04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਮਾਂ ਦਿਵਸ ਤੇ ਰੈੱਡ ਕਰਾਸ ਦਿਵਸ ਮਨਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 09-05-2026
ਅੰਮਿ੍ਤਸਰ, 8 ਮਈ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਪਬਲਿਕ ਸਕੂਲ ਵਿਖੇ ਮਾਂ ਦਿਵਸ ਤੇ ਰੈੱਡ ਕਰਾਸ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ 'ਚ ਵਿਸ਼ੇਸ਼ ਸਭਾ ਕਰਵਾਈ ਗਈ, ਜਿਸ 'ਚ ਵਿਦਿਆਰਥੀਆਂ ਨੇ ਮਾਵਾਂ ਨੂੰ ਸਮਰਪਿਤ ਗੀਤ, ਕਵਿਤਾਵਾਂ ਤੇ ਭਾਸ਼ਣਾਂ ਸਮੇਤ ਕਈ ਤਰ੍ਹਾਂ ਦੀਆਂ ਸਭਿਆਚਾਰਕ ਗਤੀਵਿਧੀਆਂ ਪੇਸ਼ ਕਰਕੇ ਆਪਣਾ ਧੰਨਵਾਦ ਪ੍ਰਗਟ ਕੀਤਾ | ਵਿਦਿਆਰਥੀਆਂ ਦੁਆਰਾ ਬਣਾਏ ਗਏ ਮਨਮੋਹਕ ਅਤੇ ਰੰਗੀਨ ਕਾਰਡ ਤੇ ਫ਼ੋਟੋ ਫਰੇਮਾਂ ਆਦਿ ਦੇ ਰੂਪ 'ਚ ਪ੍ਰਦਰਸ਼ਨੀ ਲਗਾਈ ਗਈ | ਇਸ ਦੌਰਾਨ ਵਿਦਿਆਰਥੀਆਂ ਨੇ ਰੈੱਡ ਕਰਾਸ ਦੇ ਬੁਨਿਆਦੀ ਸਿਧਾਂਤਾਂ ਜਿਵੇਂ ਕਿ ਮਨੁੱਖਤਾ, ਨਿਰਪੱਖਤਾ, ਅਜ਼ਾਦੀ, ਸਵੈਸੇਵੀ, ਸੇਵਾ, ਏਕਤਾ ਅਤੇ ਸਰਵਵਿਆਪਕਤਾ ਨੂੰ ਉਜਾਗਰ ਕੀਤਾ | ਉਨ੍ਹਾਂ ਨੇ ਪੀੜ੍ਹਤ ਲੋਕਾਂ ਦੀ ਮਦਦ ਕਰਨ ਅਤੇ ਉਨ੍ਹਾਂ ਨੂੰ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਨ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ | ਸਕੂਲ ਦੇ ਪ੍ਰਬੰਧਕ ਸ੍ਰੀਮਤੀ ਸਵੀਨ ਪੁਰੀ ਨੇ ਕਿਹਾ ਕਿ ਇਹ ਮਾਨਵਤਾਵਾਦੀ ਲਹਿਰ ਹੈ ਅਤੇ ਸਾਰਿਆਂ ਨੂੰ ਰੈੱਡ ਕ੍ਰਾਸ ਦੇ ਸਿਧਾਂਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ | ਉਨ੍ਹਾਂ ਨੇ ਸਾਰੀਆਂ ਮਾਵਾਂ ਨੂੰ ਵਿਸ਼ੇਸ਼ ਦਿਨ 'ਤੇ ਵਧਾਈ ਵੀ ਦਿੱਤੀ | ਸਕੂਲ ਦੇ ਪਿ੍ੰਸੀਪਲ ਡਾ. ਪੱਲਵੀ ਸੇਠੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਹ ਮਨੁੱਖੀ ਦੁੱਖਾਂ ਨੂੰ ਦੂਰ ਕਰਨ, ਮਨੁੱਖੀ ਜੀਵਨ ਅਤੇ ਮਾਨ ਸਨਮਾਨ ਦੀ ਰੱਖਿਆ ਕਰਨ ਅਤੇ ਐਮਰਜੈਂਸੀ ਦਾ ਜਵਾਬ ਦੇਣ ਲਈ ਸਾਡੀ ਵਚਨਬੱਧਤਾ ਨੂੰ ਦੁਹਰਾਉਣ ਦਾ ਮੌਕਾ ਹੈ | ਉਨ੍ਹਾਂ ਨੇ ਬੱਚਿਆਂ ਦੇ ਜੀਵਨ ਅਤੇ ਕਦਰਾਂਕੀਮਤਾਂ ਨੂੰ ਆਕਾਰ ਦੇਣ 'ਚ ਮਾਵਾਂ ਦੀ ਮਹੱਤਤਾ 'ਤੇ ਵੀ ਚਾਨਣਾ ਪਾਇਆ |
Ad Position 22
No active advertisement
ਪਿਛਲੀ ਖ਼ਬਰ ਫ਼ਰਦ ਕੇਂਦਰ ਕੰਪਿਊਟਰ ਅਪਰੇਟਰ ਐਸੋਸੀਏਸ਼ਨ ਵਲੋਂ ਹੜਤਾਲ ਅਗਲੀ ਖ਼ਬਰ ਸਰਵਣ ਸਿੰਘ ਝੀਤਾ ਸਾਬਕਾ ਫÏਜੀ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ <br/>
Ad Position 24