24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਮੁੱਖ ਮੰਤਰੀ ਮਾਨ ਦੀ ਸ਼ੁਕਰਾਨਾ ਯਾਤਰਾ ਵਿਚ ਸ਼ਾਮਿਲ ਹੋਣ ਲਈ ਬੀਬਾ ਸੁਰਿੰਦਰਪਾਲ ਕੌਰ ਭੁੱਲਰ ਵੱਡੇ ਕਾਫ਼ਲੇ ਸਮੇਤ ਹੋਏ ਰਵਾਨਾ <br/>

Ad Position 21
No active advertisement
ਮੁੱਖ ਮੰਤਰੀ ਮਾਨ ਵਲੋਂ ਕੱਢੀ ਜਾ ਰਹੀ ਸ਼ੁਕਰਾਨਾ ਯਾਤਰਾ ਵਿਚ ਸ਼ਾਮਿਲ ਹੋਣ ਲਈ ਪਾਰਟੀ ਆਗੂਆਂ ਸਮੇਤ ਰਵਾਨਾ ਹੋਣ ਮੌਕੇ ਬੀਬਾ ਭੁੱਲਰ | ਤਸਵੀਰ: ਖਹਿਰਾ <br/> 08-05-2026
ਪੱਟੀ, 7 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੇ ਫ਼ੈਸਲੇ ਨੂੰ ਲੈ ਕੇ ਕੱਢੀ ਜਾ ਰਹੀ ਸ਼ੁਕਰਾਨਾ ਯਾਤਰਾ ਵਿਚ ਸ਼ਾਮਿਲ ਹੋਣ ਲਈ ਪੱਟੀ ਤੋਂ ਵਿਧਾਇਕ ਅਤੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਧਰਮ ਪਤਨੀ ਬੀਬਾ ਸੁਰਿੰਦਰ ਪਾਲ ਕੌਰ ਭੁੱਲਰ ਪੱਟੀ ਹਲਕੇ ਦੇ ਸਰਪੰਚਾਂ ਪੰਚਾਂ, ਕੌਸਲਰਾਂ, ਚੇਅਰਮੈਨ, ਬਲਾਕ ਪ੍ਰਧਾਨ ਤੇ ਪਾਰਟੀ ਵਰਕਰਾਂ ਸਮੇਤ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਵਿਖੇ ਜਾਣ ਲਈ ਰਵਾਨਾ ਹੋਏ | ਰਵਾਨਗੀ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬਾ ਸੁਰਿੰਦਰਪਾਲ ਕੌਰ ਭੁੱਲਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਧਰਮ ਦੇ ਨਾਂਅ 'ਤੇ ਸਿਆਸਤ ਤਾਂ ਬਹੁਤ ਕੀਤੀ, ਪਰ ਗੁਰੂ ਸਾਹਿਬਾਨਾਂ ਦੇ ਸਤਿਕਾਰ ਅਤੇ ਮਰਿਆਦਾ ਦੀ ਰੱਖਿਆ ਲਈ ਕੋਈ ਸਖ਼ਤ ਕਦਮ ਨਹੀਂ ਚੁੱਕਿਆ | ਉਨ੍ਹਾਂ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਨੇ ਬੇਅਦਬੀ ਦੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਸਖ਼ਤ ਕਾਨੂੰਨ ਬਣਾ ਕੇ ਸੰਗਤ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕੀਤਾ ਹੈ | ਉਨ੍ਹਾਂ ਇਹ ਸ਼ੁਕਰਾਨਾ ਯਾਤਰਾ ਸਿਰਫ਼ ਇਕ ਰਾਜਨੀਤਿਕ ਪ੍ਰੋਗਰਾਮ ਨਹੀਂ, ਸਗੋਂ ਗੁਰੂ ਸਾਹਿਬਾਨਾਂ ਪ੍ਰਤੀ ਸਤਿਕਾਰ ਅਤੇ ਸੰਗਤ ਦੀਆਂ ਭਾਵਨਾਵਾਂ ਦਾ ਪ੍ਰਗਟਾਵਾ ਹੈ | ਬੀਬੀ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦੀ ਕਦਰ ਕਰਦੀ ਹੈ ਅਤੇ ਭਵਿੱਖ ਵਿਚ ਵੀ ਅਜਿਹੇ ਮਸਲਿਆਂ 'ਤੇ ਪੂਰੀ ਗੰਭੀਰਤਾ ਨਾਲ ਕੰਮ ਕਰਦੀ ਰਹੇਗੀ | ਉਨ੍ਹਾਂ ਨੇ ਸ਼ੁਕਰਾਨਾ ਯਾਤਰਾ ਦੌਰਾਨ ਸੰਗਤ ਵਲੋਂ ਮਿਲ ਰਹੇ ਅਥਾਹ ਪਿਆਰ ਅਤੇ ਸਮਰਥਨ ਲਈ ਧੰਨਵਾਦ ਵੀ ਕੀਤਾ | ਇਸ ਮੌਕੇ ਸਰਪੰਚ ਗੁਰਪ੍ਰੀਤ ਸਿੰਘ, ਸਰਪੰਚ ਰਾਜਵੀਰ ਸਿੰਘ ਚੂਸਲੇਵੜ੍ਹ, ਸਰਪੰਚ ਅਮਨਦੀਪ ਸਿੰਘ ਸ਼ਾਹ ਕੈਰੋਂ, ਮੀਡੀਆ ਇੰਚਾਰਜ ਅਵਤਾਰ ਸਿੰਘ ਢਿੱਲੋਂ, ਵਾਈਸ ਮੀਡੀਆ ਇੰਚਾਰਜ ਮੋਹਿਤ ਅਰੋੜਾ, ਲੀਗਲ ਐਡਵਾਈਜ਼ਰ ਮਨਦੀਪ ਸਿੰਘ ਭੁੱਲਰ, ਕੌਂਸਲਰ ਹਰਜਿੰਦਰ ਸਿੰਘ ਪੱਪੂ ਸਰਾਫ, ਬਲਾਕ ਪ੍ਰਧਾਨ ਵਿਨੋਦ ਖੰਨਾ, ਰਜੇਸ਼ ਸਬਰਵਾਲ, ਸਰਪੰਚ ਅਮਰਜੀਤ ਸਿੰਘ, ਮਲਕੀਤ ਸਿੰਘ ਮੱਲੂ, ਬਿੱਲਾ ਜੋਸ਼ਨ, ਮਨਪ੍ਰੀਤ ਸਿੰਘ ਮੰਨਾ, ਸਰਪੰਚ ਗੁਰਪ੍ਰਤਾਪ ਸਿੰਘ ਲਾਡੀ, ਸਰਪੰਚ ਅਵਤਾਰ ਸਿੰਘ ਸਭਰਾ, ਸਰਪੰਚ ਅਸ਼ਵਨੀ ਸ਼ਰਮਾ, ਸਰਪੰਚ ਹਰਜਿੰਦਰ ਸਿੰਘ ਢੋਟੀਆਂ, ਸੁੱਖ ਬਾਠ ਧਕਾਣਾ, ਸਰਪੰਚ ਜਸਬੀਰ ਸਿੰਘ ਬੋਪਾਰਾਏ, ਕੌਂਸਲਰ ਸੂਰਜ ਕੁਮਾਰ, ਕੌਂਸਲਰ ਸੁਰਜੀਤ ਸਿੰਘ ਸਮੇਤ ਵੱਡੀ ਗਿਣਤੀ 'ਚ ਹਲਕੇ ਦੇ ਪਾਰਟੀ ਵਰਕਰ ਤੇ ਮੁਹਤਬਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਕਰਦੇ ਭਾਈ ਅੰਮਿ੍ਤਪਾਲ ਸਿੰਘ ਦੇ ਮਾਤਾ ਦੇ ਸਵਾਲਾਂ ਦਾ ਸਾਹਮਣਾ- ਖ਼ਾਲਸਾ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀ ਗਿ੍ਫ਼ਤਾਰ
Ad Position 24