04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਬੀ. ਐੱਡ. ਫਰੰਟ ਪੰਜਾਬ ਵਲੋਂ 4161 ਅਧੀਨ ਭਰਤੀ ਅਧਿਆਪਕਾਂ ਦੇ ਸਮਰਥਨ ਦਾ ਐਲਾਨ <br/>

Ad Position 21
repet_subhas-goyals [Copy P29]
ਅਜੀਤ ਡੈਸਕ 09-05-2026
ਤਰਨ ਤਾਰਨ, 8 ਮਈ (ਇਕਬਾਲ ਸਿੰਘ ਸੋਢੀ)-ਬੀ. ਐੱਡ. ਅਧਿਆਪਕ ਫਰੰਟ ਹਮੇਸ਼ਾ 4161 ਭਰਤੀ ਵਾਲੇ ਅਧਿਆਪਕ ਸਾਥੀਆਂ ਨਾਲ ਖੜਾ ਹੈ | ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਕਰਦੇ ਹੋਏ ਬੀ. ਐੱਡ ਅਧਿਆਪਕ ਫਰੰਟ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਪ੍ਰਭਜੋਤ ਸਿੰਘ ਗੋਹਲਵੜ ਅਤੇ ਆਗੂਆਂ ਨੇ 4161 ਅਧੀਨ ਭਰਤੀ ਅਧਿਆਪਕਾਂ ਦੇ ਸਮਰਥਨ ਦਾ ਪੂਰਾ ਐਲਾਨ ਕਰਦਿਆਂ ਕਿਹਾ ਹੈ ਕਿ ਤਿੰਨ ਸਾਲਾਂ ਤੋਂ ਸੇਵਾ ਨਿਭਾਅ ਰਹੇ ਇਨ੍ਹਾਂ ਅਧਿਆਪਕਾਂ ਨਾਲ ਸਰਕਾਰ ਵਲੋਂ ਕੀਤੀ ਜਾ ਰਹੀ ਬੇਇਨਸਾਫ਼ੀ ਨਹੀਂ ਹੋਣ ਦਿੱਤੀ ਜਾਵੇਗੀ | ਫਰੰਟ ਦੇ ਆਗੂਆਂ ਦਵਿੰਦਰ ਸਿੰਘ ਖਹਿਰਾ, ਬਲਜਿੰਦਰ ਸਿੰਘ, ਸੁਖਬੀਰ ਸਿੰਘ, ਪਰਮਿੰਦਰ ਸਿੰਘ ਨਾਗੀ, ਲਾਲੀ ਸੁਖਜਿੰਦਰ ਸਿੰਘ, ਜਗਦੇਵ ਸਿੰਘ, ਹਰਪਾਲ ਸਿੰਘ ਆਦਿ ਵਲੋਂ ਜਾਰੀ ਬਿਆਨ ਵਿਚ ਕਿਹਾ ਕਿ 4161 ਅਧਿਆਪਕਾਂ ਦੀਆਂ ਅਸਾਮੀਆਂ ਦਾ ਨਤੀਜਾ ਘੋਸ਼ਿਤ ਹੋਣ ਸਮੇਂ ਉਮੀਦਵਾਰਾਂ ਵਲੋਂ ਪ੍ਰਾਪਤ ਅੰਕਾਂ ਦੇ ਆਧਾਰ 'ਤੇ ਹੀ ਸਿੱਖਿਆ ਵਿਭਾਗ ਵਲੋਂ ਮੈਰਿਟ ਤਿਆਰ ਕੀਤੀ ਗਈ ਸੀ ਤੇ ਉਨ੍ਹਾਂ ਨੂੰ ਨਿਯੁਕਤੀ ਦਿੱਤੀ ਗਈ ਸੀ, ਪਰ ਬਾਅਦ ਵਿਚ ਕਿਸੇ ਕੇਸ ਦੇ ਚੱਲਦੇ ਨਤੀਜੇ ਰਿਵਾਈਜ਼ ਕੀਤੇ ਗਏ, ਜਿਸ ਵਿਚ ਵਿਭਾਗ ਵਲੋਂ ਦੁਬਾਰਾ ਰਿਜ਼ਲਟ ਰਿਵਾਈਜ਼ ਕੀਤਾ ਗਿਆ, ਜਿਸ ਨਾਲ ਉਨ੍ਹਾਂ ਦੇ ਅੰਕ ਘੱਟ ਗਏ ਅਤੇ ਹੁਣ ਤਿੰਨ ਸਾਲ ਦੀ ਸੇਵਾ ਬਾਅਦ 300 ਦੇ ਕਰੀਬ ਅਧਿਆਪਕਾ ਨੂੰ ਵਿਭਾਗ ਤੋਂ ਬਾਹਰ ਕੱਢਿਆ ਜਾ ਰਿਹਾ ਹੈ | ਇਸ ਨੂੰ ਪੂਰੀ ਤਰ੍ਹਾਂ ਬੇਇਨਸਾਫ਼ੀ ਕਰਾਰ ਦਿੰਦੇ ਹੋਏ ਆਗੂਆਂ ਨੇ ਕਿਹਾ ਕਿ ਜਦੋਂ ਤਿੰਨ ਸਾਲਾਂ ਤੋਂ ਅਧਿਆਪਕ ਇਮਾਨਦਾਰੀ ਨਾਲ ਆਪਣੀ ਜਿੰਮੇਵਾਰੀ ਨਿਭਾ ਰਹੇ ਹਨ, ਉਨ੍ਹਾਂ ਨੂੰ ਦੁਬਾਰਾ ਬੇਰੁਜ਼ਗਾਰੀ ਦੇ ਹਨੇਰੇ ਵੱਲ ਧੱਕਣਾ ਬਿਲਕੁਲ ਗਲਤ ਹੈ | ਉਨ੍ਹਾਂ ਕਿਹਾ ਕਿ ਭਰਤੀ ਪ੍ਰਕਿਰਿਆ ਵਿਚ ਗ਼ਲਤੀਆਂ ਕਰਨ ਵਾਲੇ ਅਧਿਕਾਰੀਆਂ ਖਿਲਾਫ਼ ਕੋਈ ਕਾਰਵਾਈ ਕਰਨ ਦੀ ਥਾਂ 'ਤੇ ਸਜ਼ਾ ਬੇਕਸੂਰ ਅਧਿਆਪਕਾਂ ਨੂੰ ਮਿਲ ਰਹੀ ਹੈ | ਬੀ.ਐੱਡ ਅਧਿਆਪਕ ਫਰੰਟ ਨੇ ਵਿਭਾਗ ਦੀ ਇਹ ਧੱਕੇਸ਼ਾਹੀ ਬਰਦਾਸ਼ਤ ਨਾ ਕਰਦੇ ਹੋਏ ਚਿਤਾਵਨੀ ਦਿੱਤੀ ਕਿ ਜੇਕਰ ਵਿਭਾਗ ਨੇ ਇਨ੍ਹਾਂ ਬੇਕਸੂਰ ਅਧਿਆਪਕਾਂ ਨੂੰ ਬਹਾਲ ਨਾ ਕੀਤਾ ਤਾਂ ਭਰਾਤਰੀ ਜਥੇਬੰਦੀਆਂ ਨਾਲ ਮਿਲ ਕੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਉਨ੍ਹਾਂ ਸਕੂਲ ਮੁਖੀਆਂ ਨੰੂ ਵੀ ਅਪੀਲ ਕੀਤੀ ਕਿ ਉਹ ਪੀੜਤ ਅਧਿਆਪਕਾਂ ਦਾ ਸਾਥ ਦੇਣ ਅਤੇ ਕਿਸੇ ਵੀ ਤਰ੍ਹਾਂ ਦੀ ਕਾਹਲੀ ਨਾ ਵਰਤਣ | ਆਗੂਆਂ ਨੇ ਸਰਕਾਰ ਅਤੇ ਵਿਭਾਗ ਨੂੰ ਆਪਣੇ ਫੈਸਲੇ ਉੱਤੇ ਮੁੜ ਵਿਚਾਰ ਕਰਨ ਅਤੇ ਜਾਰੀ ਨੋਟੀਫਿਕੇਸ਼ਨ ਰੱਦ ਕਰਨ ਬੇਨਤੀ ਕਰਦੇ ਹੋਏ ਅਤੇ ਚਿਤਾਵਨੀ ਦਿੰਦੇ ਹੋਏ ਸਪੱਸ਼ਟ ਕੀਤਾ ਕਿ ਸਾਂਝਾ ਅਧਿਆਪਕ ਮੋਰਚਾ ਪੰਜਾਬ 4161 ਅਧਿਆਪਕਾਂ ਦੇ ਹੱਕ ਵਿਚ ਹਰ ਮੰਚ 'ਤੇ ਉਨ੍ਹਾਂ ਨਾਲ ਖੜਾ ਹੈ ਅਤੇ ਕਿਸੇ ਵੀ ਕੀਮਤ 'ਤੇ ਇਕ ਵੀ ਅਧਿਆਪਕ ਨੂੰ ਵਿਭਾਗ ਤੋਂ ਬਾਹਰ ਨਹੀਂ ਹੋਣ ਦਿੱਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਅਲਪਾਈਨ ਸਕੂਲ 'ਚ ਵਿਸ਼ਵ ਰੈੱਡ ਕਰਾਸ ਦਿਵਸ ਮਨਾਇਆ <br/> ਅਗਲੀ ਖ਼ਬਰ ਇੰਸ. ਬਿੰਦਰਜੀਤ ਸਿੰਘ ਸਰਾਂ ਨੂੰ ਸਿੰਘ ਗਲੋਬਲ ਝਬਾਲ ਵਾਲਿਆਂ ਨੇ ਕੀਤਾ ਸਨਮਾਨਿਤ <br/>
Ad Position 24