04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਜ਼ਿਲ੍ਹਾ ਕਾਂਗਰਸ ਕਮੇਟੀ 'ਚ ਨਵੇਂ ਬਣੇ ਅਹੁਦੇਦਾਰਾਂ ਨੂੰ ਜ਼ਿਲ੍ਹਾ ਪ੍ਰਧਾਨ ਭੁੱਲਰ ਨੇ ਨਿਯੁਕਤੀ ਪੱਤਰ ਦਿੱਤੇ <br/>

Ad Position 21
repet_subhas-goyals [Copy P29]
ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨਵੇਂ ਬਣੇ ਜ਼ਿਲ੍ਰਾ ਵਾਈਸ ਪ੍ਰਧਾਨ ਰਮਨ ਕੁਮਾਰ ਝਬਾਲ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ ਨਾਲ ਹੋਰ ਕਾਂਗਰਸੀ ਆਗੂ ਅਤੇ ਵਰਕਰ | ਤਸਵੀਰ: ਗੱਗੋਬੂਹਾ <br/> 09-05-2026
ਝਬਾਲ, 8 ਮਈ (ਸਰਬਜੀਤ ਸਿੰਘ)-ਕਾਂਗਰਸ ਹਾਈਕਮਾਨ ਦੇ ਆਦੇਸ਼ਾਂ ਤਹਿਤ ਆ ਰਹੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਵਲੋਂ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀਆਂ ਗਤੀਵਿਧੀਆਂ ਤਹਿਤ ਪਿਛਲੇ ਦਿਨੀਂ ਜ਼ਿਲ੍ਹਾ ਕਮੇਟੀ ਵਿਚ ਨਵ ਨਿਯੁਕਤ ਕੀਤੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਕਾਂਗਰਸੀ ਵਰਕਰਾਂ ਦੀ ਵੱਡੀ ਹਾਜ਼ਰੀ ਵਿਚ ਵੰਡੇ ਗਏ | ਇਸ ਸਮੇਂ ਨਵ ਨਿਯੁਕਤ ਹੋਏ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਰਮਨ ਕੁਮਾਰ ਝਬਾਲ ਸਮੇਤ ਹੋਰ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਕਿਹਾ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਵਾਸਤੇ ਵੱਡੀ ਜਿੱਤ ਲਈ ਹਰੇਕ ਕਾਂਗਰਸੀ ਵਰਕਰ ਦਾ ਫਰਜ਼ ਬਣਦਾ ਹੈ ਕਿ ਵੱਧ ਤੋਂ ਵੱਧ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰੇ | ਉਨ੍ਹਾਂ ਕਿਹਾ ਕਿ ਇਸ ਕੰਮ ਲਈ ਪਿੰਡਾਂ ਵਿਚ ਬੂਥ ਪੱਧਰ 'ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਸ ਸਮੇਂ ਜ਼ਿਲ੍ਹਾ ਪ੍ਰਧਾਨ ਭੁੱਲਰ ਨੇ ਲੋਕਾਂ ਅਤੇ ਵਰਕਰਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਵਿਸ਼ਵਾਸ ਦਿਵਾਇਆ ਕਿ ਕਾਂਗਰਸ ਪਾਰਟੀ ਦੀ ਸਰਕਾਰ ਆਉਣ ਤੇ ਵਰਕਰਾਂ ਨੂੰ ਬਣਦਾ ਮਾਣ ਸਤਿਕਾਰ ਜ਼ਰੂਰ ਦਿਤਾ ਜਾਵੇਗਾ ਅਤੇ ਕਿਸੇ ਨੂੰ ਵੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਇਸ ਸਮੇਂ ਪ੍ਰਧਾਨ ਰਮਨ ਕੁਮਾਰ ਝਬਾਲ ਨੇ ਕਿਹਾ ਕਿ ਉਹ ਕਾਂਗਰਸ ਦੀ ਮਜ਼ਬੂਤੀ ਲਈ ਦਿਨ ਰਾਤ ਮਿਹਨਤ ਕਰਨਗੇ | ਇਸ ਸਮੇਂ ਬਲਾਕ ਪ੍ਰਧਾਨ ਪ੍ਰਦੀਪ ਸਿੰਘ ਪੰਡੋਰੀ, ਹੀਰਾ ਸਿੰਘ ਮੱਲ੍ਹੀ, ਸਰਪੰਚ ਗੁਰਜੀਤ ਸਿੰਘ ਮੁਰਾਦਪੁਰਾ, ਨਰੇਸ਼ ਕੁਮਾਰ, ਡਾ. ਚਰਨਜੀਤ ਸਿੰਘ, ਹਰਜੋਤ ਸਿੰਘ ਛਾਪਾ, ਅੰਮਿ੍ਤਪਾਲ ਸਿੰਘ ਭੁੱਚਰ, ਚਰਨਜੀਤ ਸਿੰਘ ਭੁੱਚਰ, ਮੈਂਬਰ ਗੋਰਾ ਸੂਦ, ਮੈਂਬਰ ਸਵਰਨ ਸਿੰਘ, ਸੋਨੂੰ ਸਿੰਘ ਜੈਂਟੀ, ਬੂਟਾ ਸਿੰਘ, ਰਵੇਲ ਸਿੰਘ, ਗੁਰਮੇਲ ਸਿੰਘ, ਗੁਰਜੰਟ ਸਿੰਘ, ਸੁੱਚਾ ਸਿੰਘ, ਪ੍ਰਗਟ ਸਿੰਘ, ਬਿੱਟੂ ਹਲਵਾਈ, ਸਨੀਲ ਕੁਮਾਰ ਛੀਨਾ, ਭੂਸ਼ਣ ਸ਼ਰਮਾ, ਸੁਰਿੰਦਰ ਪਾਲ ਕਾਲੂ, ਅੰਕੁਸ਼ ਧੋਨੀ ਤੇ ਪੁਸ਼ਪ ਸ਼ਰਮਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਵਣ ਸਿੰਘ ਝੀਤਾ ਸਾਬਕਾ ਫÏਜੀ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ <br/> ਅਗਲੀ ਖ਼ਬਰ ਮਿਲੇਨੀਅਮ ਵਰਲਡ ਸਕੂਲ ਕੈਰੋਂ ਵਿਖੇ ਮਾਂ ਦਿਵਸ ਮਨਾਇਆ <br/>
Ad Position 24