ਤਰਨ ਤਾਰਨ, 8 ਮਈ (ਹਰਿੰਦਰ ਸਿੰਘ)-ਫਾਰਮੇਸੀ ਅਫ਼ਸਰ ਯੂਨੀਅਨ ਵਲੋਂ ਲੰਮੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਸੰਬੰਧੀ ਇਕ ਮੰਗ ਪੱਤਰ ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਨੂੰ ਸੌਂਪਿਆ ਗਿਆ | ਇਸ ਮੌਕੇ ਫਾਰਮੇਸੀ ਅਫਸਰ ਆਗੂ ਰਣਜੀਤ ਸਿੰਘ ਬਾਠ ਨੇ ਦੱਸਿਆ ਕਿ 2006 ਤੋਂ ਅਸੀਂ ਪੇਂਡੂ ਡਿਸਪੈਂਸਰੀਆਂ ਵਿਚ ਕੰਮ ਕਰ ਰਹੇ ਹਾਂ ਅਤੇ ਤੱਕ ਸਰਕਾਰ ਵਲੋਂ ਉਨ੍ਹਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ | ਉਨ੍ਹਾਂ ਦੱਸਿਆ ਕਿ 2011 ਵਿਚ ਸਰਕਾਰ ਵਲੋਂ ਕੁਝ ਮੈਡੀਕਲ ਅਫ਼ਸਰਾਂ ਨੂੰ ਰੈਗੂਲਰ ਕੀਤਾ ਗਿਆ ਪਰ ਫਾਰਮੇਸੀ ਅਫਸਰਾਂ ਨਾਲ ਭੇਦਭਾਵ ਕੀਤਾ ਗਿਆ | ਇਸ ਤੋਂ ਇਲਾਵਾ ਸਾਲ 2021 ਵਿਚ 641 ਫਾਰਮੇਸੀ ਅਫ਼ਸਰਾਂ ਨੂੰ ਹੈਲਥ ਡਿਪਾਰਟਮੈਂਟ ਵਿਚ ਸ਼ਿਫਟ ਕਰ ਦਿੱਤਾ ਗਿਆ | ਮੰਗ ਪੱਤਰ ਵਿਚ ਮੰਗ ਕੀਤੀ ਗਈ ਕਿ ਫਾਰਮੇਸੀ ਅਫ਼ਸਰ ਲੰਮੇ ਸਮੇਂ ਤੋਂ ਆਪਣੀਆਂ ਸੇਵਾਵਾਂ ਦੇ ਰਹੇ ਹਨ, ਉਨ੍ਹਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ, ਯੋਗ ਤਨਖਾਹ ਦੇ ਕੇ ਸਰਕਾਰੀ ਸਹੂਲਤਾਂ ਦਿੱਤੀਆਂ ਜਾਣ | ਆਗੂਆਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਵਿਚ ਰਹਿ ਗਏ ਫਾਰਮੇਸੀ ਅਫਸਰਾਂ ਨੂੰ ਅਪ੍ਰੈਲ 2025 ਤੋਂ ਰੈਗੂਲਰ ਪਾਲਸੀ ਲਾਗੂ ਕਰ ਦਿੱਤੀ ਗੀ ਹੈ ਪਰ ਹੈਲਥ ਡਿਪਾਰਟਮੈਂਟ ਵਿਚ ਸ਼ਿਫਟ ਹੋਏ ਫਾਰਮਾਸਿਸਟਾਂ ਨੂੰ ਹਾਲੇ ਤੱਕ ਰੈਗੂਲਰ ਪਾਲਸੀ ਨਹੀਂ ਦਿੱਤੀ ਗਈ | ਉਨ੍ਹਾਂ ਨਾਲ ਬਹੁਤ ਬੇਇਨਸਾਫੀ ਹੋ ਰਹੀ ਹੈ | ਉਨ੍ਹਾਂ ਦੱਸਿਆ ਕਿ ਫਾਰਮੇਸੀ ਅਫਸਰ 12 ਮਈ ਨੂੰ ਡਾਇਰੈਕਟਰ ਦਫਤਰ ਚੰਡੀਗੜ ਵਿਖੇ ਰੋਸ ਰੈਲੀ ਕਰਨ ਜਾ ਰਹੇ ਹਨ ਅਤੇ ਸਿਵਲ ਸਰਜਨ ਨੂੰ ਸਮੂਹਿਕ ਛੁੱਟੀ ਦਿੱਤੀ ਗਈ ਹੈ | ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਫਾਰਮਾਸਿਸਟਾਂ ਦੀ ਬਣਦੀ ਤਨਖਾਹ ਲਾਗੂ ਕੀਤੀ ਜਾਵੇ ਨਹੀਂ ਤਾਂ ਆਉਣ ਵਾਲੇ ਸਮੇਂ ਦੌਰਾਨ ਸੰਘਰਸ਼ ਹੋਰ ਤੇਜ ਕੀਤਾ ਜਾਵੇਗਾ | ਇਸ ਮੌਕੇ ਪ੍ਰਧਾਨ ਸਾਹਿਬ ਸਿੰਘ, ਰਣਜੀਤ ਸਿੰਘ ਬਾਠ, ਵਰਿੰਦਰਪਾਲ ਸਿੰਘ ਭਾਟੀਆ, ਅਮਰਿੰਦਰ ਸਿੰਘ, ਪੁਸ਼ਪਿੰਦਰ ਸਿੰਘ, ਨਿਮਰਤਾ, ਮਨਬੀਰ ਸਿੰਘ, ਅਮਨਦੀਪ ਸਿੰਘ, ਪ੍ਰਭਜੀਤ ਸਿੰਘ, ਸਰਬਜੀਤ ਕੁਮਾਰ, ਗੁਲਤਾਰ ਸਿੰਘ, ਕੁਲਵਿੰਦਰ ਸਿੰਘ, ਰਵਿੰਦਰ ਕੌਰ, ਕੁਲਵਿੰਦਰ ਕੌਰ, ਜਤਿੰਦਰ ਕੌਰ, ਸਰਬਜੀਤ ਕੌਰ, ਇੰਦਰਜੀਤ ਸਿੰਘ ਸੇਖੋਂ ਵਿਸ਼ੇਸ਼ ਤੌਰ 'ਤੇ ਰੈਗੂਲਰ ਫਾਰਮੇਸੀ ਅਫਸਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ, ਜਨਰਲ ਸੱਕਤਰ ਨਵਕਿਰਨ ਸਿੰਘ, ਬਲਵਿੰਦਰ ਸਿੰਘ, ਮਨਜੀਤ ਰਾਏ, ਟਵਿੰਕਲ, ਜਸਕੀਰਤ ਸਿੰਘ, ਰਵਿੰਦਰ ਸਿੰਘ, ਇੰਦਰਜੀਤ ਸਿੰਘ, ਨਵਦੀਪ ਤੇ ਰਾਹੁਲ ਆਦਿ ਮੌਜੂਦ ਸਨ |