05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸਫ਼ਾਈ ਸੇਵਕਾਂ ਵਲੋਂ ਨਗਰ ਕੌਂਸਲ ਦਫ਼ਤਰ ਅੱਗੇ ਹੜਤਾਲ ਤੀਸਰੇ ਦਿਨ 'ਚ ਹੋਈ ਦਾਖ਼ਲ <br/>

Ad Position 21
repet_subhas-goyals [Copy P29]
ਅਜੀਤ ਡੈਸਕ 09-05-2026
ਤਰਨ ਤਾਰਨ, 8 ਮਈ (ਹਰਿੰਦਰ ਸਿੰਘ)-ਨਗਰ ਕੌਂਸਲ ਦਫ਼ਤਰ ਅੱਗੇ ਕੱਚੇ ਕਾਮਿਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਗਈ ਹੜ੍ਹਤਾਲ ਤੀਸਰੇ ਦਿਨ ਵੀ ਜਾਰੀ ਰਹੀ, ਜਿਸ ਦੀ ਪ੍ਰਧਾਨਗੀ ਪ੍ਰਧਾਨ ਬਲਵਿੰਦਰ ਸਿੰਘ ਵਲੋਂ ਕੀਤੀ ਗਈ | ਇਸ ਮੌਕੇ ਪ੍ਰਧਾਨ ਬਲਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਸਮੂਹ ਮੁਲਾਜ਼ਮਾਂ ਨੇ ਮੁਕੰਮਲ ਹੜਤਾਲ ਕੀਤੀ ਹੈ, ਕਿਉਂਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ, ਜਿਸ ਨੇ ਸਰਕਾਰ ਬਣਨ ਤੋਂ ਪਹਿਲਾਂ ਕਿਹਾ ਸੀ ਕਿ ਜੇ ਸਾਡੀ ਸਰਕਾਰ ਹੋਂਦ ਵਿਚ ਆਈ ਤਾਂ ਇਹ ਹਰਾ ਪੈਨ ਮੁਲਾਜ਼ਮਾਂ ਲਈ ਹੈ, ਪਰ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਕੱਚੇ ਮੁਲਾਜ਼ਮਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਪੰਜਾਬ ਵਿਚ 80 ਫ਼ੀਸਦੀ ਮੁਲਾਜ਼ਮ ਕੱਚੇ ਹਨ, ਜਿੰਨਾਂ ਨੂੰ ਸਿਰਫ਼ ਨਿਗੂਣੀ ਤਨਖ਼ਾਹ ਹੀ ਦਿੱਤੀ ਜਾ ਰਹੀ ਹੈ | ਇਸ ਮਹਿੰਗਾਈ ਵਿਚ ਉਨ੍ਹਾਂ ਦਾ ਗੁਜ਼ਾਰਾ ਬਹੁਤ ਮੁਸ਼ਕਿਲ ਨਾਲ ਹੋ ਰਿਹਾ ਹੈ | ਸਰਕਾਰ ਨੇ ਨਾ ਹੀ ਮੁਲਾਜ਼ਮ ਪੱਕੇ ਕੀਤੇ ਅਤੇ ਨਾ ਹੀ ਠੇਕੇਦਾਰੀ ਸਿਸਟਮ ਬੰਦ ਕੀਤਾ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ | ਇਸ ਮੌਕੇ ਰਾਮ ਪ੍ਰਕਾਸ਼ ਮੀਤ ਪ੍ਰਧਾਨ, ਜੱਜਪਾਲ, ਨਿੰਦੀ, ਸੁਰਜੀਤ ਕੁਮਾਰ, ਤਿਲਕ ਰਾਜ, ਕਾਲਾ, ਰਾਜੇਸ਼ ਕੁਮਾਰ, ਆਸ਼ੂ ਕੁਮਾਰ, ਕ੍ਰਿਸ਼ਨ, ਮਨੀਪ, ਜਗਮੋਹਨ, ਰਜਿੰਦਰ ਕੁਮਾਰ, ਲਛਮਣ, ਕੁਲਵੰਤ, ਸੰਤੋਸ਼, ਸਲਮਾ, ਬੱਬਲੀ, ਰਾਣੀ, ਸੰਨੀ ਕੁਮਾਰ, ਸਾਹਿਬ ਸਿੰਘ, ਦਲੀਪ, ਸੁਨੀਲ, ਭੋਲੀ, ਸੋਨੀਆ, ਹੈਪੀ, ਧੀਰਾ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਫਾਰਮੇਸੀ ਅਫ਼ਸਰ ਡਾਇਰੈਕਟਰ ਦਫ਼ਤਰ ਚੰਡੀਗ਼ੜ੍ਹ ਵਿਖੇ 12 ਨੂੰ ਕਰਨਗੇ ਰੋਸ ਰੈਲੀ ਅਗਲੀ ਖ਼ਬਰ ਕੈਰੋਂ ਮੰਡੀ 'ਚ ਕਣਕ ਦੀ ਲਿਫਟਿੰਗ ਠੱਪ, ਆੜ੍ਹਤੀਆਂ ਤੇ ਮਜ਼ਦੂਰਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
Ad Position 24