04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਪਿੰਡ ਭਰੋਵਾਲ ਤੋਂ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਤੇ ਸਰਪੰਚ ਅਵਤਾਰ ਸਿੰਘ ਬਿੱਲਾ ਨੂੰ ਮਿਲਿਆ ਭਰਪੂਰ ਸਮਰਥਨ

Ad Position 21
repet_subhas-goyals [Copy P29]
ਅਜੀਤ ਡੈਸਕ 09-05-2026
ਫਤਿਆਬਾਦ, 8 ਮਈ (ਹਰਵਿੰਦਰ ਸਿੰਘ ਧੂੰਦਾ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਭਰੋਵਾਲ ਵਿਖੇ ਅਕਾਲੀ ਆਗੂ ਸੁਖਜੀਤ ਸਿੰਘ ਮੈਂਬਰ ਤੇ ਹਰਪਾਲ ਸਿੰਘ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬੀ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਦੀ ਅਗਵਾਈ ਹੇਠ ਭਰਵੀਂ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਹੋਇਆਂ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਲੋਕਾਂ ਤੋਂ ਮਿਲ ਰਹੇ ਭਰਪੂਰ ਸਮਰਥਨ ਤੋਂ ਉਹ ਬਾਗੋਬਾਗ ਹਨ ਤੇ ਉਨ੍ਹਾਂ ਨੂੰ ਹਲਕੇ ਦੇ ਲੋਕਾਂ 'ਤੇ ਪੂਰਾ ਵਿਸ਼ਵਾਸ਼ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਉਨ੍ਹਾਂ ਨੂੰ ਸ਼ਾਨਦਾਰ ਜਿੱਤ ਦਿਵਾ ਕੇ ਵਿਧਾਨ ਸਭਾ 'ਚ ਭੇਜਣਗੇ | ਉਹ ਹਲਕੇ ਦੇ ਲੋਕਾਂ ਨੂੰ ਵਿਸ਼ਵਾਸ਼ ਦਿਵਾਉਂਦੇ ਹਨ ਕਿ ਹਲਕਾ ਖਡੂਰ ਸਾਹਿਬ ਦਾ ਸਰਬਪੱਖੀ ਵਿਕਾਸ ਕਰਵਾਕੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧਤਾ ਨਾਲ ਯਤਨਸ਼ੀਲ਼ ਰਹਿਣਗੇ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਸਾਬਕਾ ਸੰਮਤੀ ਮੈਂਬਰ ਤੇਜਿੰਦਰ ਸਿੰਘ ਪਿ੍ੰਸ, ਸਾਬਕਾ ਸਰਪੰਚ ਭੂਪਿੰਦਰ ਸਿੰਘ ਭਿੰਦਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਨਾਲ ਅਕਾਲੀ ਆਗੂ ਅਤੇ ਵਰਕਰ ਚਟਾਂਨ ਵਾਂਗ ਖੜੇ ਹਨ | ਇਸ ਮੌਕੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਨੂੰ ਸੁਖਜੀਤ ਸਿੰਘ ਅਤੇ ਹਰਪਾਲ ਸਿੰਘ ਅਤੇ ਕੁਲਦੀਪ ਸਿੰਘ 26 ਵਾਲਿਆਂ ਵਲੋਂ ਸਿਰਪਾਓ ਪਾ ਕੇ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਥੇਦਾਰ ਸਿੰਕਦਰ ਸਿੰਘ ਵਰਾਣਾ, ਸਾਬਕਾ ਸਰਪੰਚ ਰਾਜਾ ਭੈਲ, ਜਥੇਦਾਰ ਕਸ਼ਮੀਰ ਸਿੰਘ ਸਹੋਤਾ, ਕਿਸਾਨ ਆਗੂ ਚਰਨਜੀਤ ਸਿੰਘ ਦਿਉਲ, ਮੈਂਬਰ ਪੰਚਾਇਤ ਜਸਬੀਰ ਸਿੰਘ ਸਾਹਬੀ, ਪਿ੍ੰਸੀਪਲ ਬਨਵੀਰ ਸਿੰਘ ਬਬਲੂ, ਜਬਰਜੰਗ ਸਿੰਘ, ਬਿਕਰਮ ਸਿੰਘ ਬੱਲਾਂ ਵਾਲੇ ਵਾਲੇ, ਸੁਖਦੇਵ ਸਿੰਘ ਮਿੰਟੂ, ਗਗਨਦੀਪ ਸਿੰਘ, ਹਰਜਿੰਦਰ ਸਿੰਘ, ਹਰਬੀਰ ਸਿੰਘ ਹੀਰੋ , ਬਲਦੇਵ ਸਿੰਘ ਸਾਬਕਾ ਮੈਂਬਰ, ਤਰਸੇਮ ਸਿੰਘ, ਪਰਮਜੀਤ ਸਿੰਘ ਮੈਂਬਰ, ਪ੍ਰਦੀਪ ਸਿੰਘ, ਸੁਰਿੰਦਰ ਸਿੰਘ ਸ਼ਿੰਦਾ, ਹਰਿੰਦਰ ਸਿੰਘ, ਬਲਜੀਤ ਸਿੰਘ ਬੱਲੂ, ਕੇਵਲ ਸਿੰਘ, ਕੰਵਲਜੀਤ ਸਿੰਘ ਖਾਨਕੋਟੀਆ, ਬਲਦੇਵ ਸਿੰਘ ਸਾਬਕਾ ਸਰਪੰਚ, ਲਖਵਿੰਦਰ ਸਿੰਘ, ਅਕਾਸ਼ਦੀਪ ਸਿੰਘ, ਸੋਨੀ ਖੂਹਵਾਲਾ, ਸਕੱਤਰ ਸਿੰਘ ਖੂਹ ਵਾਲਾ, ਜੁਗਰਾਜ ਸਿੰਘ ਸੋਨਾ, ਹਰਮਨ ਕੌਰ ਤੇ ਹੋਰ ਹਾਜ਼ਰ ਸਨ | ਸਟੇਜ ਸਕੱਤਰ ਦੀ ਭੂਮਿਕਾ ਸਾਬਕਾ ਭੁਪਿੰਦਰ ਸਿੰਘ ਭਿੰਦਾ ਫਤਿਆਬਾਦ ਨੇ ਨਿਵੇਕਲੇ ਅੰਦਾਜ਼ 'ਚ ਬਾਖੂਬੀ ਨਿਭਾਈ |
Ad Position 22
No active advertisement
ਪਿਛਲੀ ਖ਼ਬਰ ਤੇਜਿੰਦਰ ਸਿੰਘ ਵਲੋਂ ਮਜੀਠੀਆ ਨਾਲ ਸਰਪੰਚ ਬਿੱਲਾ ਸ਼ੇਰੋਂ ਦੀ ਚੋਣ ਮੁਹਿੰਮ ਬਾਰੇ ਗੱਲਬਾਤ <br/> ਅਗਲੀ ਖ਼ਬਰ ਜਮਹੂਰੀ ਕਿਸਾਨ ਸਭਾ ਦੀ ਮੀਟਿੰਗ ਹੋਈ <br/>
Ad Position 24