05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਵਿਕਾਸ ਕਾਰਜਾਂ ਨੂੰ ਲੈ ਕੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਪਿੰਡ-ਪਿੰਡ ਮੀਟਿੰਗਾਂ <br/>

Ad Position 21
repet_subhas-goyals [Copy P29]
ਅਜੀਤ ਡੈਸਕ 09-05-2026
ਤਰਨ ਤਾਰਨ, 8 ਮਈ (ਹਰਿੰਦਰ ਸਿੰਘ)-ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਹਲਕੇ ਦੇ ਪਿੰਡਾਂ ਵਿਚ ਲੋਕਾਂ ਨਾਲ ਸੰਪਰਕ ਤੇ ਵਿਕਾਸ ਕਾਰਜਾਂ ਨੂੰ ਲੈ ਕੇ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਇਸੇ ਤਹਿਤ ਉਨ੍ਹਾਂ ਵਲੋਂ ਪਿੰਡ ਹੰਸਾਂ ਵਾਲਾ, ਗੋਇੰਦਵਾਲ ਸਾਹਿਬ, ਭਰੋਵਾਲ, ਸ਼ੇਖਚੱਕ ਅਤੇ ਹੋਰ ਪਿੰਡਾਂ ਵਿਚ ਸਰਪੰਚ, ਪੰਚਾਇਤ ਮੈਂਬਰਾਂ, ਨੌਜਵਾਨਾਂ ਤੇ ਇਲਾਕਾ ਨਿਵਾਸੀਆਂ ਨਾਲ ਵਿਸ਼ੇਸ਼ ਮੀਟਿੰਗਾਂ ਕੀਤੀਆਂ ਗਈਆਂ | ਮੀਟਿੰਗਾਂ ਦੌਰਾਨ ਲੋਕਾਂ ਵਲੋਂ ਇਲਾਕੇ ਨਾਲ ਸੰਬੰਧਿਤ ਮੁੱਖ ਮੰਗਾਂ ਅਤੇ ਸਮੱਸਿਆਵਾਂ ਵਿਧਾਇਕ ਸਾਹਿਬ ਦੇ ਧਿਆਨ ਵਿਚ ਲਿਆਂਦੀਆਂ ਗਈਆਂ | ਮਨਜਿੰਦਰ ਸਿੰਘ ਲਾਲਪੁਰਾ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਘਰ ਤੱਕ ਪਹੁੰਚਾਉਣ ਲਈ ਉਹ ਵਚਨਬੱਧ ਹਨ ਅਤੇ ਹਲਕੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਲਾਲਪੁਰਾ ਨੇ ਕਿਹਾ ਕਿ ਜੋ ਮੈਂ ਹਲਕੇ ਦੇ ਵਿਚੋਂ ਛੇ ਮਹੀਨੇ ਬਾਹਰ ਰਿਹਾ ਹਾਂ ਉਹ ਵੀ ਛੇ ਮਹੀਨਿਆਂ ਦੀ ਕਸਰ ਪੂਰੀ ਕਰ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਨਿਰੰਤਰ ਕੰਮ ਕਰ ਰਹੀ ਹੈ | ਹਲਕਾ ਖਡੂਰ ਸਾਹਿਬ ਦੇ ਹਰ ਪਿੰਡ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ | ਪਿੰਡਾਂ ਦੇ ਵਿਚ ਵਿਕਾਸ ਦੀ ਗੱਲ ਕਰਦੇ ਹੋਏ ਲਾਲਪੁਰਾ ਨੇ ਕਿਹਾ ਕਿ ਹਲਕਾ ਖਡੂਰ ਸਾਹਿਬ ਦੇ ਕੁਝ ਪਿੰਡਾਂ ਦੇ ਵਿੱ ਖੇਡ ਮੈਦਾਨ ਬਣਨ ਦਾ ਕੰਮ ਚੱਲ ਰਿਹਾ ਹੈ, ਜੋ ਕਿ ਛੇਤੀ ਹੀ ਮੁਕੰਮਲ ਹੋ ਜਾਵੇਗਾ ਅਤੇ ਆਉਣ ਵਾਲੇ ਸਮੇਂ ਦੇ ਵਿਚ ਕੁਝ ਹੋਰ ਪਿੰਡਾਂ ਨੂੰ ਖੇਡ ਮੈਦਾਨ ਦਿੱਤੇ ਜਾਣਗੇ | ਇਸ ਮੌਕੇ ਸਰਪੰਚ ਨਿਰਮਲ ਸਿੰਘ ਢੋਟੀ, ਬਲਾਕ ਪ੍ਰਧਾਨ ਹੈਰੀ ਗਿੱਲ, ਕੁਲਦੀਪ ਸਿੰਘ ਫੈਲੋਕੇ, ਗੁਰਸ਼ਰਨ ਸਿੰਘ ਫਤਿਆਬਾਦ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਡੱਲ ਦੇ ਖੇਤਾਂ 'ਚੋਂ ਪਾਕਿਸਤਾਨੀ ਡਰੋਨ ਬਰਾਮਦ, ਮੁਕੱਦਮਾ ਦਰਜ <br/> ਅਗਲੀ ਖ਼ਬਰ ਹੈਰੋਇਨ ਤੇ ਪਿਸਟਲ ਸਮੇਤ ਇਕ ਵਿਅਕਤੀ ਕਾਬੂ, ਇਕ ਫ਼ਰਾਰ
Ad Position 24