24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਪਿਓ-ਪੁੱਤ ਵਲੋਂ ਔਰਤ ਨਾਲ ਕੁੱਟਮਾਰ, ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 08-05-2026
ਤਰਨ ਤਾਰਨ, 7 ਮਈ (ਪਰਮਜੀਤ ਜੋਸ਼ੀ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਪਿਓ-ਪੁੱਤ ਵਲੋਂ ਇਕ ਔਰਤ ਨਾਲ ਕੁੱਟਮਾਰ ਕਰਨ ਤੇ ਉਸ ਨਾਲ ਗਲਤ ਹਰਕਤਾਂ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕਰ ਲਿਆ ਹੈ | ਥਾਣਾ ਸਦਰ ਤਰਨ ਤਾਰਨ ਵਿਖੇ ਤਰਨ ਤਾਰਨ ਦੀ ਰਹਿਣ ਵਾਲੀ ਇਕ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਕਿ ਮੁਖਵਿੰਦਰ ਸਿੰਘ ਵਾਸੀ ਪਿੰਡ ਰੂੜੀਵਾਲਾ ਚੋਹਲਾ ਸਾਹਿਬ ਉਸਦਾ ਵਿਚੋਲਾ ਸੀ ਅਤੇ ਅਕਸਰ ਹੀ ਉਸਦੇ ਘਰ ਆਉਂਦਾ ਜਾਂਦਾ ਸੀ | 4 ਸਾਲ ਪਹਿਲਾਂ ਮੁਖਵਿੰਦਰ ਸਿੰਘ ਨੇ ਉਸਦੇ ਨਾਲ ਨਾਜਾਇਜ਼ ਸੰਬੰਧ ਬਣਾ ਲਏ | ਇਕ ਦਿਨ ਉਹ ਆਪਣੇ ਘਰ ਵਿਚ ਹਾਜ਼ਰ ਸੀ ਅਤੇ ਆਪਣੇ ਘਰ ਦੇ ਬਾਹਰਲੇ ਗੇਟ ਤੇ ਬਾਹਰ ਗੱਡੀ ਦਾ ਕਵਰ ਸੁੱਕਣੇ ਪਾ ਰਹੀ ਸੀ ਤਾਂ ਮੁਖਵਿੰਦਰ ਸਿੰਘ ਨਾਲ ਉਸਦਾ ਲੜਕਾ ਸਤਨਾਮ ਸਿੰਘ ਗੱਡੀ 'ਤੇ ਆਇਆ ਆਉਂਦਿਆਂ ਸਾਰ ਹੀ ਉਸ ਨੂੰ ਫੜ ਲਿਆ ਤੇ ਕੁੱਟਮਾਰ ਕਰਨ ਲੱਗ ਪਏ ਅਤੇ ਫਿਰ ਘਰ ਅੰਦਰ ਆ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਉਸ ਨਾਲ ਗਲਤ ਹਰਕਤਾਂ ਵੀ ਕੀਤੀਆਂ | ਜਾਂਚ ਅਧਿਕਾਰੀ ਏ.ਐੱਸ.ਆਈ. ਰਾਜਪਾਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਸਰਹੱਦੀ ਇਲਾਕੇ 'ਚੋਂ ਹੈਰੋਇਨ ਅਤੇ ਡਰੋਨ ਬਰਾਮਦ
Ad Position 24