਤੇ ਪੱਟੀ ਸ਼ਹਿਰੀ ਤੋਂ ਵਿਜੇ ਸ਼ਰਮਾ ਕਾਂਗਰਸ ਦੇ ਪ੍ਰਧਾਨ ਨਾਮਜ਼ਦ

Ad Position 21
No active advertisement
ਅਜੀਤ ਡੈਸਕ 07-05-2026
ਪੱਟੀ, 6 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਕਾਂਗਰਸ ਪਾਰਟੀ ਵਲੋਂ ਪੱਟੀ ਵਿਧਾਨ ਸਭਾ ਹਲਕੇ ਦੇ ਬਲਾਕ ਪੱਟੀ ਤੋਂ ਸਰਪੰਚ ਕੁਲਦੀਪ ਸਿੰਘ ਕੋਟਬੁੱਢਾ, ਬਲਾਕ ਨੌਸ਼ਹਿਰਾ ਪੰਨੂੰਆ ਤੋਂ ਪ੍ਰੋ. ਨਵਰੀਤ ਸਿੰਘ ਜੱਲੇਵਾਲ ਅਤੇ ਪੱਟੀ ਸ਼ਹਿਰੀ ਤੋਂ ਵਿਜੈ ਸ਼ਰਮਾ ਨੂੰ ਪ੍ਰਧਾਨ ਨਾਮਜ਼ਦ ਕੀਤਾ ਗਿਆ ਹੈ, ਜੋ ਕਿ ਕਾਂਗਰਸ ਪਾਰਟੀ ਦੀ ਮਜ਼ਬੂਤੀ ਅਤੇ ਆਧਾਰ ਨੂੰ ਹੋਰ ਵਧਾਉਣ ਲਈ ਬਹੁਤ ਵਧੀਆ ਕਦਮ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਭੱਟੀ ਹਲਕੇ ਤੋਂ ਸਾਬਕਾ ਵਿਧਾਇਕ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਹਰਮਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਬੀਤੇ ਦਿਨੀ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਕੇਰਲਮ ਤੋਂ ਕਾਂਗਰਸ ਪਾਰਟੀ ਦੇ ਬਹੁਤ ਵਧੀਆ ਪ੍ਰਦਰਸ਼ਨ ਲਈ ਪਾਰਟੀ ਹਾਈਕਮਾਨ ਅਤੇ ਵਰਕਰਾਂ ਨੂੰ ਵਧਾਈ ਹੈ | ਇਸ ਦੇ ਨਾਲ ਹੀ ਪੰਜਾਬ ਕਾਂਗਰਸ ਵਿਚ ਨਵੀਂ ਰੂਹ ਫੂਕੀ ਗਈ ਹੈ | ਹੁਣ ਪੰਜਾਬ ਵਿਚ ਆਉਣ ਵਾਲੀ ਵਿਧਾਨ ਸਭਾ ਚੋਣ ਵਿਚ ਕਾਂਗਰਸ ਪਾਰਟੀ ਬਹੁਤ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਸਰਕਾਰ ਬਣਾਏਗੀ ਅਤੇ ਪੰਜਾਬ ਨੂੰ ਮੁੜ ਵਿਕਾਸ ਲੀਹਾਂ 'ਤੇ ਲੈ ਕੇ ਆਵੇਗੀ | ਇਸ ਮੌਕੇ ਸਾਬਕਾ ਵਿਧਾਇਕ ਗਿੱਲ ਅਤੇ ਨਵੇਂ ਚੁਣੇ ਪ੍ਰਧਾਨਾਂ ਵਲੋਂ ਕਾਂਗਰਸ ਪਾਰਟੀ ਦੀ ਹਾਈਕਮਾਨ ਮਲਿਕ ਅਰਜਨ ਖੜਗੇ, ਰਾਹੁਲ ਗਾਂਧੀ, ਭੁਪੇਸ਼ ਬਘੇਲ, ਸੂਰਜ ਠਾਕੁਰ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਜਨਰਲ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ, ਜ਼ਿਲ੍ਹਾ ਕਾਂਗਰਸ ਤਰਨ ਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਸਾਬਕਾ ਵਿਧਾਇਕ ਗਿੱਲ ਨੇ ਕਿਹਾ ਕਿ ਪੱਟੀ ਹਲਕੇ ਦੇ ਬਹੁਤ ਹੀ ਯੋਗ ਅਤੇ ਪਾਰਟੀ ਨੂੰ ਪੂਰੀ ਤਰ੍ਹਾਂ ਸਮਰਪਿਤ ਇਨ੍ਹਾਂ ਆਗੂਆਂ ਨੂੰ ਵੱਡੀ ਜਿੰਮੇਵਾਰੀ ਸੌਂਪੀ ਗਈ ਹੈ, ਮੈਂ ਆਸ ਕਰਦਾ ਹਾਂ ਕਿ ਇਨ੍ਹਾਂ ਦੀ ਮਿਹਨਤ ਅਤੇ ਲਗਨ ਨਾਲ ਪਾਰਟੀ ਦਿਨ-ਰਾਤ ਤਰੱਕੀ ਕਰੇਗੀ | ਇਸ ਮੌਕੇ ਨਵੇਂ ਚੁਣੇ ਗਏ ਪ੍ਰਧਾਨਾਂ ਵਲੋਂ ਆਪਣੀ ਜਿੰਮੇਦਾਰੀ ਪੂਰੀ ਮਿਹਨਤ ਅਤੇ ਲਗਨ ਨਾਲ ਨਿਭਾਉਣ ਦਾ ਭਰੋਸਾ ਦਿਵਾਇਆ |
Ad Position 22
No active advertisement
ਪਿਛਲੀ ਖ਼ਬਰ ਪ੍ਰਤਾਪ ਸਿੰਘ ਠੱਠਗੜ੍ਹ ਦੀ ਸੇਵਾਮੁਕਤੀ 'ਤੇ ਸਨਮਾਨ ਸਮਾਰੋਹ ਕਰਵਾਇਆ ਅਗਲੀ ਖ਼ਬਰ ਹਲਕੇ 'ਚ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਮਜ਼ਬੂਤ- ਬੁਰਜ
Ad Position 24