05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਹੈਰੋਇਨ ਤੇ ਪਿਸਟਲ ਸਮੇਤ ਇਕ ਵਿਅਕਤੀ ਕਾਬੂ, ਇਕ ਫ਼ਰਾਰ

Ad Position 21
repet_subhas-goyals [Copy P29]
ਅਜੀਤ ਡੈਸਕ 09-05-2026

ਤਰਨ ਤਾਰਨ, 8 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਅਤੇ ਥਾਣਾ ਖਾਲੜਾ ਦੀ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ ਜਦਕਿ ਇਕ ਵਿਅਕਤੀ ਫ਼ਰਾਰ ਹੈ | ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਝਬਾਲ ਦੇ ਐੱਸ. ਆਈ. ਬਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪੁੱਲ ਸੂਆ ਸੋਹਲ ਦੇ ਨਜ਼ਦੀਕ ਤੋਂ ਜਸਵੰਤ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਸੋਹਲ ਨੂੰ ਕਾਬੂ ਕਰਕੇ ਉਸ ਪਾਸੋਂ 100 ਗ੍ਰਾਮ ਹੈਰੋਇਨ ਅਤੇ ਇਕ ਪਿਸਟਲ ਬਰਾਮਦ ਕੀਤਾ ਹੈ | ਕਾਬੂ ਕੀਤੇ ਵਿਅਕਤੀ ਖਿਲਾਫ਼ ਅਸਲਾ ਐਕਟ ਅਤੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ | ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਸ. ਆਈ. ਪ੍ਰਦੀਪ ਸਿੰਘ ਪੁਲਿਸ ਪਾਰਟੀ ਸਮੇਤ ਪਿੰਡ ਕਲਸੀਆਂ ਮੌਜੂਦ ਸੀ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਸੁਖਦੇਵ ਸਿੰ ਪੁੱਤਰ ਅਰੂੜ ਸਿੰਘ ਡੱਲ ਦੇ ਖੇਤ ਵਿਚ ਇਕ ਪੀਲੇ ਰੰਗ ਦਾ ਪੈਕੇਟ ਪਿਆ ਹੈ ਤਾਂ ਤੁਰੰਤ ਉਨ੍ਹਾਂ ਬੀ. ਐੱਸ. ਐੱ ਫ 142 ਬਟਾਲੀਆਨ ਦੇ ਕੰਪਨੀ ਕਮਾਂਡਰ ਰਾਜੇਸ਼ ਯਾਦਵ ਨੂੰ ਸੂਚਨਾ ਦਿੱਤੀ ਅਤੇ ਕਰਮਚਾਰੀਆਂ ਨੂੰ ਨਾਲ ਲੈ ਕੇ ਦੱਸੀ ਹੋਈ ਜਗ੍ਹਾ ਉਪਰ ਸਰਚ ਕੀਤੀ ਤਾਂ ਉਥੋਂ 516 ਗ੍ਰਾਮ ਹੈਰੋਇਨ ਬਰਾਮਦ ਹੋਈ | ਥਾਣਾ ਖਾਲੜਾ ਪੁਲਿਸ ਵਲੋਂ ਅਣਪਛਾਤੇ ਵਿਅਕਤੀ ਖਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਵਿਕਾਸ ਕਾਰਜਾਂ ਨੂੰ ਲੈ ਕੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਪਿੰਡ-ਪਿੰਡ ਮੀਟਿੰਗਾਂ <br/> ਅਗਲੀ ਖ਼ਬਰ ਸਰਪੰਚ ਗੁਰਦਿਆਲ ਸਿੰਘ ਕਾਂਗਰਸ ਦੇ ਬਲਾਕ ਖਡੂਰ ਸਾਹਿਬ ਤੋਂ ਪ੍ਰਧਾਨ ਨਿਯੁਕਤ <br/>
Ad Position 24